Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਡਿਪਟੀ ਕਮਿਸ਼ਨਰ ਵਲੋਂ ਚਾਇਨਾ ਡੋਰ ਦੀ ਵਿਕਰੀ ਦੀ ਰੋਕਥਾਮ ਲਈ ਕਮੇਟੀਆਂ ਦਾ ਗਠਨ

ਜਲੰਧਰ,(ਸੰਜੇ ਸ਼ਰਮਾ )-ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵਲੋਂ ਘਾਤਕ ਚਾਇਨਾ ਡੋਰ ਤੋਂ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਦਿਹਾਤੀ ਅਤੇ ਸ਼ਹਿਰੀ ਖੇਤਰਾਂ ਵਿੱਚ ਚਾਇਨਾ ਡੋਰ ਦੀ ਵਿਕਰੀ ਦੀ ਰੋਕਥਾਮ ਲਈ ਵਿਸ਼ੇਸ਼ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦਿਹਾਤੀ ਖੇਤਰਾਂ ਵਿੱਚ ਸਬੰਧਿਤ ਐਸ.ਡੀ.ਐਮਜ਼ ਕਮੇਟੀ ਮੈਂਬਰਾਂ ਜਿਵੇਂ ਕਿ ਡੀ.ਐਸ.ਪੀਜ਼, ਤਹਿਸੀਲਦਾਰ/ਨਾਇਬ ਤਹਿਸੀਲਦਾਰ, ਮਿਊਂਸੀਪਲ ਕੌਂਸਲ ਦੇ ਕਾਰਜਕਾਰੀ ਅਫ਼ਸਰ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਈ.ਈ./ ਐਸ.ਡੀ.ਓ. ਦੇ ਨਾਲ ਟੀਮ ਦੀ ਅਗਵਾਈ ਕਰਨਗੇ।
ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਜੁਆਇੰਟ ਕਮਿਸ਼ਨਰ ਨਗਰ ਨਿਗਮ ਜਲੰਧਰ ਸ਼ਹਿਰੀ ਖੇਤਰ ਵਿੱਚ ਸੁਪਰਡੰਟ ਤਹਿਬਜ਼ਾਰੀ, ਸਬੰਧਿਤ ਏ.ਸੀ.ਪੀਜ਼, ਤਹਿਸੀਲਦਾਰ/ਨਾਇਬ ਤਹਿਸੀਲਦਾਰ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਈ.ਈ./ ਐਸ.ਡੀ.ਓ. ਦੇ ਨਾਲ ਟੀਮ ਦੀ ਅਗਵਾਈ ਕਰਨਗੇ। ਉਨ੍ਹਾਂ ਕਿਹਾ ਕਿ ਇਹ ਕਮੇਟੀਆਂ ਬਜ਼ਾਰਾਂ ਵਿੱਚ ਚਾਇਨਾ ਡੋਰ ਦੀ ਵਿਕਰੀ ਦੀ ਚੈਕਿੰਗ ਅਤੇ ਜੇਕਰ ਕੋਈ ਅਜਿਹੀ ਘਾਤਕ ਡੋਰ ਵੇਚਦਾ ਪਾਇਆ ਜਾਂਦਾ ਹੈ ਤਾਂ ਉਸ ਦੇ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਲਈ ਅਧਿਕਾਰਤ ਹਨ।
ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਚਾਇਨਾ ਡੋਰ ਨੂੰ ਸਟੋਰ ਕਰਨ, ਵੇਚਣ ਅਤੇ ਇਸ ਦੀ ਵਰਤੋਂ ਕਰਨ ’ਤੇ ਪਾਬੰਦੀ ਸਬੰਧੀ ਧਾਰਾ 144 ਤਹਿਤ 14 ਨਵੰਬਰ 2022 ਨੂੰ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਿੰਥੈਟਿਕ/ਪਲਾਸਟਿਕ ਦੀ ਪਰਤ ਚੜ੍ਹੀ ਇਹ ਚਾਇਨਾ ਡੋਰ ਨਾ ਸਿਰਫ਼ ਮਨੁੱਖਾਂ ਲਈ ਸਗੋਂ ਪੰਛੀਆਂ ਲਈ ਵੀ ਬਹੁਤ ਘਾਤਕ ਹੈ ਅਤੇ ਪਿਛਲੇ ਸਮੇਂ ਦੌਰਾਨ ਗੰਭੀਰ ਸੱਟਾਂ ਦੀਆਂ ਕਾਫ਼ੀ ਰਿਪੋਰਟ ਸਾਹਮਣੇ ਆਈਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।