Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਸਾਥੀ ਤਰਲੋਚਨ ਸਿੰਘ ਰਾਣਾ ਦੇ ਸੰਘਰਸ਼ੀ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ:- ਸੁਖਵਿੰਦਰ ਸਿੰਘ ਚਾਹਲ

ਫਿਲੌਰ, ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਅਤੇ ਮੁਲਾਜ਼ਮ ਲਹਿਰਾਂ ਦੇ ਬਾਨੀ ਰਹੇ ਸਾਥੀ ਤਰਲੋਚਨ ਸਿੰਘ ਰਾਣਾ ਦਾ ਸਰਧਾਂਜਲੀ ਸਮਾਗਮ ਮਿਤੀ 12 ਫਰਵਰੀ ਨੂੰ ਚੰਡੀਗੜ੍ਹ ਵਿਖੇ ਕੀਤਾ ਜਾ ਰਿਹਾ ਹੈ ਜਿਸ ਦੀ ਤਿਆਰੀ ਦਾ ਜਾਇਜ਼ਾ ਲੈਣ ਲਈ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਗੂਗਲ ਐਪ ਤੇ ਕੀਤੀ ਗਈ ਜਿਸ ਬਾਰੇ ਸਬੂਾਈ ਆਗੂਆਂ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਸਕੱਤਰ ਕੁਲਦੀਪ ਸਿੰਘ ਦੌੜਕਾ,ਵਿੱਤ ਸਕੱਤਰ ਅਮਨਦੀਪ ਸ਼ਰਮਾਂ, ਪ੍ਰੈਸ ਸਕੱਤਰ ਸੁਰਜੀਤ ਮੁਹਾਲੀ , ਸਹਾਇਕ ਪ੍ਰੈਸ ਸਕੱਤਰ ਕਰਨੈਲ ਫਿਲੌਰ ਆਦਿ ਨੇ ਦੱਸਿਆ ਕਿ ਸਾਥੀ ਤਰਲੋਚਨ ਸਿੰਘ ਰਾਣਾ ਦੇ ਸਰਧਾਂਜਲੀ ਸਮਾਗਮ ਵਿੱਚ ਗੌਰਮਿੰਟ ਟੀਚਰਜ਼ ਯੂਨੀਅਨ ਦੇ ਆਗੂ ਤੇ ਵਰਕਰ ਵੱਡੀ ਪੱਧਰ ਤੇ ਸ਼ਮੂਲੀਅਤ ਕਰਨਗ। ਇਸ ਸਮੇਂ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਪ੍ਧਾਨ ਸੁਖਵਿੰਦਰ ਸਿੰਘ ਚਾਹਲ ਨੇ ਕਿਹਾ ਹੈ ਕਿ ਸਾਥੀ ਤਰਲੋਚਨ ਸਿੰਘ ਰਾਣਾ ਦਾ ਸੰਘਰਸ਼ੀ ਜੀਵਨ ਮੁਲਾਜ਼ਮ ਲਹਿਰ ਦੇ ਆਗੂਆਂ ਲਈ ਹਮੇਸ਼ਾ ਪ੍ਰੇਰਨਾ ਸਰੋਤ ਰਹੇਗਾ ਤੇ ਉਨ੍ਹਾਂ ਵਲੋਂ ਸਿਰਜੀਆਂ ਪੈੜਾਂ ਹਮੇਸ਼ਾ ਸਾਡਾ ਮਾਰਗ ਦਰਸ਼ਨ ਕਰਦੀਆਂ ਰਹਿਣਗੀਆਂ।
ਇਸ ਸਮੇਂ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਗੁਰਵਿੰਦਰ ਸਸਕੌਰ, ਕੁਲਦੀਪ ਪੂਰੋਵਾਲ, ਮੰਗਲ ਟਾਂਡਾ,ਮਨੋਹਰ ਲਾਲ ਸ਼ਰਮਾ, ਗੁਰਦੀਪ ਬਾਜਵਾ, ਗੁਰਪ੍ਰੀਤ ਅੰਮੀਵਾਲ, ਦੇਵੀ ਦਿਆਲ, ਬਲਵਿੰਦਰ ਭੁੱਟੋ, ਰਜੇਸ਼ ਕੁਮਾਰ, ਹਰਿੰਦਰ ਬਰਨਾਲਾ, ਗੁਰਦਾਸ ਮਾਨਸਾ, ਜਗਜੀਤ ਸਿੰਘ ਮਾਨ, ਪ੍ਰਭਜੀਤ ਸਿੰਘ ਰਸੂਲਪੁਰ, ਪੁਸ਼ਪਿੰਦਰ ਪਟਿਆਲਾ, ਸੁਭਾਸ਼ ਪਠਾਨਕੋਟ, ਸੁਖ ਚੈਨ ਕਪੂਰਥਲਾ, ਬੋਧ ਰਾਜ, ਨੀਰਜ ਯਾਦਵ, ਪਰਮਜੀਤ ਸ਼ੇਰੋਵਾਲ, ਮਨਜੀਤ ਬਰਾੜ, ਕੁਲਦੀਪ ਸਿੰਘ, ਦਿਲਦਾਰ ਭੰਡਾਲ਼, ਸਰਬਜੀਤ ਸਿੰਘ ਬਰਾੜ, ਬਿਕਰਮਜੀਤ ਸਿੰਘ, ਸੁੱਚਾ ਸਿੰਘ, ਰਵਿੰਦਰ ਪੱਪੀ, ਨਰਿੰਦਰ ਸਿੰਘ, ਸਤਵੰਤ ਸਿੰਘ ਤੇ ਦਿਲਬਾਗ ਸਿੰਘ ਆਦਿ ਆਗੂ ਹਾਜ਼ਰ ਸਨ ।