Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਪਤੀ ਨੇ ਦੋਸਤਾਂ ਨਾਲ ਮਿਲ ਕੇ ਔਰਤ ਨਾਲ ਕੀਤਾ ਸਮੂਹਿਕ ਬਲਾਤਕਾਰ

ਜ਼ਿਲ੍ਹਾਂ ਅੰਮ੍ਰਿਤਸਰ ਦੇ ਪਿੰਡ ਧਾਰੜ ‘ਚ 20 ਸਾਲਾ ਔਰਤ ਨਾਲ ਸਮੂਹਿਕ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਔਰਤ ਦਾ ਦੋਸ਼ ਹੈ ਕਿ ਉਸ ਦੇ ਪਤੀ ਨੇ 5 ਹੋਰ ਦੋਸਤਾਂ ਨਾਲ ਮਿਲ ਕੇ ਉਹਦਾ ਸਮੂਹਿਕ ਬਲਾਤਕਾਰ ਕੀਤਾ। ਇਹ ਘਟਨਾ 7 ਜਨਵਰੀ ਦੀ ਹੈ, ਜਦੋਂਕਿ ਮਹਿਲਾ ਨੇ ਮੰਗਲਵਾਰ ਨੂੰ ਪੁਲਿਸ ਨੂੰ ਆਪਣੀ ਸ਼ਿਕਾਇਤ ਦਿੱਤੀ ਸੀ। ਪੁਲੀਸ ਨੇ ਇਸ ਸਬੰਧ ਵਿੱਚ ਜੰਡਿਆਲਾ ਗੁਰੂ ਅਨਾਜ ਮੰਡੀ ਦੇ ਰਹਿਣ ਵਾਲੇ ਉਸ ਦੇ ਪਤੀ ਫਾਰੂਕ ਸਮੇਤ ਛੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਸਾਰੇ ਮੁਲਜ਼ਮ ਫਰਾਰ ਹਨ ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।ਜਾਣਕਾਰੀ ਮੁਤਾਬਕ ਪੀੜਤਾ ਮੂਲ ਰੂਪ ਤੋਂ ਜੰਮੂ-ਕਸ਼ਮੀਰ ਦੇ ਊਧਮਪੁਰ ਇਲਾਕੇ ਦੀ ਰਹਿਣ ਵਾਲੀ ਹੈ ਅਤੇ ਹੁਣ ਮਾਨਵਾਲਾ ਕਲਾਂ ‘ਚ ਆਪਣੇ ਭਰਾਵਾਂ ਨਾਲ ਰਹਿੰਦੀ ਹੈ। ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਉਸ ਨੇ ਦੱਸਿਆ ਕਿ ਉਸ ਦਾ ਵਿਆਹ ਡੇਢ ਸਾਲ ਪਹਿਲਾਂ ਫਾਰੂਕ ਨਾਲ ਹੋਇਆ ਸੀ। ਉਸ ਨੇ ਦੱਸਿਆ ਕਿ ਵਿਆਹ ਦੇ ਇਕ ਸਾਲ ਬਾਅਦ ਹੀ ਹਾਦਸੇ ਕਾਰਨ ਉਸ ਦੀ ਲੱਤ ਟੁੱਟ ਗਈ। ਜਿਸ ਤੋਂ ਬਾਅਦ ਉਸ ਦਾ ਪਤੀ ਉਸ ਨੂੰ ਆਏ ਦਿਨ ਪ੍ਰੇਸ਼ਾਨ ਕਰ ਰਿਹਾ ਸੀ ਅਤੇ ਉਸ ਦਾ ਇਲਾਜ ਵੀ ਨਹੀਂ ਕਰਵਾ ਰਿਹਾ ਸੀ। ਰੋਜ਼ਾਨਾ ਦੇ ਝਗੜਿਆਂ ਕਾਰਨ ਉਸ ਦਾ ਪਤੀ ਉਸ ਨੂੰ ਭਰਾਵਾਂ ਕੋਲ ਪੇਕੇ ਘਰ ਛੱਡ ਗਿਆ ਸੀ। ਉਸ ਦੇ ਭਰਾਵਾਂ ਨੇ ਔਰਤ ਦਾ ਇਲਾਜ ਕਰਵਾਇਆ। ਜਿਸ ਤੋਂ ਬਾਅਦ ਉਹ ਤੁਰਨ ਫਿਰਣ ਲੱਗੀ।ਔਰਤ ਨੇ ਦੱਸਿਆ ਕਿ 7 ਜਨਵਰੀ ਨੂੰ ਫਾਰੂਕ ਨੇ ਉਸ ਨੂੰ ਜੰਡਿਆਲਾ ਗੁਰੂ ਦੇ ਵਾਲਮੀਕੀ ਚੌਕ ਨੇੜੇ ਬੁਲਾਇਆ। ਜਦੋਂ ਉਹ ਉੱਥੇ ਪਹੁੰਚੀ ਤਾਂ ਫਾਰੂਕ ਉਸ ਨੂੰ ਬਾਈਕ ‘ਤੇ ਝਾੜੀਆਂ ਦੇ ਵਿਚਕਾਰ ਇਕ ਦੂਰ-ਦੁਰਾਡੇ ਜਗ੍ਹਾ ‘ਤੇ ਲੈ ਗਿਆ, ਜਿੱਥੇ ਉਸ ਦੇ ਪੰਜ ਦੋਸਤ ਪਹਿਲਾਂ ਹੀ ਉਡੀਕ ਕਰ ਰਹੇ ਸਨ। ਔਰਤ ਨੇ ਦੱਸਿਆ ਕਿ ਸਾਰੇ ਮੁਲਜ਼ਮ ਉਸ ਨਾਲ ਬਲਾਤਕਾਰ ਕਰਕੇ ਉਸ ਨੂੰ ਉੱਥੇ ਛੱਡ ਕੇ ਫਰਾਰ ਹੋ ਗਏ।ਮਹੱਤਵਪੂਰਨ ਗੱਲ ਇਹ ਹੈ ਕਿ ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ ਦੀ ਇੱਕ ਰਿਪੋਰਟ ਅਨੁਸਾਰ, ਪੰਜਾਬ ਵਿੱਚ 2020 ਦੇ ਮੁਕਾਬਲੇ 2021 ਵਿੱਚ ਔਰਤਾਂ ਵਿਰੁੱਧ ਅਪਰਾਧਾਂ ਵਿੱਚ ਵਾਧਾ ਹੋਇਆ ਹੈ। ਪੰਜਾਬ ਵਿੱਚ ਸਾਲ 2021 ਵਿੱਚ ਬਲਾਤਕਾਰ ਦੀਆਂ ਕੁੱਲ 508 ਘਟਨਾਵਾਂ ਵਾਪਰੀਆਂ ਜਦੋਂ ਕਿ 2020 ਵਿੱਚ ਇਹ ਗਿਣਤੀ 504 ਸੀ, ਜਦੋਂ ਕਿ 2020 ਵਿੱਚ ਬਲਾਤਕਾਰ ਦੀਆਂ ਕੋਸ਼ਿਸ਼ਾਂ ਦੀ ਗਿਣਤੀ 53 ਦੇ ਮੁਕਾਬਲੇ 2021 ਵਿੱਚ ਵੱਧ ਕੇ 60 ਹੋ ਗਈ।