Business Khas

ਨਵਜੋਤ ਸਿੰਘ ਸਿੱਧੂ 1 ਅਪ੍ਰੈਲ 2023 ਨੂੰ ਹੋ ਸਕਦੇ ਹਨ ਰਿਹਾਅ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਇੱਕ ਅਪ੍ਰੈਲ ਨੂੰ ਰਿਹਾਅ ਕੀਤਾ ਜਾ ਸਕਦਾ ਹੈ । ਦਰਅਸਲ ਨਵਜੋਤ ਸਿੰਘ ਸਿੱਧੂ ਨੇ ਆਪਣੀ ਸਜ਼ਾ ਦੇ ਦੌਰਾਨ ਕੋਈ ਛੁੱਟੀ ਨਹੀਂ ਲਈ ਜਿਸ ਕਰ ਕੇ ਉਨ੍ਹਾਂ ਨੂੰ ਇਸ ਦਾ ਫਾਇਦਾ ਮਿਲ ਸਕਦਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 26 ਜਨਵਰੀ 2023 ਨੂੰ ਸਿੱਧੂ ਨੂੰ ਰਿਹਾਈ ਮਿਲਣ ਦੀਆਂ ਚਰਚਾਵਾਂ ਸਾਹਮਣੇ ਆਈਆਂ ਸਨ । ਪਰ ਇਸ ਦੌਰਾਨ ਕੈਬਨਿਟ ਨੂੰ ਭੇਜੀ ਗਈ ਫਾਇਲ ਵਿੱਚ ਨਵਜੋਤ ਸਿੰਘ ਸਿੱਧੂ ਦਾ ਨਾਲ ਨਾ ਹੋਣ ਕਾਰਨ ਉਨ੍ਹਾਂ ਦੀ ਰਿਹਾਈ ਨਹੀਂ ਹੋ ਸਕੀ ਸੀ ।

ਤੁਹਾਨੂੰ ਦੱਸ ਦਈਏ ਕਿ ਰੋਡ ਰੇਜ ਮਾਮਲੇ ਵਿੱਚ ਨਵਜੋਤ ਸਿੰਘ ਸਿੱਧੂ ਨੂੰ 20 ਮਈ 2022 ਨੂੰ ਜੇਲ੍ਹ ਭੇਜਿਆ ਗਿਆ ਸੀ ਪਰ ਉਨ੍ਹਾਂ ਨੂੰ ਆਪਣੀ ਰਿਹਾਈ ਦੇ ਲਈ 19 ਮਈ 2023 ਤੱਕ ਦਾ ਇੰਤਜ਼ਾਰ ਕਰਨਾ ਹੋਵੇਗਾ । ਦਰਅਸਲ ਉਨ੍ਹਾਂ ਨੇ ਆਪਣੀ ਸਜ਼ਾ ਦੇ ਦੌਰਾਨ ਕੋਈ ਛੁੱਟੀ ਨਹੀਂ ਲਈ ਹੈ। ਜਿਸ ਦੇ ਚੱਲਦਿਆਂ ਇੱਕ ਹਫਤੇ ਅਤੇ ਬਾਕੀ ਸਰਕਾਰੀ ਛੁੱਟੀਆਂ ਨੂੰ ਕੱਟ ਦਿੱਤਾ ਜਾਵੇ ਤਾਂ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਉਨ੍ਹਾਂ ਨੂੰ 1 ਅਪ੍ਰੈਲ 2023 ਨੂੰ ਰਿਹਾਅ ਕੀਤਾ ਜਾ ਸਕਦਾ ਹੈ। ਹਾਲਾਂਕਿ ਕਾਂਗਰਸ ਪਾਰਟੀ 26 ਜਨਵਰੀ ਵਾਂਗ ਸਿੱਧੂ ਦੀ ਰਿਹਾੲ ਦੀਆਂ ਤਿਆਰੀਆਂ ਦਾ ਰੌਲਾ ਨਹੀਂ ਮਚਾਉਣਾ ਚਾਹੁੰਦੀ ।ਮਾਹਿਰਾਂ ਦੇ ਮੁਤਾਬਕ ਐਨਡੀਪੀਐਸ ਅਤੇ ਵੱਡੇ ਗੁਨਾਹਗਾਰਾਂ ਤੋਂ ਇਲਾਵਾ ਇੱਕ ਮਹੀਨੇ ਵਿੱਚ ਸੌਂਪੇ ਗਏ ਕੰਮਾਂ ਦਾ ਵੇਰਵਾ ਅਤੇ ਕੈਦੀਆਂ ਦੇ ਵਿਹਾਰ ਦੇ ਅਧਾਰ ’ਤੇ 4 ਤੋਂ 5 ਦਿਨ ਦੀ ਛੋਟ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਕੁੱਝ ਸਰਕਾਰੀ ਛੁੱਟੀਆਂ ਦਾ ਲਾਹਾ ਵੀ ਕੈਦੀਆਂ ਨੂੰ ਮਿਲਦਾ ਹੈ। ਉਥੇ ਹੀ ਨਵਜੋਤ ਸਿੰਘ ਸਿੱਧੂ ਨੇ ਪੂਰੀ ਸਜ਼ਾ ਦੇ ਦੌਰਾਨ ਇੱਕ ਵਾਰ ਵੀ ਛੁੱਟੀ ਨਹੀਂ ਮੰਗੀ । ਇਸ ਕਰ ਕੇ ਸਿੱਧੂ ਇਸ ਛੁੱਟੀ ਦੇ ਬਾਅਦ 1 ਅਪ੍ਰੈਲ ਨੂੰ ਜੇਲ੍ਹ ਤੋਂ ਬਾਹਰ ਆ ਸਕਦੇ ਹਨ ।