Business Khas

Latest news
इंटरनेट की दुनिया में किसी पर मत करें भरोसा ਕੇਂਦਰੀ ਸਰਕਾਰ ਦੀਆਂ ਗ਼ਲਤ ਨੀਤੀਆਂ ਤੇ ਪੰਜਾਬ ਸਰਕਾਰ ਦੀ ਸਹਿਮਤੀ ਕਰਕੇ ਆਟੋ ਸੇਲ ਪਰਚੇਸ ਦਾ ਕਾਰੋਬਾਰ ਨੀਟ ਪੇਪਰ ਲੀਕ ਵਿਵਾਦ ਤੇ ਪ੍ਰਦਰਸ਼ਨਾਂ 'ਤੇ PM ਮੋਦੀ ਦਾ ਵੱਡਾ ਬਿਆਨ ਦਿੱਲੀ ਵਿਦਿਆਰਥੀ ਪ੍ਰਦਰਸ਼ਨ ਦੇ ਹੱਕ 'ਚ ਡਟੇ ਦਿਲਜੀਤ ਦੁਸਾਂਝ ਗੜ੍ਹਾ ਦਾ ਕਬੀਰ ਪਾਰਕ ਬਣਿਆ ਬਦਹਾਲੀ ਦਾ ਸ਼ਿਕਾਰ, ਮੁਹੱਲਾ ਵਾਸੀਆਂ ਨੇ ਸੁਧਾਰ ਦੀ ਕੀਤੀ ਮੰਗ डीजीपी अनुराग धनखड़, एक साल पहले संभाला था पद, मचा हड़कंप ਸੰਸਦ ਦਾ ਮਾਨਸੂਨ ਸੈਸ਼ਨ ਦੀ ਹੋਈ ਸ਼ੁਰੂਆਤ; PM ਮੋਦੀ ਦੀ ਵਿਰੋਧੀਆਂ ਨੂੰ ਅਪੀਲ ਬਰਗਾੜੀ ਬੇਅਦਬੀ ਤੇ ਬਹਿਬਲਕਲਾਂ ਗੋਲੀਕਾਂਡ ਮਾਮਲੇ 'ਚ ਸੁਖਬੀਰ ਬਾਦਲ ਤਲਬ ਕੇਐੱਮਵੀ ਦੀ ਐੱਨਸੀਸੀ ਕੈਡੇਟ ਨੇ ਇੰਟਰ ਗਰੁੱਪ ਸਪੋਰਟਸ ਸ਼ੂਟਿੰਗ ਮੁਕਾਬਲੇ ਵਿੱਚ ਜਿੱਤਿਆ ਸੋਨ ਤਗਮਾ ਕੁੜੀ ਨੇ ਰੀ-ਨੀਟ ਯੂਜੀ ਪ੍ਰੀਖਿਆ ਵਿੱਚ ਏਆਈਆਰ-1 ਪ੍ਰਾਪਤ ਕਰਨ ਦਾ ਦਾਅਵਾ

ਕੇ.ਐਮ.ਵੀ ਦੀਆਂ ਵਿਦਿਆਰਥਣਾਂ ਨੇ ਰਿਲਾਇੰਸ ਟਰੈਂਡਸ ਵਿਖੇ ਮਾਲ ਪ੍ਰਬੰਧਨ ਦੀਆਂ ਬਾਰੀਕੀਆਂ ਸਿੱਖੀਆਂ

