Business Khas

Latest news
जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर? ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ  ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਸਰੀਂਹ ’ਚ 20 ਲੱਖ ਦੀ ਲਾਗਤ ਨਾਲ ਤਿਆਰ ਹਾਕੀ ਖੇਡ ਮੈਦਾਨ ਦਾ ਉਦਘਾਟਨ

ਸਾਬਕਾ CM ਚਰਨਜੀਤ ਚੰਨੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗੀ ਮਾਫ਼ੀ, ਜਾਣੋ ਵਜ੍ਹਾ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵਿਵਾਦਾਂ ਨਾਲ ਪੁਰਾਣਾ ਨਾਤਾ ਹੈ। ਨਵੇਂ ਵਿਵਾਦ ‘ਚ ਘਿਰੇ ਚਰਨਜੀਤ ਚੰਨੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਾਫੀ ਮੰਗੀ। ਜਾਣਕਾਰੀ ਅਨੁਸਾਰ ਚਰਨਜੀਤ ਸਿੰਘ ਨੇ ਹਿਮਾਚਲ ਫੇਰੀ ਦੌਰਾਨ ਪੱਗ ਉਪਰ ਹਿਮਾਚਲ ਪ੍ਰਦੇਸ਼ ਦੀ ਰਵਾਇਤੀ ਟੋਪੀ ਰੱਖ ਲਈ ਸੀ।ਇਸ ਕਾਰਨ ਸਿੱਖ ਸੰਸਥਾ ਵੱਲੋਂ ਉਨ੍ਹਾਂ ਦੀ ਸਖ਼ਤ ਨਿਖੇਧੀ ਕੀਤੀ ਗਈ। ਇਸ ਮਗਰੋਂ ਉਨ੍ਹਾਂ ਅੱਜ ਬਾਕਾਇਦਾ ਲਿਖਤੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਾਫ਼ੀ ਮੰਗੀ ਹੈ। ਆਪਣੇ ਟਵਿੱਟਰ ਹੈਂਡਲ ਤੋਂ ਜਥੇਦਾਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸ਼ੇਅਰ ਕੀਤੇ ਇਕ ਪੱਤਰ ਵਿਚ ਉਨ੍ਹਾਂ ਲਿਖਿਆ ਹੈ ਕਿ ਬੀਤੇ ਦਿਨੀਂ ਦਾਸ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਸ਼ੁੱਭਕਾਮਨਾਵਾਂ ਦੇਣ ਸ਼ਿਮਲੇ ਗਿਆ ਸੀ, ਉੱਥੇ ਉਨ੍ਹਾਂ ਵੱਲੋਂ ਇਕ ਸ਼ਾਲ ਤੇ ਹਿਮਾਚਲ ਦੀ ਰਵਾਇਤੀ ਟੋਪੀ ਭੇਟ ਕੀਤੀ ਗਈ ਜੋ ਕਿ ਗ਼ਲਤੀ ਨਾਲ ਪੱਗ ਉੱਤੇ ਰੱਖੀ ਗਈ। ਇਹ ਇਕ ਵੱਡੀ ਗ਼ਲਤੀ ਹੋਈ ਹੈ ਜਿਸ ਨੂੰ ਉਹ ਸਵੀਕਾਰ ਕਰਦੇ ਹਨ।