Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਵਿਆਹ ਸਮਾਗਮ ਵਿਚ ਲਾੜੇ ਦੀ ਘੋੜੀ ਨੂੰ ਲੱਗਾ ਕਰੰਟ, ਮੌਕੇ ਉਤੇ ਹੀ ਮੌਤ

ਰਾਜਸਥਾਨ ਦੇ ਉਦੈਪੁਰ ‘ਚ ਵਿਆਹ ਸਮਾਗਮ ‘ਚ ਇੱਕ ਘੋੜੀ ਦੀ ਕਰੰਟ ਲੱਗਣ ਨਾਲ ਮੌਕੇ ‘ਤੇ ਹੀ ਮੌਤ ਹੋ ਗਈ। ਘੋੜੀ ਨੂੰ ਕਰੰਟ ਲੱਗਣ ਤੋਂ ਇਕ ਮਿੰਟ ਪਹਿਲਾਂ ਲਾੜਾ ਉਸ ਤੋਂ ਹੇਠਾਂ ਉਤਰਿਆ ਸੀ।

ਘਟਨਾ ਦਾ ਪਤਾ ਲੱਗਦਿਆਂ ਹੀ ਵਿਆਹ ਸਮਾਗਮ ‘ਚ ਮੌਜੂਦ ਲੋਕ ਸਹਿਮ ਗਏ। ਘੋੜੀ ਮਾਲਕ ਨੇ ਇਸ ਸਬੰਧੀ ਵਿਆਹ ਸਮਾਗਮ ਦੇ ਪ੍ਰਬੰਧਕਾਂ ’ਤੇ ਲਾਪਰਵਾਹੀ ਵਰਤਣ ਦਾ ਦੋਸ਼ ਲਾਇਆ ਹੈ। ਉਸ ਨੇ ਘੋੜੀ ਦੇ ਬਦਲੇ ਘੋੜੀ ਦੀ ਮੰਗ ਕੀਤੀ ਹੈ। ਉਨ੍ਹਾਂ ਦੇ ਮਨ੍ਹਾ ਕਰਨ ‘ਤੇ ਥਾਣੇ ‘ਚ ਰਿਪੋਰਟ ਦਰਜ ਕਰਵਾਈ ਹੈ।ਜਾਣਕਾਰੀ ਮੁਤਾਬਕ ਘਟਨਾ ਉਦੈਪੁਰ ਦੇ ਅੰਬਾਮਤਾ ਥਾਣਾ ਖੇਤਰ ਦੇ ਮਸਤਾਨ ਬਾਬਾ ਰੋਡ ਉਤੇ ਇਕ ਵਾਟਿਕਾ ‘ਚ ਸ਼ਨੀਵਾਰ ਨੂੰ ਆਯੋਜਿਤ ਇਕ ਵਿਆਹ ਸਮਾਰੋਹ ‘ਚ ਵਾਪਰੀ। ਇੱਥੇ ਬਿਜਲੀ ਦੀਆਂ ਖੁੱਲ੍ਹੀਆਂ ਤਾਰਾਂ ਤੋਂ ਕਰੰਟ ਲੱਗਣ ਕਾਰਨ ਘੋੜੀ ਦੀ ਮੌਤ ਹੋ ਗਈ।