ਭਾਰਤ ਦੀ ਵਿਰਾਸਤ ਅਤੇ ਆਟੋਨਾਮਸ ਸੰਸਥਾ, ਕੰਨਿਆ ਮਹਾਂ ਵਿਦਿਆਲਾ, ਜਲੰਧਰ ਦੇ ਦੀਨ ਦਿਆਲ ਉਪਾਧਿਆਏ ਕੌਸ਼ਲ ਕੇਂਦਰ ਦੇ ਅੰਤਰਗਤ ਸਫਲਤਾਪੂਰਵਕ ਕਾਰਜ਼ਸ਼ੀਲ ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ ਰਿਟੇਲ ਮੈਨੇਜਮੈਂਟ ਦੁਆਰਾ ਵਿਦਿਆਰਥਣਾਂ ਦੇ ਲਈ ਰਿਲਾਇੰਸ ਟਰੈਂਡਸ, ਜਲੰਧਰ ਵਿਖੇ ਮਾਲ ਵਿਜ਼ਿਟ ਦਾ ਆਯੋਜਨ ਕਰਵਾਇਆ ਗਿਆ। ਵਿਦਿਆਰਥਣਾਂ ਨੂੰ ਮਾਲ ਮੈਨੇਜਮੈਂਟ ਦੀਆਂ ਬਾਰੀਕੀਆਂ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਆਯੋਜਿਤ ਇਸ ਦੌਰੇ ਦੌਰਾਨ ਉਨ੍ਹਾਂ ਨੇ ਮਾਲ ਮੈਨੇਜਮੈਂਟ, ਕਰਾਸ ਮਰਚੈਂਡਾਈਜ਼ਿੰਗ, ਡੈੱਡ ਸਟਾਕ, ਵੇਅਰਹਾਊਸ ਮੈਨੇਜਮੈਂਟ, ਸ਼ਰਿੰਕੇਜ, ਸਟੋਰ ਸੰਚਾਲਨ, ਵਿਜ਼ੂਅਲ ਮਰਚੈਂਡਾਈਜ਼ਿੰਗ, ਸ਼ੋਅਰੂਮਿੰਗ, ਸਟੋਰ-ਲੇਆਉਟ ਅਤੇ ਡਿਜ਼ਾਈਨ, ਇੰਪਲਸ ਖਰੀਦਦਾਰੀ, ਗ੍ਰਾਹਕ ਡੀਲਿੰਗ ਆਦਿ ਨਾਲ ਸਬੰਧਤ ਵੱਖ-ਵੱਖ ਵਿਹਾਰਕ ਪਹਿਲੂਆਂ ਦਾ ਵਿਸਤ੍ਰਿਤ ਗਿਆਨ ਪ੍ਰਾਪਤ ਕੀਤਾ। ਵਿਦਿਆਲਾ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਆਯੋਜਨ ਵਿਦਿਆਰਥਣਾਂ ਨੂੰ ਪ੍ਰੈਕਟੀਕਲ ਗਿਆਨ ਪ੍ਰਦਾਨ ਕਰਨ ਵਿੱਚ ਸਹਾਈ ਹੁੰਦੇ ਹਨ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੂੰ ਰਿਟੇਲ ਮੈਨੇਜਮੈਂਟ ਦੇ ਖੇਤਰ ਵਿੱਚ ਨਿੱਤ ਦਿਨ ਹੋ ਰਹੀਆਂ ਮਹੱਤਵਪੂਰਨ ਗਤੀਵਿਧੀਆਂ ਦੀ ਪੜਚੋਲ ਕਰਨ ਦਾ ਸੁਨਹਿਰੀ ਮੌਕਾ ਵੀ ਮਿਲਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਸਫਲ ਆਯੋਜਨ ਲਈ ਡਾ. ਗੋਪੀ ਸ਼ਰਮਾ, ਡਾਇਰੈਕਟਰ,ਕੌਸ਼ਲ ਕੇਂਦਰ , ਡਾ. ਰਸ਼ਮੀ ਸ਼ਰਮਾ, ਕੋਰਸ ਇੰਚਾਰਜ ਅਤੇ ਸ੍ਰੀਮਤੀ ਚੇਤਨਾ ਨਇਯਰ ਵੱਲੋਂ ਕੀਤੇ ਗਏ ਯਤਨਾਂ ਦੀ ਵੀ ਸ਼ਲਾਘਾ ਕੀਤੀ।