Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਜਲ ਸਪਲਾਈ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਵੱਲੋਂ ਭਗਤ ਯਾਦਗਾਰ ਹਾਲ ਵਿਖੇ ਨਵੇਂ ਸਾਲ ਦਾ ਕੈਲੰਡਰ ਜਾਰੀ ਕੀਤਾ ਗਿਆ

ਜਲ ਸਪਲਾਈ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੰਜੀਵ ਕੌਂਡਲ ਦੀ ਪ੍ਰਧਾਨਗੀ ਹੇਠ ਦੇਸ਼ ਭਗਤ ਯਾਦਗਾਰ ਹਾਲ ਵਿਖੇ ਹੋਈ ਇਸ ਮੀਟਿੰਗ ਵਿਚ ਜਥੇਬੰਦੀ ਵੱਲੋਂ ਨਵੇਂ ਸਾਲ ਦਾ ਕੈਲੰਡਰ ਜਾਰੀ ਕੀਤਾ ਗਿਆ ਮੀਟਿੰਗ ਵਿਚ ਜਥੇਬੰਦੀ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਤੇ ਵਿਚਾਰ ਵਿਟਾਂਦਰਾ ਕੀਤਾ ਗਿਆ ਜਥੇਬੰਦੀ ਦੀਆਂ ਮੁੱਖ ਮੰਗਾਂ ਵਿਚ ਮਹਿਕਮੇ ਵਿਚ ਕੰਮ ਕਰਦੇ ਇਨਲਿਸਟਮੈਂਟ ਵਾਲੇ ਮੁਲਾਜ਼ਮਾਂ ਨੂੰ ਮਹਿਕਮੇ ਵਿੱਚ ਲਿਆ ਕੇ ਰੈਗੂਲਰ ਕਰਨਾ ਇਹ ਮੁਲਾਜ਼ਮ ਲਗਾਤਾਰ 24-24 ਘੰਟੇ ਡਿਊਟੀ ਦੇ ਕੇ ਘਰਾਂ ਤੱਕ ਸਾਫ਼ ਸੁਥਰਾ ਪਾਣੀ ਪਹੁੰਚਾਉਂਦੇ ਹਨ ਪਰ ਅਫਸੋਸ ਇਨਾਂ ਨੂੰ ਕੋਈ ਵੀ ਹਫਤਾਬਾਰ ਛੁੱਟੀ ਨਹੀਂ ਮਿਲਦੀ ਨਾ ਹੀ ਕੋਈ ਤਿਊਹਾਰੀ ਛੁੱਟੀ ਮਿਲਦੀ ਹੈ ਜਥੇਬੰਦੀ ਦੀ ਮੰਗ ਹੈ ਕਿ ਇਨਾਂ ਮੁਲਾਜ਼ਮਾਂ ਨੂੰ 13ਵੀ ਤਨਖਾਹ ਦਿੱਤੀ ਜਾਵੇ ਅਤੇ ਰੈਗੂਲਰ ਫੀਲਡ ਮੁਲਾਜ਼ਮਾਂ ਨੂੰ ਟਾਈਮ ਸਕੇਲ਼ ਨਾਲ ਤਰਕੀ ਦੇਣਾ ਜਥੇਬੰਦੀ ਵੱਲੋਂ ਨਵੇਂ ਸਾਲ ਦੇ ਮੌਕੇ ਤੇ ਮਹਿਕਮੇ ਦੀ ਚੜ੍ਹਦੀ ਕਲਾ ਅਤੇ ਮੁਲਾਜ਼ਮਾਂ ਦੀ ਤੰਦਰੁਸਤੀ ਲਈ 10 ਜਨਵਰੀ ਨੂੰ ਸੁਖਮਨੀ ਸਾਹਿਬ ਦਾ ਪਾਠ ਕਰਵਾਉਣ ਤੇ ਵੀ ਸਹਿਮਤੀ ਦਿੱਤੀ ਗਈ ਅੱਜ ਦੀ ਮੀਟਿੰਗ ਵਿਚ ਰਾਜਨ ਕੁਮਾਰ ਨਰਿੰਦਰ ਸਿੰਘ ਕੁਲਬੀਰ ਸਿੰਘ ਸੁਨੀਲ ਕੁਮਾਰ ਜਸਵੰਤ ਸਿੰਘ ਰਵੀ ਕੁਮਾਰ ਪਾਲ ਸਿੰਘ ਰਜਿੰਦਰ ਕੁਮਾਰ ਸੁੱਚਾ ਸਿੰਘ ਅਜੇ ਕੁਮਾਰ ਆਦਿ ਮੈਂਬਰ ਸ਼ਾਮਲ ਹੋਏ