Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਕੇ.ਐਮ.ਵੀ. ਦੀਆਂ ਵਿਦਿਆਰਥਣਾਂ ਨੇ ਭਾਰਤ ਸਰਕਾਰ ਦੁਆਰਾ ਆਯੋਜਿਤ ਪੋਸਟ ਬਜਟ ਵੈਬਿਨਾਰ ਸੈਸ਼ਨਜ਼

ਜਲੰਧਰ, (ਸੰਜੇ ਸ਼ਰਮਾ)-ਕੰਨਿਆ ਮਹਾਂ ਵਿਦਿਆਲਾ, ਜਲੰਧਰ ਦੀਆਂ ਵਿਦਿਆਰਥਣਾਂ ਨੇ ਭਾਰਤ ਸਰਕਾਰ ਦੁਆਰਾ ਆਯੋਜਿਤ ਸੰਭਾਵੀ ਅਨਲੀਸ਼ਿੰਗ ਦ ਪੋਟੈਂਸ਼ੀਅਲ ਵਿਸ਼ੇ ‘ਤੇ ਪੋਸਟ ਬਜਟ ਵੈਬਿਨਾਰ ਸੈਸ਼ਨਜ਼ ਅੌਨ ਅਨਲੀਸ਼ਿੰਗ ਦਿ ਪੋਟੈਨਸ਼ੀਅਲ ਵਿੱਚ ਭਾਗ ਲੈਂਦਿਆਂ ਜਾਣਕਾਰੀ ਹਾਸਲ ਕੀਤੀ। ਤਕਨਾਲੋਜੀ ਦੀ ਵਰਤੋਂ ਕਰਦੇ ਹੋਏ ਜੀਵਨ ਨੂੰ ਆਸਾਨ ਬਣਾਉਣ ਦੇ ਉਦੇਸ਼ ਨਾਲ, ਇਹ ਵੈਬੀਨਾਰ ਇਲੈਕਟ੍ਰਾਨਿਕਸ ਮੰਤਰਾਲੇ ਅਤੇ ਉਦਯੋਗ ਅਤੇ ਅੰਦਰੂਨੀ ਵਪਾਰ ਦੇ ਪ੍ਰਮੋਸ਼ਨ ਵਿਭਾਗ ਦੁਆਰਾ ਆਯੋਜਿਤ ਕੀਤਾ ਗਿਆ ਸੀ, ਜਿਸ ਵਿੱਚ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕੀਤਾ। ਇਸ ਵੈਬੀਨਾਰ ਦੌਰਾਨ,ਸਰਕਾਰ ਦੁਆਰਾ ਅਸਾਨ ਜੀਵਨ ਅਤੇ ਅਸਾਨੀ ਨਾਲ ਕਾਰੋਬਾਰ ਕਰਨ ਸਬੰਧੀ ਬਜਟ ਵਿੱਚ ਕੀਤੇ ਗਏ ਐਲਾਨਾਂ ਨੂੰ ਲਾਗੂ ਕਰਨ ਵਿੱਚ ਸੁਧਾਰਾਂ ਦੇ ਬਾਰੇ ਚਰਚਾ ਕਰਨ ਦੇ ਨਾਲ-ਨਾਲ ਅੰਟਿਟੀ ਡਿਜੀਲਾਕਰ, ਪਛਾਣ ਲਈ ਇੱਕ ਸਟਾਪ ਹੱਲ, ਪਤਾ ਅੱਪਡੇਟ ਕਰਨ, ਆਰਟੀਫੀਸ਼ਲ ਇੰਟੈਲੀਜੈਂਸ ਦੇ ਲਈ ਤਿੰਨ ਸੈਂਟਰਾਂ ਨੂੰ ਸਥਾਪਿਤ ਕਰਨ, 5ਜੀ, ਈ-ਕੋਰਟ, ਨੈਸ਼ਨਲ ਡਾਟਾ ਗਵਰਨੈਂਸ ਨੀਤੀ, ਮਿਸ਼ਨ ਕਰਮਯੋਗੀ ਆਦਿ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ।ਵਿਦਿਆਲਾ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਇਸ ਮੌਕੇ ਸੰਬੋਧਨ ਕਰਦਿਆਂ ਨੇ ਕਿਹਾ ਕਿ ਰਾਸ਼ਟਰੀ ਪੱਧਰ ਦੇ ਸਮਾਗਮਾਂ ਵਿੱਚ ਭਾਗ ਲੈ ਕੇ ਜਿੱਥੇ ਵਿਦਿਆਰਥਣਾਂ ਆਪਣੇ ਗਿਆਨ ਦੇ ਦਾਇਰੇ ਵਿੱਚ ਵਾਧਾ ਕਰਨ ਦੇ ਸਮਰੱਥ ਬਣ ਜਾਂਦੀਆਂ ਹਨ, ਉੱਥੇ ਇਹ ਪ੍ਰੋਗਰਾਮ ਉਨ੍ਹਾਂ ਵਿੱਚ ਬਹੁਤ ਹੀ ਸਰਲ ਤਰੀਕੇ ਨਾਲ ਆਤਮ ਵਿਸ਼ਵਾਸ ਵੀ ਪੈਦਾ ਕਰਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਸਫ਼ਲ ਸਮਾਗਮ ਲਈ ਡਾ: ਮਧੂਮੀਤ, ਡੀਨ, ਵਿਦਿਆਰਥੀ ਭਲਾਈ, ਸ੍ਰੀਮਤੀ ਅਮਰਪ੍ਰੀਤ ਖੁਰਾਣਾ ਅਤੇ ਸਮੂਹ ਪ੍ਰਬੰਧਕਾਂ ਨੂੰ ਵੀ ਵਧਾਈ ਦਿੱਤੀ।