Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ

ਕੇ.ਐਮ.ਵੀ. ਵਿਖੇ ਸਥਾਪਿਤ ਸ਼ਹੀਦ ਭਗਤ ਸਿੰਘ ਹੈਰੀਟੇਜ ਮੈਮੋਰੀਅਲ ‘ਤੇ ਅਰਪਿਤ ਕੀਤੇ ਗਏ ਸ਼ਰਧਾ ਦੇ ਫੁੱਲ

ਜਲੰਧਰ, (ਸੰਜੇ ਸ਼ਰਮਾ)-ਕੰਨਿਆ ਮਹਾਂ ਵਿਦਿਆਲਾ ਦੁਆਰਾ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਸ਼ਰਧਾਪੂਰਵਕ ਸ਼ਰਧਾਂਜਲੀ ਅਰਪਿਤ ਕੀਤੀ ਗਈ। ਵਿਦਿਆਲਾ ਦੇ ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ ਇੰਗਲਿਸ਼ ਅਤੇ ਸਟੂਡੈਂਟ ਵੈਲਫੇਅਰ ਵਿਭਾਗ ਦੁਆਰਾ ਇਸ ਮੌਕੇ ਆਯੋਜਿਤ ਹੋਏ ਵਿਸ਼ੇਸ਼ ਪ੍ਰੋਗਰਾਮ ਦੌਰਾਨ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਸੰਬੋਧਿਤ ਹੁੰਦੇ ਹੋਏ ਕਿਹਾ ਕਿ ਸ: ਭਗਤ ਸਿੰਘ, ਸ਼੍ਰੀ ਰਾਜਗੁਰੂ ਅਤੇ ਸ਼੍ਰੀ ਸੁਖਦੇਵ ਦੁਆਰਾ ਦੇਸ਼ ਦੇ ਲਈ ਦਿੱਤੀ ਗਈ ਅਦੁੱਤੀ ਸ਼ਹਾਦਤ ਸਭ ਦੇ ਮਨਾਂ ਵਿੱਚ ਸਦਾ ਨਿਮਰਤਾ ਅਤੇ ਸ਼ਰਧਾ ਭਾਵ ਪੈਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਸ: ਭਗਤ ਸਿੰਘ ਦੀ ਸੋਚ ਤੇ ਪਹਿਰਾ ਦੇ ਕੇ ਅਤੇ ਉਨ੍ਹਾਂ ਵੱਲੋਂ ਦੇਸ਼ ਪ੍ਰੇਮ ਦੇ ਸੁਨੇਹੇ ਦੇ ਪ੍ਰਚਾਰ ਅਤੇ ਪ੍ਰਸਾਰ ਦੇ ਨਾਲ ਆਪਣੇ ਦੇਸ਼ ਦੇ ਵਿਕਾਸ ਅਤੇ ਰਾਸ਼ਟਰ ਉਥਾਨ ਵੱਲ ਯੋਗਦਾਨ ਪਾਉਣਾ ਸਾਡੀ ਸਭ ਦੀ ਨੈਤਿਕ ਜ਼ਿੰਮੇਵਾਰੀ ਹੈ। ਅੱਗੇ ਗੱਲ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਕੇ.ਐਮ.