Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ

ਸਮਾਜਿਕ ਵਿਕਾਸ ਅਤੇ ਰਾਸ਼ਟਰ ਨਿਰਮਾਣ ਲਈ ਨੌਜਵਾਨ ਪੀੜ੍ਹੀ ਦਾ ਸਸ਼ਕਤ ਹੋਣਾ ਬੇਹੱਦ ਜ਼ਰੂਰੀ : ਪ੍ਰੋ. ਅਤਿਮਾ ਸ਼ਰਮਾ ਦਿਵੇਦੀ

ਭਾਰਤ ਦੀ ਵਿਰਾਸਤ ਅਤੇ ਆਟੋਨੌਮਸ ਸੰਸਥਾ, ਕੰਨਿਆ ਮਹਾਂ ਵਿਦਿਆਲਾ, ਜਲੰਧਰ ਦੁਆਰਾ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ। ਵਿਦਿਆਲਾ ਦੇ ਪੋਲੀਟੀਕਲ ਸਾਇੰਸ ਵਿਭਾਗ, ਐੱਨ. ਐੱਸ. ਐੱਸ. ਵਿਭਾਗ ਅਤੇ ਸਟੂਡੈਂਟ ਵੈੱਲਫੇਅਰ ਵਿਭਾਗ ਦੇ ਇਹ ਸਾਂਝਾ ਉਪਰਾਲੇ ਦੇ ਅੰਤਰਗਤ ਇਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕਰਵਾਇਆ ਗਿਆ। ਸਵਾਮੀ ਵਿਵੇਕਾਨੰਦ ਦੇ ਜੀਵਨ, ਫਲਸਫੇ ਅਤੇ ਭਾਰਤ ਨੂੰ ਵਿਸ਼ਵ ਪੱਧਰੀ ਪਛਾਣ ਦਿਵਾਉਣ ਦੇ ਵਿੱਚ ਉਨ੍ਹਾਂ ਦੇ ਯੋਗਦਾਨ ਤੋਂ ਨੌਜਵਾਨ ਪੀੜ੍ਹੀ ਨੂੰ ਜਾਣੂ ਕਰਵਾਉਣ ਦੇ ਮਕਸਦ ਨਾਲ ਆਯੋਜਿਤ ਇਸ ਵਿਸ਼ੇਸ਼ ਪ੍ਰੋਗਰਾਮ ਤਹਿਤ ਵਿਦਿਆਰਥਣਾਂ ਨੇ ਪੋਸਟਰ ਮੇਕਿੰਗ ਰਾਹੀਂ ਵਿਸ਼ੇ ਅਨੁਸਾਰ ਆਪਣੀਆਂ ਭਾਵਨਾਵਾਂ ਦਾ ਬਾਖ਼ੂਬੀ ਪ੍ਰਗਟਾਵਾ ਕੀਤਾ। ਵਿਦਿਆਲਾ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਇਸ ਮੌਕੇ ਸੰਬੋਧਿਤ ਹੁੰਦੇ ਹੋਏ ਸਵਾਮੀ ਵਿਵੇਕਾਨੰਦ ਨੂੰ ਨੌਜਵਾਨਾਂ ਲਈ ਆਦਰਸ਼ ਮੰਨਿਆ। ਉਨ੍ਹਾਂ ਕਿਹਾ ਕਿ ਸਵਾਮੀ ਜੀ ਦਾ ਜੀਵਨ ਜਿਊਣ ਦਾ ਢੰਗ ਅਤੇ ਉਨ੍ਹਾਂ ਦੀ ਵਿਚਾਰਧਾਰਾ ਨੌਜਵਾਨਾਂ ਲਈ ਉਤਸ਼ਾਹ ਅਤੇ ਮਾਰਗ ਦਰਸ਼ਨ ਦਾ ਉੱਤਮ ਸੋਮਾ ਹੈ। ਅਗਾਂਹ ਗੱਲ ਕਰਦੇ ਹੋਏ ਉਨ੍ਹਾਂ ਨੇ ਸਵਾਮੀ ਵਿਵੇਕਾਨੰਦ ਜੀ ਅਨੁਸਾਰ ਸਮਾਜ ਅਤੇ ਰਾਸ਼ਟਰ ਦੇ ਨਿਰਮਾਣ ਲਈ ਸਿੱਖਿਆ ਦੀ ਹੋਂਦ ਨੂੰ ਜ਼ਰੂਰੀ ਦੱਸਿਆ। ਸਿੱਖਿਆ ਲੋਕਾਂ ਨੂੰ ਸਸ਼ਕਤ ਕਰਨ ਦਾ ਇੱਕ ਮੁੱਢਲਾ ਸੋਮਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੁਆਰਾ ਲਾਜ਼ਮੀ ਤੌਰ ਤੇ ਇਹ ਸੁਨਿਸ਼ਚਿਤ ਕੀਤਾ ਜਾਣਾ ਚਾਹੀਦਾ ਹੈ ਕਿ ਉਹ ਵੋਟਰ ਵਜੋਂ ਰਜਿਸਟਰ ਹੋਏ ਹਨ ਅਤੇ ਕਾਲਜ ਵਿਆਪਕ ਪੱਧਰ ਤੇ 36 ਜਲੰਧਰ ਉੱਤਰੀ ਨਾਲ ਮਿਲ ਕੇ ਸਵੀਪ ਨਾਲ ਸਬੰਧਿਤ ਗਤੀਵਿਧੀਆਂ ਵਿਚ ਸ਼ਾਮਿਲ ਹੈ। ਅੰਤ ਵਿਚ ਉਨ੍ਹਾਂ ਨੇ ਇਸ ਸਫਲ ਆਯੋਜਨ ਦੇ ਲਈ ਡਾ. ਮਧੂਮੀਤ, ਸ੍ਰੀਮਤੀ ਆਸ਼ਿਮਾ ਸਾਹਨੀ, ਡਾ. ਸੋਨੀਆ ਭਾਟੀਆ, ਸ੍ਰੀਮਤੀ ਆਨੰਦ ਪ੍ਰਭਾ ਅਤੇ ਡਾ.ਇਕਬਾਲ ਸਿੰਘ ਵੱਲੋਂ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ ।