Business Khas

Latest news
ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ

ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਭਾਰੀ ਮੀਂਹ ਦੀ ਸੰਭਾਵਨਾ

ਦਿੱਲੀ ਤੇ ਇਸ ਦੇ ਆਸਪਾਸ ਦੇ ਇਲਾਕਿਆਂ ‘ਚ ਅੱਜ ਵੀ ਮੀਂਹ ਪਵੇਗਾ। 30 ਜਨਵਰੀ ਨੂੰ ਪੂਰੇ ਉੱਤਰ ਪੱਛਮੀ ਭਾਰਤ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ‘ਚ ਪੂਰਬੀ ਰਾਜਸਥਾਨ, ਗੁਜਰਾਤ ‘ਚ ਕੁਝ ਥਾਵਾਂ ਅਤੇ ਜੰਮੂ, ਕਸ਼ਮੀਰ, ਲੱਦਾਖ, ਗਿਲਗਿਤ, ਬਾਲਟਿਸਤਾਨ, ਮੁਜ਼ੱਫਰਾਬਾਦ ਦੇ ਕਈ ਹਿੱਸਿਆਂ ‘ਚ ਹਲਕੀ ਬਾਰਿਸ਼ ਦਰਜ ਕੀਤੀ ਗਈ।

ਭਾਰਤ ਮੌਸਮ ਵਿਭਾਗ (IMD) ਦੇ ਅਨੁਸਾਰ ਇਸ ਦੌਰਾਨ ਇੱਕ ਘੱਟ ਦਬਾਅ ਵਾਲਾ ਖੇਤਰ ਦੱਖਣ-ਪੂਰਬੀ ਬੰਗਾਲ ਦੀ ਖਾੜੀ ਅਤੇ ਨਾਲ ਲੱਗਦੇ ਪੂਰਬੀ ਭੂਮੱਧ ਹਿੰਦ ਮਹਾਸਾਗਰ ਵਿੱਚ ਮੌਜੂਦ ਹੈ। ਜਿਸ ਕਾਰਨ 1 ਫਰਵਰੀ ਨੂੰ ਦੱਖਣੀ ਤਾਮਿਲਨਾਡੂ ‘ਚ ਜ਼ਿਆਦਾਤਰ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੇ ਨਾਲ-ਨਾਲ ਕੁਝ ਥਾਵਾਂ ‘ਤੇ ਭਾਰੀ ਮੀਂਹ ਦੀ ਸੰਭਾਵਨਾ ਹੈ।ਭਾਰਤ ਦੇ ਮੌਸਮ ਵਿਭਾਗ (IMD) ਦੇ ਅਨੁਸਾਰ ਇੱਕ ਤੀਬਰ ਪੱਛਮੀ ਗੜਬੜੀ ਅਫਗਾਨਿਸਤਾਨ ਅਤੇ ਇਸ ਦੇ ਆਸਪਾਸ ਬਣੀ ਹੋਈ ਹੈ। ਇਸ ਦਾ ਪ੍ਰਭਾਵ 30 ਜਨਵਰੀ ਤੱਕ ਜਾਰੀ ਰਹੇਗਾ। ਜਿਸ ਕਾਰਨ ਪੱਛਮੀ ਹਿਮਾਲਿਆ ਖੇਤਰ ਵਿੱਚ ਹਲਕੀ ਤੋਂ ਭਾਰੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ।ਸੋਮਵਾਰ ਤੱਕ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ। ਸੋਮਵਾਰ ਨੂੰ ਪੂਰਬੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਆਈਐਮਡੀ ਨੇ ਆਪਣੇ ਮੌਸਮ ਬੁਲੇਟਿਨ ਵਿੱਚ ਕਿਹਾ ਕਿ ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਚੰਡੀਗੜ੍ਹ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਕੁਝ ਥਾਵਾਂ ‘ਤੇ ਗੜੇਮਾਰੀ ਦੀ ਸੰਭਾਵਨਾ ਹੈ।