Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਹਾਈਕੋਰਟ ਵੱਲੋਂ ਮਨੀਸ਼ਾ ਗੁਲਾਟੀ ਦੀ ਪਟੀਸ਼ਨ ਕੀਤੀ ਖ਼ਾਰਜ

ਪੰਜਾਬ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਈ ਗਈ ਮਨੀਸ਼ਾ ਗੁਲਾਟੀ ਦੀ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਖਾਰਜ ਕਰ ਦਿੱਤੀ ਹੈ।

ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਬੀਤੇ ਦਿਨੀਂ ਚੇਅਰਪਰਸਨ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ, ਜਿਸ ਨੂੰ ਮਨੀਸ਼ਾ ਗੁਲਾਟੀ ਨੇ ਹਾਈਕੋਰਟ ‘ਚ ਚੁਣੌਤੀ ਦਿੱਤੀ ਸੀ। ਹੁਣ ਹਾਈਕੋਰਟ ਵੱਲੋਂ ਮਨੀਸ਼ਾ ਗੁਲਾਟੀ ਦੀ ਪਟੀਸ਼ਨ ਖ਼ਾਰਜ ਕਰ ਦਿੱਤੀ ਗਈ ਹੈ।ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰਦਿਆਂ ਮਨੀਸ਼ਾ ਗੁਲਾਟੀ ਦੇ ਕਾਰਜਕਾਲ ਵਿੱਚ ਕੀਤੇ ਵਾਧੇ ਨੂੰ ਤੁਰੰਤ ਪ੍ਰਭਾਵ ਨਾਲ ਵਾਪਸ ਲੈ ਲਿਆ ਹੈ। ਇਹ ਵਾਧਾ 18 ਸਤੰਬਰ 2020 ਨੂੰ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਸਰਕਾਰ ਨੇ ਕੀਤਾ ਸੀ।ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਫਰਵਰੀ 2023 ਵਿਚ ਮਨੀਸ਼ਾ ਗੁਲਾਟੀ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾ ਦਿੱਤਾ ਸੀ। ਸੂਬਾ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਕਾਰਜਕਾਲ ਵਿਚ ਵਾਧਾ ਨਹੀਂ ਕੀਤਾ ਜਾ ਸਕਦਾ। ਉਸ ਸਮੇਂ ਸੂਬਾ ਸਰਕਾਰ ਦੇ ਫ਼ੈਸਲੇ ਨੂੰ ਮਨੀਸ਼ਾ ਗੁਲਾਟੀ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ ਦਿੱਤੀ, ਜਿਸ ਤੋਂ ਬਾਅਦ ਸੂਬਾ ਸਰਕਾਰ ਨੇ ਜਾਰੀ ਆਦੇਸ਼ਾਂ ਨੂੰ ਰੱਦ ਕਰ ਦਿੱਤਾ ਸੀ। ਇਸ ਤੋਂ ਕੁਝ ਦੇਰ ਬਾਅਦ ਸਰਕਾਰ ਨੇ ਮੁੜ ਉਨ੍ਹਾਂ ਨੂੰ ਚੇਅਰਪਰਸਨ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਜਿਸ ਨੂੰ ਮਨੀਸ਼ਾ ਗੁਲਾਟੀ ਨੇ ਹਾਈਕੋਰਟ ‘ਚ ਚੁਣੌਤੀ ਦਿੱਤੀ ਸੀ। ਹੁਣ ਹਾਈਕੋਰਟ ਵੱਲੋਂ ਮਨੀਸ਼ਾ ਗੁਲਾਟੀ ਦੀ ਪਟੀਸ਼ਨ ਖ਼ਾਰਜ ਕਰ ਦਿੱਤੀ ਗਈ ਹੈ।