Business Khas

ਫਿਰੋਜ਼ਪੁਰ ਦੇ ਪਿੰਡ ਖਾਈ ਫੇਮੇ ਵਿਖੇ ਭਿਆਨਕ ਹਾਦਸਾ,4 ਲੋਕਾਂ ਦੀ ਮੌਤ

ਫਿਰੋਜ਼ਪੁਰ ਦੇ ਪਿੰਡ ਖਾਈ ਫੇਮੇ ਵਿਖੇ ਇੱਕ ਭਿਆਨਕ ਹਾਦਸਾ ਵਾਪਰਿਆ ਜਿਸ ’ਚ 4 ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਫਿਰੋਜ਼ਪੁਰ ਦੇ ਪਿੰਡ ਖਾਈ ਫੇਮੇ ਦੇ ਨੇੜੇ ਟੈਂਪੂ ਟਰੈਵਲ ਦੀ ਬੱਸ ਨਾਲ ਭਿਆਨਕ ਟੱਕਰ ਹੋ ਗਈ ਸੀ ਜਿਸ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਜਿਨ੍ਹਾਂ ਦੀ ਸੜਕ ਹਾਦਸੇ ’ਚ ਮੌਤ ਹੋਈ ਹੈ ਉਹ ਜਲਾਲਾਬਾਦ ਤੋਂ ਤਰਨਤਾਰਨ ਜਾ ਰਹੇ ਸੀ। ਫਿਲਹਾਲ ਹਾਦਸੇ ’ਚ ਜ਼ਖਮੀ ਲੋਕਾਂ ਨੂੰ ਹਸਪਤਾਲ ਭਰਤੀ ਕਰਵਾ ਦਿੱਤਾ ਗਿਆ ਹੈ। ਇਸ ਹਾਦਸੇ ’ਚ ਮਰਨ ਵਾਲੇ ਲੋਕ ਅਧਿਆਪਕ ਦੱਸੇ ਜਾ ਰਹੇ ਹਨ ਜੋ ਕਿ ਸਕੂਲ ਡਿਊਟੀ ’ਤੇ ਜਾ ਰਹੇ ਸੀ। ਉੱਥੇ ਹੀ ਦੂਜੇ ਪਾਸੇ ਇਸ ਹਾਦਸੇ ਤੋਂ ਬਾਅਦ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਫਾਜਿਲਕਾ/ਜਲਾਲਾਬਾਦ ਤੋਂ ਸਕੂਲ ਡਿਊਟੀ ਜਾ ਰਹੇ ਅਧਿਆਪਕਾਂ ਦੇ ਸੜਕ ਹਾਦਸੇ ਦੀ ਬਹੁਤ ਹੀ ਦੁਖਦਾਈ ਖਬਰ ਆ ਰਹੀ ਹੈ। ਮੈਂ ਅਧਿਆਪਕਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਪ੍ਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕਰਦਾ ਹਾਂ।