Business Khas

Latest news
ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਚੁਕਾਈ ਸਹੁੰ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ

ਸਿੱਖ ਤਾਲਮੇਲ ਕਮੇਟੀ ਦੇ ਪ੍ਰਤੀਨਿਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੋਈ ਮੀਟਿੰਗ ਵਿੱਚ ਸ਼ਾਮਲ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਲਏ ਫੈਸਲਿਆਂ ਦਾ ਜ਼ੋਰਦਾਰ ਸਵਾਗਤ

ਜਲੰਧਰ,(ਸੰਜੇ ਸ਼ਰਮਾ)-ਸ੍ਰੀ ਅਕਾਲ ਤਖ਼ਤ ਸਾਹਿਬ ਤੇ ਚੋਣਵੀਆਂ ਸਿੱਖ ਜਥੇਬੰਦੀਆਂ ਨੂੰ ਬੁਲਾਕੇ ਕੌਮੀ ਮਸਲਿਆਂ ਬਾਰੇ ਜੋ ਮੀਟਿੰਗ ਹੋਈ, ਉਸ ਵਿੱਚ ਸਿੱਖ ਤਾਲਮੇਲ ਕਮੇਟੀ ਨੂੰ ਜਲੰਧਰ ਤੋਂ ਬੁਲਾਇਆ ਗਿਆ ਸੀ। ਇਹ ਮੀਟਿੰਗ ਵਿਚ ਹਰਪ੍ਰੀਤ ਸਿੰਘ ਨੀਟੂ ਦੀ ਅਗਵਾਈ ਵਿੱਚ ਵਿੱਕੀ ਸਿੰਘ ਖਾਲਸਾ,ਪਲਵਿੰਦਰ ਸਿੰਘ ਬਾਬਾ ਤੇ ਗੁਰਦੀਪ ਸਿੰਘ ਲੱਕੀ ਸਮੇਤ ਚਾਰ ਮੈਂਬਰੀ ਪ੍ਰਤੀਨਿਧੀ ਮੰਡਲ ਸ਼ਾਮਲ ਹੋਇਆ, ਮੀਟਿੰਗ ਵਿੱਚ ਸਿੱਖ ਤਾਲਮੇਲ ਕਮੇਟੀ ਦੇ ਪ੍ਰਤੀਨਿਧੀ ਨੇ ਆਪਣੇ ਵਿਚਾਰ ਰੱਖੇ, ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ,ਭਾਈ ਹਰਪਾਲ ਸਿੰਘ ਚੱਢਾ,ਹਰਪ੍ਰੀਤ ਸਿੰਘ ਨੀਟੂ,ਵਿੱਕੀ ਸਿੰਘ ਖਾਲਸਾ,ਪਲਵਿੰਦਰ ਸਿੰਘ ਬਾਬਾ ਤੇ ਗੁਰਦੀਪ ਸਿੰਘ ਲੱਕੀ ਨੇ ਇਕ ਸਾਂਝੇ ਬਿਆਨ ਵਿੱਚ ਕਿਹਾ ਹੈ, ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲਏ ਸਾਰੇ ਫੈਸਲੇ ਚੜਦੀਕਲਾ ਵਾਲੇ ਹਨ, ਅਸੀਂ ਇਸ ਦਾ ਭਰਪੂਰ ਸਵਾਗਤ ਕਰਦੇ ਹਾਂ,ਅਸੀਂ ਸਮੁੱਚੀਆਂ ਸੰਗਤਾਂ ਨੂੰ ਵਿਸ਼ਵਾਸ ਦਿਵਾਉਂਦੇ ਹਾਂ ਕੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਲਈ ਸਮੁੱਚੇ ਫੈਸਲਿਆਂ ਨੂੰ ਇੰਨ-ਬਿੰਨ ਲਾਗੂ ਕਰਨ ਲਈ ਸਿੱਖ ਤਾਲਮੇਲ ਕਮੇਟੀ ਵਚਨਬੰਦ ਹੈ।ਅਸੀ ਮੀਡੀਆ ਨੂੰ ਤਾੜਨਾ ਕਰਦੇ ਹਾ ਕਿ ਸਿੱਖਾਂ ਦੀ ਕਿਰਦਾਰਕੁਸੀ ਕਰਨੀ ਬੰਦ ਕੀਤੀ ਜਾਵੇ, ਖੰਨਾ ਦੀ ਪੁਲੀਸ ਅਫਸਰ ਜਿਸ ਨੇ ਮਹਾਰਾਜਾ ਰਣਜੀਤ ਸਿੰਘ ਦੇ ਵੇਲੇ ਦੇ ਖਾਲਸਾ ਰਾਜ ਦੇ ਝੰਡੇ ਨੂੰ ਖਾਲਸਤਾਨੀ ਝੰਡਾ ਦਸਿਆਂ, ਤੇ ਸਿੱਖ ਰਿਆਸਤਾਂ ਦੇ ਝੰਡੇ ਨੂੰ ਵੱਖਵਾਦੀ ਝੰਡੇ ਦੱਸਣ ਦੀ ਨਿੰਦਿਆ ਕੀਤੀ,ਤੇ ਮੰਗ ਕੀਤੀ ਇਹੋ ਜਿਹੇ ਬੇਸਮਝ ਪੁਲਿਸ ਅਫਸਰ ਨੂੰ ਸਸਪੈਂਡ ਕੀਤਾ ਜਾਵੇ ਤੇ ਨਿਰਦੋਸ਼ ਸਿੰਘਾ ਨੂੰ ਤੁਰੰਤ ਰਿਹਾਅ ਕੀਤਾ ਜਾਵੇ।