Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ

ਨਵੇਂ ਬਣੇ ਰਾਜਪਾਲਾਂ ਦੀ ਸੂਚੀ ‘ਚ ਕੈਪਟਨ ਦਾ ਨਹੀਂ ਹੋਇਆ ਜ਼ਿਕਰ

ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਰਾਜਪਾਲ ਬਣਾਏ ਜਾਣ ਦੀਆਂ ਚਰਚਾਵਾਂ ਚੱਲ ਰਹੀਆਂ ਸੀ ਪਰ ਐਤਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੱਲੋਂ ਜਾਰੀ ਹੁਕਮਾਂ ਨੇ ਇਨ੍ਹਾਂ ਚਰਚਾਵਾਂ ‘ਤੇ ਵਿਰਾਮ ਲਗਾ ਦਿੱਤਾ ਹੈ। ਉੱਥੇ ਹੀ ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਭਵਿੱਖ ’ਤੇ ਸਵਾਲੀਆਂ ਚਿੰਨ੍ਹ ਵੀ ਖੜੇ ਹੋ ਗਏ ਹਨ।

ਦੱਸ ਦਈਏ ਕਿ ਰਾਜਪਾਲਾਂ ਦੀ ਨਿਯੁਕਤੀਆਂ ਦੀ ਲਿਸਟ ਜਾਰੀ ਹੋਣ ਤੋਂ ਬਾਅਦ ਸਿਆਸੀ ਹਲਕਿਆਂ ’ਚ ਚਰਚਾਵਾਂ ਦਾ ਦੌਰ ਮੁੜ ਤੋਂ ਸ਼ੁਰੂ ਹੋ ਗਿਆ ਹੈ। ਲਿਸਟ ਦੇ ਜਾਰੀ ਹੋਣ ਤੋਂ ਬਾਅਦ ਪਟਿਆਲਾ ’ਚ ਕੈਪਟਨ ਸਮਰਥਕਾਂ ’ਚ ਨਾਮੋਸ਼ੀ ਫੈਲ ਗਈ ਹੈ। 81 ਸਾਲਾਂ ਕੈਪਟਨ ਅਮਰਿੰਦਰ ਸਿੰਘ ਅਤੇ 78 ਪਰਨੀਤ ਕੌਰ ਦਾ ਸਿਆਸੀ ਭਵਿੱਖ ਉੱਤੇ ਭੰਬਲਭੂਸੇ ਵਾਲੀ ਸਥਿਤੀ ਬਣਦੀ ਹੋਈ ਦਿਖਾਈ ਦੇ ਰਹੀ ਹੈ। ਚਰਚਾਵਾਂ ਇਹ ਵੀ ਚੱਲ ਰਹੀਆਂ ਸੀ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮਹਾਰਾਸ਼ਟਰ ਦੇ ਰਾਜਪਾਲ ਵਜੋਂ ਅਹੁਦਾ ਸਾਂਭ ਸਕਦੇ ਹਨ। ਪਰ ਹੁਣ ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਦਾ ਅਸਤੀਫੇ ਦੀ ਮਨਜ਼ੂਰੀ ਤੋਂ ਬਾਅਦ ਝਾਰਖੰਡ ਦੇ ਰਾਜਪਾਲ ਰਮੇਸ਼ ਬੈਸ ਨੂੰ ਮਹਾਰਾਸ਼ਟਰ ਦਾ ਨਵਾਂ ਰਾਜਪਾਲ ਬਣਾ ਦਿੱਤਾ ਗਿਆ ਹੈ।

ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਹੀ ਪਰਨੀਤ ਕੌਰ ਨੂੰ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਸ਼ਿਕਾਇਤ ਤੋਂ ਬਾਅਦ ਪਾਰਟੀ ‘ਚੋਂ ਮੁਅੱਤਲ ਕਰ ਦਿੱਤਾ ਗਿਆ ਸੀ। ਦਰਅਸਲ ਰਾਜਾ ਵੜਿੰਗ ਨੇ ਪਰਨੀਤ ਕੌਰ ‘ਤੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਲਗਾਏ ਸੀ। ਇਸ ਸਬੰਧੀ ਪਰਨੀਤ ਕੌਰ ਨੇ ਜਵਾਬ ਦਿੰਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਨੂੰ ਜਿਹੜਾ ਵੀ ਫ਼ੈਸਲਾ ਚੰਗਾ ਲੱਗਦੈ, ਉਹ ਲੈ ਸਕਦੀ ਹੈ। ਉਨ੍ਹਾਂ ਕਾਂਗਰਸ ਲਈ ਹਮੇਸ਼ਾ ਚੰਗਾ ਹੀ ਕੀਤਾ ਤੇ ਉਨ੍ਹਾਂ ਲੋਕਾਂ ਲਈ ਵੀ ਜਿਨ੍ਹਾਂ ਨੇ ਵਾਰ-ਵਾਰ ਉਨ੍ਹਾਂ ਨੂੰ ਚੁਣਿਆ।