ਜਲੰਧਰ,(ਸੰਜੇ ਸ਼ਰਮਾ)- 74ਵੇਂ ਗਣਤੰਤਰ ਦਿਵਸ ਮੌਕੇ ਆਮ ਆਦਮੀ ਕਲੀਨਿਕਾਂ ਦੀ ਤਰਜ ‘ਤੇ ਬਣਨ ਜਾ ਰਹੇ ਸਿਹਤ ਕੇਂਦਰਾਂ ਦੇ ਨਵੀਨੀਕਰਨ ਦੇ ਸੰਬੰਧ ਵਿੱਚ ਬੁੱਧਵਾਰ ਨੂੰ ਸਿਵਲ ਸਰਜਨ ਡਾ. ਰਮਨ ਸ਼ਰਮਾ ਵੱਲੋਂ ਦਫ਼ਤਰ ਸਿਵਲ ਸਰਜਨ ਵਿਖੇ ਐਗਜੀਕਿਉਟੀਵ ਏਜੰਸੀਜ਼ ਦੇ ਐਕਸੀਅਨਜ਼ ਅਤੇ ਐਸ.ਡੀ.ਓਜ਼. ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਗੁਪਤਾ, ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ, ਐਕਸ.ਈ.ਐਨ. ਬੀ.ਐਸ. ਤੁੱਲੀ ਅਤੇ ਹੋਰ ਅਧਿਕਾਰੀ ਮੌਜੂਦ ਸਨ। ਮੀਟਿੰਗ ਦੌਰਾਨ ਸਿਵਲ ਸਰਜਨ ਵੱਲੋਂ ਸਿਹਤ ਕੇਂਦਰਾਂ ਨੂੰ ਅਪਡੇਟ ਕਰਨ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਵੇਰਵਾ ਲਿਆ ਗਿਆ। ਸਿਵਲ ਸਰਜਨ ਵੱਲੋਂ ਇਨ੍ਹਾਂ ਸਿਹਤ ਕੇਂਦਰਾਂ ਨੂੰ ਨਿਰਧਾਰਤ ਸਮੇਂ ‘ਤੇ ਸ਼ੁਰੂ ਕਰਨ ਲਈ ਸਾਰੀਆਂ ਲੋੜੀਂਦੀਆਂ ਤਿਆਰੀਆਂ ਨੂੰ ਸਮਾਂ ਰਹਿੰਦਿਆਂ ਮੁਕੰਮਲ ਕਰਨਾ ਯਕੀਨੀ ਬਣਾਉਣ ਲਈ ਹਦਾਇਤ ਕੀਤੀ ਗਈ।
