Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਪਲੇਸਮੈਂਟ ਕੈਂਪ ’ਚ 22 ਉਮੀਦਵਾਰਾਂ ਦੀ ਰੋਜ਼ਗਾਰ ਲਈ ਚੋਣ

ਜਲੰਧਰ, (ਰੋਹਿਤ)-ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਬੁੱਧਵਾਰ ਨੂੰ ਲਗਾਏ ਗਏ ਪਲੇਸਮੈਂਟ ਕੈਂਪ ਵਿੱਚ 22 ਉਮੀਦਵਾਰਾਂ ਦੀ ਮੌਕੇ ’ਤੇ ਰੋਜ਼ਗਾਰ ਲਈ ਚੋਣ ਕੀਤੀ ਗਈ।
ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਅਫ਼ਸਰ ਰਣਜੀਤ ਕੌਰ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਕੋਸਮੋ ਟਾਟਾ ਕੰਪਨੀ ਵੱਲੋਂ ਸ਼ਿਰਕਤ ਕੀਤੀ ਗਈ ਅਤੇ 43 ਉਮੀਦਵਾਰਾਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ 22 ਉਮੀਦਵਾਰਾਂ ਦੀ ਰੋਜ਼ਗਾਰ ਲਈ ਚੋਣ ਕੀਤੀ ਗਈ।
ਉਨ੍ਹਾਂ ਕਿਹਾ ਕਿ ਜਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਉਨਾਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਵਧੇਰੇ ਮੌਕਿਆਂ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਦਫ਼ਤਰ ਵਿਖੇ ਸੰਪਰਕ ਕਰਨ ਅਤੇ ਬਿਊਰੋ ਵੱਲੋਂ ਸਮੇਂ-ਸਮੇਂ ‘ਤੇ ਲਗਾਏ ਜਾਂਦੇ ਪਲੇਸਮੈਂਟ ਕੈਂਪਾਂ ਵਿੱਚ ਭਾਗ ਲੈਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 90569-20100 ’ਤੇ ਵੀ ਰਾਬਤਾ ਕੀਤਾ ਜਾ ਸਕਦਾ ਹੈ।