Business Khas

Latest news
ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਦੇ ਭਰੋਸੇ ‘ਤੇ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕਿਆ ਧਰਨਾ

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ 2023 ਦੇ ਤੀਜੇ ਦਿਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰਕ ਮੈਂਬਰ, ਪਿਤਾ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ, ਵਿਧਾਨ ਸਭਾ ਦੇ ਬਾਹਰ ਧਰਨੇ ‘ਤੇ ਬੈਠ ਗਏ । ਇਸ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਸਿੱਧੂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ 20 ਮਾਰਚ ਤੋਂ ਬਾਅਦ ਕਿਸੇ ਵੀ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਦਾ ਭਰੋਸਾ ਦਿੱਤਾ।

ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਦੇ ਭਰੋਸੇ ‘ਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਧਰਨਾ ਸਮਾਪਤ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਘਰ-ਘਰ ਧਰਨਾ ਦੇਣਗੇ।

ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਕਾਂਗਰਸੀ ਵਿਧਾਇਕ ਵੀ ਧਰਨੇ ’ਤੇ ਬੈਠੇ ਹੋਏ ਸਨ । ਸਿੱਧੂ ਦੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਗੋਲਡੀ ਬਰਾੜ ‘ਤੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਅਜੇ ਤੱਕ ਇਨਸਾਫ ਨਹੀਂ ਮਿਲਿਆ ਹੈ। ਰਿਸ਼ਤੇਦਾਰਾਂ ਦਾ ਇਹ ਵੀ ਕਹਿਣਾ ਹੈ ਕਿ “ਹੁਣ ਅਸੀਂ ਨਹੀਂ ਹਿੱਲਾਂਗੇ, ਭਾਵੇਂ ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਵੇ।”

ਧਰਨੇ ਦੀ ਸੂਚਨਾ ਮਿਲਦੇ ਹੀ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਸਿੱਧੂ ਮੂਸੇਵਾਲਾ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਗਏ ਅਤੇ ਕਿਹਾ ਕਿ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ, ਦੋਸ਼ੀਆਂ ਨੂੰ ਬਾਹਰੋਂ ਲਿਆਂਦਾ ਜਾਵੇਗਾ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇਗਾ।