Business Khas

Latest news
ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ पांचवां समर कैंप 1 जून से 30 जून तक आयोजित

ਬਜਟ ਸੈਸ਼ਨ ਵਿੱਚ ਸਰਕਾਰੀ ਟਰਾਂਸਪੋਰਟ ਵਿਭਾਗ ਦੇ ਕਰਮਚਾਰੀਆਂ ਨੂੰ ਵੱਡੀਆਂ ਆਸਾਂ ਨੇ

ਜਲੰਧਰ,(ਸੰਜੇ ਸ਼ਰਮਾ)-ਅੱਜ ਮਿਤੀ 5/03/2023 ਪੰਜਾਬ ਰੋਡਵੇਜ਼ ਪਨਬਸ /ਪੀ ਆਰ ਟੀ ਸੀ ਕੰਟੈਰਕਟ ਵਰਕਰਜ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਜਥੇਬੰਦੀ ਦੇ ਸੰਸਥਾਪਕ ਕਮਲ ਕੁਮਾਰ ਅਤੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੀ ਪ੍ਰਧਾਨਗੀ ਹੇਠਾਂ ਜਲੰਧਰ ਬੱਸ ਸਟੈਂਡ ਵਿੱਚ ਕੀਤੀ ਗਈਇਸ ਮੀਟਿੰਗ ਵਿੱਚ ਪੰਜਾਬ ਦੇ ਸਮੂਹ ਆਗੂਆਂ ਨੇ ਹਿੱਸਾ ਲਿਆ ਇਸ ਮੌਕੇ ਤੇ ਬੋਲਦੀਆਂ ਜਥੇਬੰਦੀ ਸੰਸਥਾਪਕ ਕਮਲ ਕੁਮਾਰ ਅਤੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਪੰਜਾਬ ਸਰਕਾਰ ਦੇ ਸਲਾਨਾ ਬਜਟ ਸੈਸ਼ਨ ਤੋਂ ਪੰਜਾਬ ਰੋਡਵੇਜ਼ ਪਨਬਸ / ਪੀ ਆਰ ਟੀ ਸੀ ਦੇ ਕੱਚੇ ਕਰਮਚਾਰੀਆਂ ਨੂੰ ਬਹੁੱਤ ਵੱਡੀ ਆਸ ਹੈ ਕੀ ਸਰਕਾਰ ਉਹਨਾਂ ਨੂੰ ਪੱਕਾ ਕਰਨ ਲਈ ਇਸ ਬਜਟ ਵਿੱਚ ਐਲਾਨ ਕਰੇਗੀ ਅਤੇ ਸਰਕਾਰੀ ਟਰਾਂਸਪੋਰਟ ਵਿਭਾਗ ਨੂੰ ਚਲਾਉਣ ਲਈ ਅਤੇ ਜੋ ਮਹਿਲਾਵਾਂ ਨੂੰ ਸਰਕਾਰ ਵਲੋਂ ਮੁਫਤ ਸਫਰ ਦੀ ਸਹੂਲਤ ਦਿੱਤੀ ਹੈ।ਉਸ ਲਈ ਬਜਟ ਸੈਸ਼ਨ ਵਿੱਚ ਬਜਟ ਰੱਖੇਗੀ ਅਤੇ ਨਾਲ ਹੀ ਉਹਨਾਂ ਨੇ ਸਰਕਾਰ ਤੋਂ ਮੰਗ ਕੀਤੀ ਕੀ ਇਸ ਬਜਟ ਸੈਸ਼ਨ ਵਿੱਚ ਨਵੀਆਂ ਬੱਸਾਂ ਪਾਉਣ ਲਈ ਵੀ ਸਰਕਾਰ ਬਜਟ ਰੱਖੇ ਤਾਂ ਕੀ ਪੰਜਾਬ ਦਾ ਕੋਈ ਵੀ ਪਿੰਡ ਸ਼ਹਿਰ ਸਰਕਾਰੀ ਬੱਸਾਂ ਦੀ ਸਹੂਲਤਾਂ ਲੈਣ ਤੋਂ ਵਾਂਝੇ ਨਾ ਰਹੇਇਸ ਮੌਕੇ ਤੇ ਬੋਲਦੀਆਂ ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਅਤੇ ਸੂਬਾ ਜੁਆਇੰਟ ਸਕੱਤਰ ਜਗਤਾਰ ਸਿੰਘ,ਜੋਧ ਸਿੰਘ, ਜਲੋਰ ਸਿੰਘ ਨੇ ਬੋਲਦਿਆਂ ਕਿਹਾ ਕੀ ਲੰਬੇ ਸਮੇਂ ਤੋਂ ਜਥੇਬੰਦੀ ਸੰਘਰਸ਼ ਕਰ ਰਹੀ ਹੈ ਇਹਨਾਂ ਸੰਘਰਸ਼ਾ ਚੋਂ ਬਹੁੱਤ ਵਾਰ ਸਰਕਾਰ ਨਾਲ ਗੱਲਬਾਤ ਵੀ ਹੋਈ ਜਿਸ ਵਿੱਚ 19 ਦਸੰਬਰ 2022 ਨੂੰ ਯੂਨੀਅਨ ਦੀ ਮੀਟਿੰਗ ਸੂਬਾ ਸਰਕਾਰ ਦੇ ਚੀਫ ਸੈਕਟਰੀ ਵਿਜੇ ਕੁਮਾਰ ਜੰਜੂਆ ਜੀ ਦੀ ਪ੍ਰਧਾਨਗੀ ਹੇਠ ਟਰਾਂਸਪੋਰਟ ਦੇ ਉੱਚ ਅਧਿਕਾਰੀਆਂ ਨਾਲ ਹੋਈ ਸੀ ਇਸ ਮੀਟਿੰਗ ਵਿੱਚ ਮੰਨੀਆ ਹੋਈਆਂ ਮੰਗਾ ਨੂੰ ਅਫ਼ਸਰਸ਼ਾਹੀ ਪੂਰਾ ਨਹੀਂ ਕਰ ਰਹੀ ਜਦੋਂ ਕਿ ਸ੍ਰੀ ਜੰਜੂਆ ਨੇ ਇਹ ਕਲੀਅਰ ਕੀਤਾ ਸੀ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਪਾਲਸੀ ਬਣਾ ਰਹੇ ਹਾਂ ਇਸ ਤੇ ਯੂਨੀਅਨ ਨੇ ਵੀ ਸਮਾਂ ਦੇਣ ਨੂੰ ਸਹਿਮਤ ਜਤਾਈ ਸੀ ਪ੍ਰੰਤੂ ਬਾਕੀ ਮੰਗਾਂ ਜਿਵੇਂ ਕੱਢੇ ਮੁਲਾਜ਼ਮਾਂ ਨੂੰ ਬਹਾਲ ਕਰਨ,ਘੱਟ ਤਨਖਾਹ ਵਾਲੇ ਮੁਲਾਜ਼ਮਾਂ ਦੀ ਤਨਖਾਹ ਵਿੱਚ 2500+30% ਵਾਧਾ ਲਾਗੂ ਕਰਨਾ,ਡਾਟਾ ਐਂਟਰੀ ਅਪਰੇਟਰ ਅਤੇ ਅਡਵਾਂਸ ਬੁਕਰਾਂ ਦੀ ਤਨਖਾਹ ਵਾਧਾ,ਰਿਪੋਰਟਾਂ ਦੀਆਂ ਕੰਡੀਸ਼ਨਾ ਵਾਲੇ ਮੁਲਾਜ਼ਮਾਂ ਨੂੰ ਬਹਾਲ ਕਰਨ,ਕੰਡੀਸ਼ਨਾ ਵਿੱਚ ਸੋਧ ਕਰਨ ਅਤੇ ਕਿਸੇ ਵੀ ਮੁਲਾਜ਼ਮ ਨੂੰ ਨੌਕਰੀ ਤੋਂ ਕੱਢਿਆ ਨਾ ਜਾਵੇ ਕੇਵਲ ਬਣਦੀ ਸਜ਼ਾ ਦਿੱਤੀ ਜਾਵੇ,5% ਤਨਖ਼ਾਹਾਂ ਵਿੱਚ ਸਲਾਨਾ ਵਾਧਾ ਜ਼ੋ ਫਾਇਲ ਵਿੱਤ ਵਿਭਾਗ ਕੋਲ ਸੀ,ਚੀਫ ਸੈਕਟਰੀ ਸਾਹਿਬ ਵਲੋਂ ਮਹੀਨੇ ਵਿੱਚ ਲਾਗੂ ਕਰਨ ਲਈ ਆਪ ਵਾਅਦਾ ਕੀਤਾ ਗਿਆ ਸੀ ਅਤੇ ਬਾਕੀ ਮੰਗਾਂ ਤੇ ਟਰਾਂਸਪੋਰਟ ਵਿਭਾਗ ਨੂੰ ਇੱਕ ਮਹੀਨੇ ਵਿੱਚ ਹੱਲ ਕੱਢਣ ਲਈ ਕਿਹਾ ਗਿਆ ਸੀ ਅਤੇ ਨਾਲ ਹੀ ਪਨਬਸ ਵਿੱਚ ਆਊਟ ਸੋਰਸ ਦੀ ਭਰਤੀ ਵਿੱਚ ਹੋਈ ਕੁਰੱਪਸ਼ਨ ਦੇ ਦਿੱਤੇ ਸਬੂਤਾਂ ਤੇ ਇੱਕ ਮਹੀਨੇ ਵਿੱਚ ਕਾਰਵਾਈ ਕਰਨ ਲਈ ਵਿਭਾਗ ਨੂੰ ਕਿਹਾ ਗਿਆ ਸੀ ਇਸ ਦੇ ਨਾਲ ਹੀ ਬਟਾਲਾ ਡਿੱਪੂ ਦੇ ਕੰਡਕਟਰ ਦੀ ਨਜਾਇਜ਼ ਰਿਪੋਰਟ ਦੀ ਇੰਨਕੁਆਰੀ ਨੂੰ ਦੁਬਾਰਾ ਕਰਨ ਦੇ ਆਦੇਸ਼ ਦਿੱਤੇ ਸਨ ਪ੍ਰੰਤੂ ਅੱਜ ਦੋ ਮਹੀਨਿਆਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਵਰਕਰਾਂ ਦੀ ਕਿਸੇ ਵੀ ਮੰਗ ਨੂੰ ਪੂਰਾ ਕਰਨ ਜਾਂ ਲਾਗੂ ਕਰਨ ਵੱਲ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੇ ਜਰੂਰੀ ਨਹੀਂ ਸਮਝਿਆ ਜਿਸ ਤੋਂ ਸਾਫ ਜ਼ਾਹਰ ਹੁੰਦਾ ਹੈ ਕਿ ਅਫ਼ਸਰਸ਼ਾਹੀ ਜਾਣ ਬੁੱਝ ਕੇ ਮੰਗਾਂ ਪੂਰੀਆਂ ਨਾਂ ਕਰਕੇ ਜਥੇਬੰਦੀ ਨੂੰ ਸੰਘਰਸ਼ ਕਰਨ ਲਈ ਮਜਬੂਰ ਕਰ ਰਹੇ ਹਨਇਸ ਮੌਕੇ ਸੂਬਾ ਮੀਤ ਪ੍ਰਧਾਨ ਬਲਜੀਤ ਸਿੰਘ,ਕੁਲਵੰਤ ਸਿੰਘ ਮਨੀਸ ਅਤੇ ਪ੍ਰਦੀਪ ਕੁਮਾਰ ਬਟਾਲਾ ਵਲੋਂ ਬੋਲਦਿਆਂ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਪੰਜਾਬ ਆਊਟਸੋਰਸ ਨੂੰ ਖਤਮ ਕਰਕੇ ਠੇਕੇਦਾਰ (ਵਿਚੋਲਿਆਂ) ਨੂੰ ਬਾਹਰ ਕੱਢਣ ਦੇ ਵੱਡੇ ਵੱਡੇ ਦਾਅਵੇ ਕਰ ਰਹੀ ਹੈ ਦੂਜੇ ਪਾਸੇ ਪੰਜਾਬ ਰੋਡਵੇਜ਼ ਪਨਬਸ ਵਿਚ ਬਾਹਰੀ ਸੂਬਿਆਂ ਤੋਂ ਦੋ ਠੇਕੇਦਾਰ ਲਿਆ ਕੇ ਨੋਜਵਾਨਾਂ ਨਾਲ ਸ਼ੋਸ਼ਣ ਕਰਨ ਲਈ ਪੱਬਾਂ ਭਾਰ ਹੈ ਜਿਸ ਦਾ ਜਥੇਬੰਦੀ ਸਖ਼ਤ ਵਿਰੋਧ ਕਰਦੀ ਹੈ।ਅਤੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕੀ ਜੇਕਰ ਕਰ ਸਰਕਾਰ ਨੇ ਮੰਗਾ ਨਾ ਮੰਨੀਆਂ ਤਾਂ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ ਅਤੇ 15 ਮਾਰਚ 2023 ਨੂੰ ਪੰਜਾਬ ਦੇ ਸਾਰੇ ਡਿੱਪੂਆਂ ਦੇ ਅੱਗੇ ਵੱਢੇ ਪੱਧਰ ਤੇ ਗੇਟ ਰੈਲੀਆਂ ਕਰ ਕੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾਵੇਗਾ ਅਤੇ ਫੇਰ ਵੀ ਮੰਗਾ ਵੱਲ ਧਿਆਨ ਨਾ ਦਿੱਤਾ ਅਤੇ 18 ਮਾਰਚ ਤੋਂ 19 ਮਾਰਚ ਤੱਕ ਮੁੱਖ ਮੰਤਰੀ ਦੀ ਰਿਹਾਇਸ਼ ਸੰਗਰੂਰ ਵਿਖੇ ਸਾਂਤਮਈ ਤਰੀਕੇ ਨਾਲ ਰੋਸ਼ ਮਾਰਚ ਕੀਤਾ ਜਾਵੇਗਾ ਇਸ ਦੋਰਾਨ ਸਰਕਾਰ ਜਾ ਮਨੇਜਮੈਂਟ ਨੇ ਕੋਈ ਵੀ ਵਧਵਾ ਐਕਸ਼ਨ ਕੀਤਾ ਤਾਂ ਤਰੁੰਤ ਪੋਸਟ ਪੋਨ ਕੀਤੇ ਹੋਏ ਐਕਸ਼ਨਾਂ ਨੂੰ ਸਟੈਂਡ ਕਰਕੇ ਤਿੱਖੇ ਸੰਘਰਸ਼ ਕਰਨ ਨੂੰ ਜਥੇਬੰਦੀ ਮਜਬੂਰ ਹੋਵੇਗੀਇਸ ਮੌਕੇ ਬਲਜਿੰਦਰ ਸਿੰਘ ਸੂਬਾ ਕੈਸ਼ੀਅਰ, ਕੁਲਵੰਤ ਸਿੰਘ ਮਨੇਸ ,ਗੁਰਪ੍ਰੀਤ ਸਿੰਘ ਢਿੱਲੋਂ , ਜਤਿੰਦਰ ਸਿੰਘ , ਰਾਜਕੁਮਾਰ , ਗੁਰਪ੍ਰੀਤ ਸਿੰਘ ਪੰਨੂ, ,ਅਵਤਾਰ ਸਿੰਘ, ਦਲਜੀਤ ਸਿੰਘ , ਬਿਕਰਮਜੀਤ ਸਿੰਘ, ਸੱਤਪਾਲ ਸਿੰਘ, ਪਰਮਜੀਤ ਸਿੰਘ , ਰੋਹੀ ਰਾਮ,ਹੈਰੀ ਫਰੀਦਕੋਟ ਆਦਿ ਆਗੂ ਹਾਜਰ ਹੋਏ।