Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

23 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਹਰ ਮਹੀਨੇ ਮਿਲਣਗੇ 1000 ਰੁਪਏ, ਸਕੀਮ ਅੱਜ ਤੋਂ ਸ਼ੁਰੂ

ਮੱਧ ਪ੍ਰਦੇਸ਼ ਵਿਚ ਮਹਿਲਾਵਾਂ ਲਈ ਅੱਜ ਦਾ ਦਿਨ ਖਾਸ ਹੈ ਕਿਉਂਕਿ 5 ਮਾਰਚ ਤੋਂ ‘ਲਾਡਲੀ ਬਹਿਨਾ ਸਕੀਮ’ ਸ਼ੁਰੂ ਹੋਣ ਜਾ ਰਹੀ ਹੈ। ਸੂਬੇ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕੁਝ ਦਿਨ ਪਹਿਲਾਂ ਔਰਤਾਂ ਦੀ ਵਿੱਤੀ ਹਾਲਤ ਸੁਧਾਰਨ ਅਤੇ ਉਨ੍ਹਾਂ ਨੂੰ ਆਰਥਿਕ ਮਦਦ ਦੇਣ ਲਈ ਇਸ ਅਭਿਲਾਸ਼ੀ ਯੋਜਨਾ ਦਾ ਐਲਾਨ ਕੀਤਾ ਸੀ।

ਇਸ ਯੋਜਨਾ ਤਹਿਤ ਔਰਤਾਂ ਨੂੰ 1000 ਰੁਪਏ ਦੀ ਮਹੀਨਾਵਾਰ ਸਹਾਇਤਾ ਦਿੱਤੀ ਜਾਵੇਗੀ। ਇਹ ਯੋਜਨਾ ਅੱਜ ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਵਿੱਚ ਸੀਐਮ ਸ਼ਿਵਰਾਜ ਸਿੰਘ ਚੌਹਾਨ ਦੇ ਜਨਮ ਦਿਨ ਮੌਕੇ ਲਾਂਚ ਕੀਤੀ ਜਾਵੇਗੀ। ਇਸ ਪ੍ਰੋਗਰਾਮ ਵਿੱਚ ਸੂਬੇ ਭਰ ਤੋਂ 1 ਲੱਖ ਔਰਤਾਂ ਦੇ ਪਹੁੰਚਣ ਦੀ ਸੰਭਾਵਨਾ ਹੈ। ਆਓ ਜਾਣਦੇ ਹਾਂ ਕਿ ਇਸ ਸਕੀਮ ਨਾਲ ਜੁੜੀਆਂ ਸ਼ਰਤਾਂ ਅਤੇ ਅਰਜ਼ੀ ਦੀ ਪੂਰੀ ਪ੍ਰਕਿਰਿਆ ਕੀ ਹੈ।ਸੂਬੇ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਲਾਡਲੀ ਬਹਿਨਾ ਯੋਜਨਾ ਦਾ ਲਾਭ ਲੈਣ ਲਈ ਸੂਬੇ ਦੀਆਂ ਔਰਤਾਂ ਨੂੰ ਕਿਤੇ ਵੀ ਖੱਜਲ ਨਹੀਂ ਹੋਣਾ ਪਵੇਗਾ, ਕਿਉਂਕਿ ਮੁਲਾਜ਼ਮਾਂ ਦੀ ਟੀਮ ਖੁਦ ਉਨ੍ਹਾਂ ਕੋਲ ਆ ਕੇ ਇਸ ਸਕੀਮ ਦੇ ਫਾਰਮ ਭਰੇਗੀ। CM ਸ਼ਿਵਰਾਜ ਸਿੰਘ ਚੌਹਾਨ ਅੱਜ ਭੋਪਾਲ ‘ਚ ਹੋਣ ਵਾਲੇ ਪ੍ਰੋਗਰਾਮ ‘ਚ ਦੁਪਹਿਰ 1 ਵਜੇ ਇਸ ਯੋਜਨਾ ਬਾਰੇ ਵਿਸਥਾਰ ਨਾਲ ਦੱਸਣਗੇ।