Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਜਿਲ੍ਹਾ ਸਿਖਲਾਈ ਕੇਂਦਰ ਵਿਖੇ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫ਼ਸਰਾਂ, ਫਾਰਮਾਸਿਸਟਸ ਅਤੇ ਕਲੀਨਿਕ ਅਸਿਸਟੈਂਟਸ ਲਈ ਟ੍ਰੇਨਿੰਗ ਸੈਸ਼ਨ

ਜਲੰਧਰ, ਸਿਹਤ ਵਿਭਾਗ ਮੈਡੀਕਲ ਸੁਪਰਡੈਂਟ ਅਤੇ ਕਾਰਜਕਾਰੀ ਸਿਵਲ ਸਰਜਨ ਡਾ. ਰਾਜੀਵ ਸ਼ਰਮਾ ਦੀ ਅਗਵਾਈ ਵਿੱਚ ਵੀਰਵਾਰ ਨੂੰ ਜਿਲ੍ਹਾ ਸਿਖਲਾਈ ਕੇਂਦਰ ਜਲੰਧਰ ਵਿਖੇ ਆਮ ਆਦਮੀ ਕਲੀਨਿਕਸ ਦੇ ਸਟਾਫ਼ ਲਈ ਟ੍ਰੇਨਿੰਗ ਸੈਸ਼ਨ ਦਾ ਆਯੋਜਨ ਕੀਤਾ ਗਿਆ। ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ(ਪੀ.ਐਚ.ਐਸ.ਸੀ.), ਮੋਹਾਲੀ ਦੀ ਆਈ.ਟੀ. ਸੈਲ ਦੀ ਟੀਮ ਅਮਨਪ੍ਰੀਤ ਸਿੰਘ ਅਤੇ ਸੋਰਭ ਕੁਮਾਰ ਵੱਲੋਂ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫ਼ਸਰਾਂ, ਫਾਰਮਾਸਿਸਟਸ ਅਤੇ ਕਲੀਨਿਕ ਅਸਿਸਟੈਂਟਸ ਨੂੰ ਆਮ ਆਦਮੀ ਕਲੀਨਿਕ ਸਾਫ਼ਟਵੇਅਰ ਐਪਲੀਕੇਸ਼ਨ ਸੰਬੰਧੀ ਸਿਖਲਾਈ ਦਿੱਤੀ ਗਈ। ਇਸ ਮੌਕੇ ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ, ਐਸ.ਐਮ.ਓ. ਡਾ. ਗੁਰਮੀਤ ਲਾਲ ਅਤੇ ਜਿਲ੍ਹਾ ਬੀਸੀਸੀ ਕੋਆਰਡੀਨੇਟਰ ਨੀਰਜ ਸ਼ਰਮਾ ਮੌਜੂਦ ਸਨ। ਟ੍ਰੇਨਿੰਗ ਦੀ ਸ਼ੁਰੂਆਤ ਦੌਰਾਨ ਡਾ. ਰਾਜੀਵ ਸ਼ਰਮਾ ਵੱਲੋਂ ਪੀ.ਐਚ.ਐਸ.ਸੀ. ਦੀ ਆਈ.ਟੀ. ਸੈਲ ਦੀ ਟੀਮ ਦਾ ਸਵਾਗਤ ਕੀਤਾ ਗਿਆ। ਉਨ੍ਹਾਂ ਵੱਲੋਂ ਸਮੂਹ ਐਮ.ਓਜ਼., ਫਾਰਮਾਸਿਸਟਸ ਅਤੇ ਕਲੀਨਿਕ ਅਸਿਸਟੈਂਟਸ ਨੂੰ ਟੀਮ ਵੱਲੋਂ ਟ੍ਰੇਨਿੰਗ ਦੌਰਾਨ ਦਿੱਤੀ ਜਾਣ ਵਾਲੀ ਜਾਣਕਾਰੀ ਨੂੰ ਧਿਆਨ ਨਾਲ ਸੁਣਨ ਦੀ ਹਦਾਇਤ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਤਰ੍ਹਾਂ ਦਾ ਕੋਈ ਸਵਾਲ ਮਨ ਵਿੱਚ ਆਉਂਦਾ ਹੈ ਤਾਂ ਟ੍ਰੇਨਿੰਗ ਦੌਰਾਨ ਉਸਦਾ ਹੱਲ ਪੁੱਛ ਲਿਆ ਜਾਵੇ ਤਾਂ ਜੋ ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੀ ਆਈ.ਟੀ. ਸੈੱਲ ਦੀ ਟੀਮ ਅਮਨਪ੍ਰੀਤ ਸਿੰਘ ਅਤੇ ਸੋਰਭ ਕੁਮਾਰ ਵੱਲੋਂ ਸਮੂਹ ਸਟਾਫ਼ ਨੂੰ ਆਮ ਆਦਮੀ ਕਲੀਨਿਕ ਐਪਲੀਕੇਸ਼ਨ ਨੂੰ ਚਲਾਉਣ ਦੀ ਸਾਰੀ ਪ੍ਰਕਿਰਿਆ ਬਾਰੇ ਪ੍ਰੋਜੈਕਟਰ ਰਾਹੀਂ ਪ੍ਰੈਜੇਂਟੇਸ਼ਨ ਦਿਖਾਉਂਦੇ ਹੋਏ ਵਿਸਥਾਰ ਨਾਲ ਸਮਝਾਇਆ ਗਿਆ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਸਾਫਟਵੇਅਰ ਦੇ ਦੋ ਮਡਿਊਲ ਹਨ ਐਚ.ਐਮ.ਆਈ.ਐਸ. ਐਪਲੀਕੇਸ਼ਨ ਅਤੇ ਈਅੋਸ਼ਧੀ ਐਪਲੀਕੇਸ਼ਨ ਜੋ ਕਿ ਇੰਟੀਗ੍ਰੇਟੇਡ ਹਨ, ਉਨ੍ਹਾਂ ਵੱਲੋਂ ਸਮੂਹ ਸਟਾਫ਼ ਨੂੰ ਇਨ੍ਹਾਂ ਇੰਟੀਗ੍ਰੇਟੇਡ ਸਾਫਟਵੇਅਰਜ਼ ਨੂੰ ਚਲਾਉਣ ਦੀ ਸਾਰੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।