Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ

ਪਲੇਸਮੈਂਟ ਕੈਂਪ ’ਚ 24 ਉਮੀਦਵਾਰਾਂ ਦੀ ਰੋਜ਼ਗਾਰ ਲਈ ਚੋਣ

ਜਲੰਧਰ, (ਸੰਜੇ ਸ਼ਰਮਾ)-ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਵੱਲੋਂ ਬੁੱਧਵਾਰ ਨੂੰ ਆਪਣੇ ਦਫ਼ਤਰ ਵਿਖੇ ਲਗਾਏ ਗਏ ਪਲੇਸਮੈਂਟ ਕੈਂਪ ਵਿੱਚ 24 ਉਮੀਦਵਾਰਾਂ ਦੀ ਮੌਕੇ ’ਤੇ ਰੋਜ਼ਗਾਰ ਲਈ ਚੋਣ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਅਫ਼ਸਰ ਰਣਜੀਤ ਕੌਰ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਵਿਨੀਤ ਸਕਿਓਰਟੀਜ਼ ਪ੍ਰਾਈਵੇਟ ਲਿਮਟਿਡ ਵੱਲੋਂ ਸ਼ਿਰਕਤ ਕੀਤੀ ਗਈ ਅਤੇ 44 ਉਮੀਦਵਾਰਾਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ 24 ਉਮੀਦਵਾਰਾਂ ਦੀ ਰੋਜ਼ਗਾਰ ਲਈ ਚੋਣ ਕੀਤੀ ਗਈ ਹੈ।

ਰਣਜੀਤ ਕੌਰ ਨੇ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਸਮੇਂ-ਸਮੇਂ ’ਤੇ ਅਜਿਹੇ ਪਲੇਸਮੈਂਟ ਕੈਂਪ ਲਗਾ ਕੇ ਬੇਰੋਜ਼ਗਾਰ ਨੌਜਵਾਨਾਂ ਦੀ ਰੋਜ਼ਗਾਰ ਪ੍ਰਾਪਤੀ ਵਿੱਚ ਮਦਦ ਕੀਤੀ ਜਾਂਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਵਧੇਰੇ ਮੌਕਿਆਂ ਲਈ ਬਿਊਰੋ ਵੱਲੋਂ ਲਗਾਏ ਜਾਂਦੇ ਪਲੇਸਮੈਂਟ ਕੈਂਪਾਂ ਵਿੱਚ ਵਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਰੋਜ਼ਗਾਰ ਪ੍ਰਾਪਤੀ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਸੰਪਰਕ ਕਰ ਸਕਦੇ ਹਨ ਅਤੇ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰ. 90569-20100 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।