Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ

ਕੇਐਮਵੀ ਦੀ ਐਨਸੀਸੀ ਕੈਡਿਟ ਅੰਡਰ ਅਫਸਰ ਸ਼ਰੂਤੀ ਕਰਵਲ ਨੂੰ ਡੀਜੀ ਐਨਸੀਸੀ ਪ੍ਰਸ਼ੰਸਾ ਪੱਤਰ ਅਤੇ ਬੈਜ ਨਾਲ ਕੀਤਾ ਸਨਮਾਨਿਤ

ਭਾਰਤ ਦੀ ਵਿਰਾਸਤ ਅਤੇ ਆਟੋਨਾਮਸ ਸੰਸਥਾ, ਕੰਨਿਆ ਮਹਾਂਵਿਦਿਆਲਾ, ਜਲੰਧਰ ਦੀ ਐਨਸੀਸੀ ਕੈਡੇਟ ਅੰਡਰ ਅਫਸਰ ਸ਼ਰੂਤੀ ਕਰਵਲ ਨੂੰ ਦਿੱਲੀ ਵਿਖੇ ਵਧੀਆ ਸੱਭਿਆਚਾਰਕ ਪ੍ਰਦਰਸ਼ਨ ਲਈ ਡੀਜੀ (ਡਾਇਰੈਕਟਰ ਜਨਰਲ) ਐਨਸੀਸੀ ਪ੍ਰਸ਼ੰਸਾ ਪੱਤਰ ਅਤੇ ਬੈਜ ਨਾਲ ਸਨਮਾਨਿਤ ਕੀਤਾ ਗਿਆ। ਵਿਦਿਆਲਾ ਪ੍ਰਿੰਸੀਪਲ ਪ੍ਰੋ. ਡਾ. ਅਤਿਮਾ ਸ਼ਰਮਾ ਦਿਵੇਦੀ ਨੇ ਐਨ.ਸੀ.ਸੀ. ਵਿਭਾਗ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਐਨਸੀਸੀ ਵਿਭਾਗ ਰੋਜ਼ਾਨਾ ਕਈ ਤਰ੍ਹਾਂ ਦੇ ਮੌਕਿਆਂ ਅਤੇ ਗਤੀਵਿਧੀਆਂ ਨਾਲ ਅੱਗੇ ਆਉਣ ਲਈ ਜੋਸ਼ ਨਾਲ ਕੰਮ ਕਰ ਰਹੇ ਹਨ ਤਾਂ ਜੋ ਲੜਕੀਆਂ ਰਾਸ਼ਟਰ ਦੇ ਭਵਿੱਖ ਨੇਤਾਵਾਂ ਦੇ ਰੂਪ ਵਿੱਚ ਉਭਰ ਸਕਣ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਸਿਖਲਾਈਆਂ ਵਿਦਿਆਰਥੀਆਂ ਦੀ ਸੰਪੂਰਨ ਸਿੱਖਿਆ ਦਾ ਵੀ ਅਹਿਮ ਹਿੱਸਾ ਹਨ। ਇਸ ਸ਼ਾਨਦਾਰ ਉਪਲੱਬਧੀ ਲਈ ਕਰਨਲ ਨਰਿੰਦਰ ਤੂਰ ਨੇ ਕੈਡੇਟ ਨੂੰ ਸਿਖਲਾਈ ਕੈਂਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਮੁਬਾਰਕਬਾਦ ਦਿੱਤੀ। ਇਸਦੇ ਨਾਲ ਹੀ ਉਨ੍ਹਾਂ ਨੇ ਵਿਸ਼ੇਸ਼ ਰੂਪ ਵਿਚ ਕੇਐਮਵੀ ਦਾ ਧੰਨਵਾਦ ਵੀ ਕੀਤਾ ਜੋ ਹਮੇਸ਼ਾਂ ਸਿਖਲਾਈ ਲਈ ਆਧੁਨਿਕ ਬੁਨਿਆਦੀ ਢਾਂਚਾ ਪ੍ਰਦਾਨ ਕਰਦਾ ਹੈ ਅਤੇ ਐਨਸੀਸੀ ਗਤੀਵਿਧੀਆਂ ਲਈ ਆਪਣੇ ਸਭ ਤੋਂ ਵਧੀਆ ਵਿਦਿਆਰਥੀਆਂ ਦੀ ਚੋਣ ਵੀ ਕਰਦਾ ਹੈ।