Business Khas

Latest news
ਬਸਤੀ ਸ਼ੇਖ ਦੇ ਸਤਰਾਂ ਮੁਹੱਲਾ ਵਿੱਚ ਲੰਬੇ ਬਿਜਲੀ ਕੱਟਾਂ ਨੇ ਲੋਕਾਂ ਦਾ ਜੀਣਾ ਕੀਤਾ ਮੁਸ਼ਕਲ, 1912 ਹੈਲਪਲਾਈਨ ਵੀ ਨਹੀਂ ... ਜਲੰਧਰ ਜ਼ਿਲ੍ਹੇ ‘ਚ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੇ ਕੇਸਾਂ ਲਈ ਵਿਸ਼ੇਸ਼ ਲੋਕ ਅਦਾਲਤ ਲਗਾਈ ਗਈ ਜਵਾਹਰ ਨਵੋਦਿਆ ਵਿਦਿਆਲਿਆ ਤਲਵੰਡੀ ਮਾਧੋ ’ਚ 6ਵੀਂ ਜਮਾਤ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ ਸੋਸ਼ਲ ਮੀਡੀਆ ਪੱਤਰਕਾਰਾਂ ਲਈ ਬਦਲਦਾ ਦੌਰ, ਏਆਈ ਅਤੇ ਨਵੀਂ ਟੈਕਨਾਲੋਜੀ ਬਣੀ ਵੱਡੀ ਚੁਣੌਤੀ ਸਾਬਕਾ ਪ੍ਰਧਾਨ ਮੰਤਰੀ ਦੇਵਗੌੜਾ ਦੀ ਪਤਨੀ ਚੇਨੰਮਾ ਦਾ ਦੇਹਾਂਤ ਭਾਰਤ ਦੇ ਪੁਲਾੜ ਇਤਿਹਾਸ ‘ਚ ਇਤਿਹਾਸਕ ਪਲ, ਵਿਕਰਮ-1 ਸ੍ਰੀਹਰੀਕੋਟਾ ਤੋਂ ਲਾਂਚ ਕੈਨੇਡਾ ਦੀ ਜਿੰਮ ਤੋਂ ਸਿੱਖ ਸ਼ਖਸ ਨੂੰ ਕੱਢਿਆ ਗਿਆ ਬਾਹਰ ਪੰਜਾਬ ਦੇ 8 ਜ਼ਿਲ੍ਹਿਆਂ ‘ਚ ਲੂ ਦਾ ਅਲਰਟ ਪੰਜਾਬ ਵਿਚ ਔਰਤਾਂ ਨੂੰ 1000 ਰੁਪਏ ਸਕੀਮ ਵਿਚ ਫਰਜ਼ੀਵਾੜਾ ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ 

ਐਚ.ਐਮ.ਵੀ. ਦੇ ਕਾਸਮੈਟਾਲਜੀ ਵਿਭਾਗ ਨੇ ਕਰਵਾਈ ਇਕ ਦਿਨਾ ਵਰਕਸ਼ਾਪ


ਹੰਸਰਾਜ ਮਹਿਲਾ ਮਹਾਵਿਦਿਆਲਾ, ਜਲੰਧਰ ਦੇ ਪੋਸਟ ਗ੍ਰੈਜੂਏਟ ਵਿਭਾਗ ਵੱਲੋਂ ਹੇਅਰ ਕਲਰਿੰਗ ਅਤੇ ਹੇਅਰ ਸਪਾ ਵਿਸ਼ੇ ’ਤੇ ਇਕ ਦਿਨਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਬਤੌਰ ਰਿਸੋਰਸ ਪਰਸਨ ਸਟਰੀਕਸ ਤੋਂ ਹੇਅਰ ਐਕਸਪਰਟ ਰਾਹੁਲ ਅਤੇ ਜਤਿਨ ਮੌਜੂਦ ਸਨ। ਪਿ੍ਰੰਸੀਪਲ ਪ੍ਰੋ. ਡਾ. (ਸ਼੍ਰੀਮਤੀ) ਅਜੇ ਸਰੀਨ ਨੇ ਰਿਸੋਰਸ ਪਰਸਨ ਦਾ ਸਵਾਗਤ ਕੀਤਾ। ਇਸ ਵਰਕਸ਼ਾਪ ਵਿੱਚ ਉਨ੍ਹਾਂ ਨੇ ਵਿਦਿਆਰਥਣਾਂ ਨੂੰ ਕਲਰ ਦੇ ਸਿਧਾਂਤਾਂ ਅਤੇ ਅੰਤਰਰਾਸ਼ਟਰੀ ਹੇਅਰ ਕਲਰ ਪਾਰਟ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥਣਾਂ ਨਾਲ ਅੰਡਰਟੋਨ ਅਤੇ ਕਰੈਕਟਿਵ ਟੋਂਸ ਦੀ ਵੀ ਜਾਣਕਾਰੀ ਸਾਂਝੀ ਕੀਤੀ। ਐਕਸਪਰਟਸ ਨੇ ਗਲੋਬਲ ਹੇਅਰ ਕਲਰਿੰਗ ਦੀ ਪੂਰੀ ਪ੍ਰਕ੍ਰਿਆ ਅਤੇ ਹੇਅਰ ਸਪਾ ਦੀ ਪੂਰੀ ਤਕਨੀਕ ਵਿਦਿਆਰਥਣਾਂ ਨੂੰ ਕਰਕੇ ਦਿਖਾਈ। ਵਿਦਿਆਰਥਣਾਂ ਨੇ ਉਨ੍ਹਾਂ ਤੋਂ ਕਈ ਸਵਾਲ ਵੀ ਪੁੱਛੇ। ਪਿ੍ਰੰਸੀਪਲ ਪ੍ਰੋ. ਡਾ. (ਸ਼੍ਰੀਮਤੀ) ਅਜੇ ਸਰੀਨ ਨੇ ਵਿਭਾਗ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਤੇ ਵਿਭਾਗ ਮੁਖੀ ਸ਼੍ਰੀਮਤੀ ਮੁਕਤੀ ਅਰੋੜਾ, ਸੁਸ਼੍ਰੀ ਅਦਿਤੀ ਅਤੇ ਸੁਸ਼੍ਰੀ ਤ੍ਰਿਸ਼ਾ ਵੀ ਮੌਜੂਦ ਸਨ।