Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ

ਮੁੰਬਈ ਆ ਰਹੀ ਫਲਾਈਟ ‘ਚ ਨਸ਼ੇ ‘ਚ ਟੱਲੀ ਔਰਤ ਨੇ ਉਤਾਰੇ ਕੱਪੜੇ

ਇਨ੍ਹੀਂ ਦਿਨੀਂ ਫਲਾਈਟ ‘ਚ ਹੰਗਾਮਾ ਹੋਣ ਦੀਆਂ ਖਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਕਿਤੇ ਏਅਰਲਾਈਨ ਕੰਪਨੀ ਦੀ ਗੜਬੜੀ ਸਾਹਮਣੇ ਆਈ ਤਾਂ ਕਿਤੇ ਯਾਤਰੀਆਂ ਵੱਲੋਂ ਫਲਾਈਟ ‘ਚ ਹੰਗਾਮਾ ਅਤੇ ਲੜਾਈ-ਝਗੜੇ ਦੀਆਂ ਘਟਨਾਵਾਂ ਸੁਰਖੀਆਂ ‘ਚ ਰਹੀਆਂ।

ਇਸੇ ਕੜੀ ‘ਚ ਇਕ ਹੋਰ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ 45 ਸਾਲਾ ਮਹਿਲਾ ਯਾਤਰੀ ਨੂੰ ਮੁੰਬਈ ਪੁਲਿਸ ਨੇ ਚਾਲਕ ਦਲ ਦੇ ਮੈਂਬਰ ਨਾਲ ਕੁੱਟਮਾਰ ਕਰਨ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਹੈ। ਹਾਲਾਂਕਿ ਔਰਤ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ ਹੈ। ਔਰਤ ਮੂਲ ਰੂਪ ਤੋਂ ਇਟਲੀ ਦੀ ਰਹਿਣ ਵਾਲੀ ਹੈ। ਔਰਤ ਨੂੰ 25,000 ਰੁਪਏ ਜੁਰਮਾਨਾ ਭਰਨ ਤੋਂ ਬਾਅਦ ਜ਼ਮਾਨਤ ਮਿਲ ਗਈ।ਟਾਈਮਜ਼ ਆਫ਼ ਇੰਡੀਆ ਦੀ ਰਿਪੋਰਟ ਦੇ ਅਨੁਸਾਰ ਇੱਕ 45 ਸਾਲਾ ਮਹਿਲਾ ਯਾਤਰੀ ‘ਤੇ ਅਬੂ ਧਾਬੀ ਤੋਂ ਮੁੰਬਈ ਜਾ ਰਹੀ ਵਿਸਤਾਰਾ ਏਅਰਲਾਈਨ ਦੀ ਉਡਾਣ (ਯੂਕੇ 256) ਵਿੱਚ ਇੱਕ ਕੈਬਿਨ ਕਰੂ ਮੈਂਬਰ ਨੂੰ ਮੁੱਕਾ ਮਾਰਨ ਅਤੇ ਇੱਕ ਹੋਰ ਕਰੂ ਮੈਂਬਰ ‘ਤੇ ਥੁੱਕਣ ਦਾ ਦੋਸ਼ ਹੈ।ਏਅਰਲਾਈਨ ਕਰਮਚਾਰੀ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰਨ ਵਾਲੀ ਸਹਾਰ ਪੁਲਿਸ ਨੇ ਕਿਹਾ, ”ਮਹਿਲਾ ਯਾਤਰੀ ਪੂਰੀ ਤਰ੍ਹਾਂ ਨਸ਼ੇ ‘ਚ ਸੀ। ਇਸ ਦੌਰਾਨ ਉਹ ਆਪਣੀ ਸੀਟ ਤੋਂ ਉੱਠ ਕੇ ਬਿਜ਼ਨੈੱਸ ਕਲਾਸ ਦੀ ਸੀਟ ‘ਤੇ ਬੈਠ ਗਈ, ਜਦੋਂ ਕਰੂ ਮੈਂਬਰਾਂ ਨੇ ਇਤਰਾਜ਼ ਕੀਤਾ ਤਾਂ ਉਸ ਨੇ ਕਥਿਤ ਤੌਰ ‘ਤੇ ਕਰੂ ਮੈਂਬਰ ਦੇ ਮੂੰਹ ‘ਤੇ ਮੁੱਕਾ ਮਾਰ ਦਿੱਤਾ। ਜਦੋਂ ਦੂਜੇ ਕਰੂ ਮੈਂਬਰ ਨੇ ਔਰਤ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਔਰਤ ਨੇ ਉਸ ‘ਤੇ ਥੁੱਕਿਆ ਅਤੇ ਆਪਣੇ ਕੱਪੜੇ ਲਾਹ ਕੇ ਫਲਾਈਟ ‘ਚ ਘੁੰਮਣ ਲੱਗੀ।ਪੁਲਿਸ ਨੇ ਦੱਸਿਆ ਕਿ ਸ਼ਰਾਬੀ ਮਹਿਲਾ ਯਾਤਰੀ ਚਾਲਕ ਦਲ ਦੇ ਮੈਂਬਰਾਂ ਨਾਲ ਦੁਰਵਿਵਹਾਰ ਵੀ ਕਰ ਰਹੀ ਸੀ। ਇਸ ਤੋਂ ਬਾਅਦ ਫਲਾਈਟ ਦੇ ਕੈਪਟਨ ਦੇ ਨਿਰਦੇਸ਼ਾਂ ‘ਤੇ ਚਾਲਕ ਦਲ ਦੇ ਮੈਂਬਰਾਂ ਨੇ ਮਹਿਲਾ ਯਾਤਰੀ ਨੂੰ ਫੜ ਲਿਆ ਅਤੇ ਉਸ ਦੇ ਕੱਪੜੇ ਪਾਏ ਅਤੇ ਫਿਰ ਉਸ ਨੂੰ ਸੀਟ ਨਾਲ ਬੰਨ੍ਹ ਦਿੱਤਾ।

ਪੁਲਿਸ ਨੇ ਉਸ ਦਾ ਪਾਸਪੋਰਟ ਜ਼ਬਤ ਕਰ ਲਿਆ ਅਤੇ ਉਸ ਨੂੰ ਅਦਾਲਤ ‘ਚ ਪੇਸ਼ ਕਰਨ ਤੋਂ ਬਾਅਦ ਇਸ ਮਾਮਲੇ ‘ਚ ਚਾਰਜਸ਼ੀਟ ਵੀ ਦਾਖਲ ਕੀਤੀ। ਹਾਲਾਂਕਿ ਉਸ ਨੂੰ ਜ਼ਮਾਨਤ ਮਿਲ ਗਈ ਸੀ।