ਵੀ. ਜਿਹੀ ਰਾਸ਼ਟਰਵਾਦੀ ਸੰਸਥਾ ਦੇ ਵਿਚ ਪ੍ਰਿੰਸੀਪਲ ਅਚਾਰਿਆ ਲੱਜਾਵਤੀ ਜੀ ਦੇ ਸਮੇਂ ਦੌਰਾਨ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੁਆਰਾ ਆਜ਼ਾਦੀ ਸੰਗਰਾਮ ਮੌਕੇ ਆ ਕੇ ਹੋਸਟਲ ਦੇ ਵਿੱਚ ਸ਼ਰਨ ਲੈਣਾ ਆਪਣੇ ਆਪ ਵਿੱਚ ਇੱਕ ਬੇਹੱਦ ਗੌਰਵਮਈ ਵਿਸ਼ਾ ਹੈ ਜਿਸ ਨੇ ਇੱਥੋਂ ਦੀਆਂ ਵਿਦਿਆਰਥਣਾਂ ਵਿਚ ਦੇਸ਼ ਭਗਤੀ ਦੇ ਭਾਵਾਂ ਨੂੰ ਹੋਰ ਵਧੇਰੇ ਪੱਕਾ ਕੀਤਾ ਅਤੇ ਦੇਸ਼ ਆਜ਼ਾਦੀ ਦੀ ਲਹਿਰ ਵਿਚ ਆਪਣਾ ਯੋਗਦਾਨ ਪਾਉਣ ਵਾਲੀਆਂ ਮਹਿਲਾਵਾਂ ਦੇ ਵਿਚ ਕੰਨਿਆ ਮਹਾਂ ਵਿਦਿਆਲਾ ਦੀਆਂ ਵਿਦਿਆਰਥਣਾਂ ਦਾ ਨਾਮ ਸਦਾ ਮੋਹਰੀ ਰਿਹਾ। ਅਜਿਹੀ ਰਾਸ਼ਟਰਵਾਦੀ ਵਿਰਾਸਤ ਦੇ ਕਾਰਨ ਹੀ ਇੱਥੇ ਦੇਸ਼ ਦੀ ਪੰਜ ਰਾਸ਼ਟਰਪਤੀਆਂ ਅਤੇ ਪੰਜ ਪ੍ਰਧਾਨ ਮੰਤਰੀਆਂ ਤੋਂ ਇਲਾਵਾ ਕਈ ਮਹੱਤਵਪੂਰਨ ਅਹੁਦਿਆਂ ਤੇ ਕੰਮ ਕਰ ਦੀਆਂ ਸ਼ਖ਼ਸੀਅਤਾਂ ਦੁਆਰਾ ਇੱਥੇ ਫੇਰੀ ਪਾਈ ਜਾ ਚੁੱਕੀ ਹੈ। ਕੰਨਿਆ ਮਹਾਂ ਵਿਦਿਆਲਾ ਵਿਖੇ ਸ: ਭਗਤ ਸਿੰਘ ਪ੍ਰਤੀ ਸੱਚੀ ਸ਼ਰਧਾਂਜਲੀ ਅਤੇ ਸ਼ਰਧਾ ਭਾਵ ਤੇ ਕੇਂਦਰਿਤ ਇਕ ਮੈਮੋਰੀਅਲ ਵੀ ਸਥਾਪਿਤ ਹੈ ਜਿੱਥੇ ਸਮੂਹ ਕੇ.ਐਮ.ਵੀ. ਪਰਿਵਾਰ ਵੱਲੋਂ ਇਸ ਅਦੁੱਤੀ ਸ਼ਖ਼ਸੀਅਤ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਗਈ। ਵਿਦਿਆਰਥਣਾਂ ਨੇ ਸ: ਭਗਤ ਸਿੰਘ ਨਾਲ ਸੰਬੰਧਿਤ ਕਵਿਤਾਵਾਂ ਗਾ ਕੇ ਅਤੇ ਕਲਾ ਦੀ ਪ੍ਰਸਤੁਤੀ ਨਾਲ ਆਪਣੇ ਮਨੋ-ਭਾਵਾਂ ਨੂੰ ਪੇਸ਼ ਕੀਤਾ । ਮੈਡਮ ਪ੍ਰਿੰਸੀਪਲ ਨੇ ਇਸ ਪ੍ਰੋਗਰਾਮ ਦੇ ਸਫਲ ਆਯੋਜਨ ਲਈ ਡਾ. ਮਧੂਮੀਤ, ਡੀਨ, ਸਟੂਡੈਂਟ ਵੈਲਫੇਅਰ ਅਤੇ ਮੁਖੀ, ਅੰਗਰੇਜ਼ੀ ਵਿਭਾਗ ਦੁਆਰਾ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ।