Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਸਿਵਲ ਸਰਜਨ ਵੱਲੋਂ ਆਮ ਆਦਮੀ ਕਲੀਨਿਕਾਂ ਦੀ ਤਰਜ ‘ਤੇ ਬਣ ਰਹੇ ਸਿਹਤ ਕੇਂਦਰਾਂ ਅਤੇ ਵੱਖ-ਵੱਖ ਨੈਸ਼ਨਲ ਪ੍ਰੋਗਰਾਮਾਂ ਦਾ ਕੀਤਾ ਗਿਆ ਰੀਵਿਊ

ਜਲੰਧਰ,(ਸੰਜੇ ਸ਼ਰਮਾ)- ਜਿਲ੍ਹੇ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜਬੂਤ ਕਰਨ ਲਈ ਸਿਵਲ ਸਰਜਨ ਡਾ. ਰਮਨ ਸ਼ਰਮਾ ਵੱਲੋਂ ਮੰਗਲਵਾਰ ਨੂੰ ਦਫ਼ਤਰ ਸਿਵਲ ਸਰਜਨ ਵਿਖੇ ਸਿਹਤ ਪ੍ਰੋਗਰਾਮ ਅਫਸਰਾਂ ਅਤੇ ਜਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਮੀਟਿੰਗ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸਿਵਲ ਸਰਜਨ ਡਾ. ਰਮਨ ਸ਼ਰਮਾ ਵੱਲੋਂ ਜਿਲ੍ਹੇ ਵਿੱਚ ਆਮ ਆਦਮੀ ਕਲੀਨਿਕਾਂ ਦੀ ਤਰਜ ‘ਤੇ ਬਣ ਰਹੇ ਸਿਹਤ ਕੇਂਦਰਾਂ ਅਤੇ ਸਿਹਤ ਸੇਵਾਵਾਂ ਜਨ-ਜਨ ਤੱਕ ਪਹੁੰਚਾਉਣ ਲਈ ਚੱਲ ਰਹੇ ਵੱਖ-ਵੱਖ ਨੇਸ਼ਨਲ ਪ੍ਰੋਗਰਾਮਾਂ ਦਾ ਰੀਵਿਉ ਕੀਤਾ ਗਿਆ। ਇਨ੍ਹਾਂ ਸਿਹਤ ਪ੍ਰੋਗਰਾਮਾਂ ਸੰਬੰਧੀ ਲੋੜੀਂਦੀ ਰਿਪੋਰਟਿੰਗ ਸਮੇਂ ਸਿਰ ਜਿਲ੍ਹਾ ਹੈਡਕਵਾਰਟਰ ਨੂੰ ਭੇਜਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ।ਸਿਵਲ ਸਰਜਨ ਡਾ. ਰਮਨ ਸ਼ਰਮਾ ਵੱਲੋਂ ਦੱਸਿਆ ਗਿਆ ਕਿ ਦਸੰਬਰ ਮਹੀਨਾ ਸਿਹਤ ਸੰਸਥਾਵਾਂ ਵਿੱਚ ਸਾਫ਼-ਸਫਾਈ ਦੁਰੱਸਤ ਰੱਖਣ ਲਈ ਨਿਰਧਾਰਤ ਕੀਤਾ ਗਿਆ ਸੀ। ਇਸ ਸਬੰਧ ਵਿੱਚ ਸਿਵਲ ਸਰਜਨ ਦਫ਼ਤਰ ਦੇ ਪ੍ਰੋਗਰਾਮ ਅਫ਼ਸਰਾਂ ਵੱਲੋਂ ਮਹੀਨਾ ਦਸੰਬਰ ਵਿੱਚ ਜਿਲ੍ਹੇ ਦੇ ਸਿਹਤ ਕੇਂਦਰਾਂ ਵਿੱਚ ਦੌਰਾ ਕੀਤਾ ਗਿਆ। ਸੀ.ਐਚ.ਸੀ. ਸ਼ਾਹਕੋਟ ਨੂੰ ਸਾਫ਼-ਸਫਾਈ ਵਿੱਚ ਸਭ ਤੋਂ ਉੱਤਮ ਪਾਏ ਜਾਣ ‘ਤੇ ਐਸ.ਐਮ.ਓ. ਸ਼ਾਹਕੋਟ ਡਾ. ਦਵਿੰਦਰ ਪਾਲ ਸਿੰਘ ਨੂੰ ਮੀਟਿੰਗ ਦੌਰਾਨ ਸਨਮਾਨਤ ਕੀਤਾ ਗਿਆ।