Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਪੰਜਾਬ ‘ਚ ਅੱਜ ਤੋਂ ਮਹਿੰਗੀ ਹੋਵੇਗੀ ਸ਼ਰਾਬ

ਪੰਜਾਬ ਸਰਕਾਰ ਦੀ ਨਵੀਂ ਆਬਕਾਰੀ ਨੀਤੀ ਨਾਲ ਹੁਣ ਦੇਸੀ ਤੇ ਅੰਗਰੇਜ਼ੀ ਸ਼ਰਾਬ ਦੀਆਂ ਕੀਮਤਾਂ ਵਿੱਚ ਇਜ਼ਾਫਾ ਹੋਣ ਜਾ ਰਿਹਾ ਹੈ। ਹੁਣ ਦੇਸੀ ਸ਼ਰਾਬ ਦੀ ਬੋਤਲ ‘ਤੇ 10 ਰੁਪਏ ਅਤੇ ਅੰਗਰੇਜ਼ੀ ਸ਼ਰਾਬ ਦੀ ਬੋਤਲ ‘ਤੇ 20 ਰੁਪਏ ਦਾ ਵਾਧਾ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਬੀਅਰ ਦੀ ਬੋਤਲ ‘ਤੇ ਕੋਈ ਵਾਧਾ ਨਹੀਂ ਕੀਤਾ ਗਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਕਈ ਸ਼ਰਾਬ ਠੇਕੇਦਾਰਾਂ ਨੇ ਇਹ ਵਾਧਾ ਪਹਿਲਾਂ ਹੀ ਲਾਗੂ ਕਰ ਦਿੱਤਾ ਸੀ। ਮਾਰਚ ਵਿੱਚ ਹੀ ਅੰਗਰੇਜ਼ੀ ਅਤੇ ਦੇਸੀ ਸ਼ਰਾਬ ਦੀ ਇੱਕ ਬੋਤਲ ਦੇ ਰੇਟ ਵਿੱਚ 30 ਰੁਪਏ ਦਾ ਵਾਧਾ ਕੀਤਾ ਗਿਆ ਸੀ।
ਸ਼ਰਾਬ ਦੇ ਸ਼ੌਕੀਨਾਂ ਨੂੰ ਪਹਿਲੀ ਅਪ੍ਰੈਲ ਤੋਂ ਦੇਸੀ ਸ਼ਰਾਬ ਦੀ ਬੋਤਲ ਅੱਠ ਰੁਪਏ ਤੱਕ ਮਹਿੰਗੀ ਜਦੋਂਕਿ ਅੰਗਰੇਜ਼ੀ ਸ਼ਰਾਬ ਦੀ ਕੀਮਤ ਵਿੱਚ 20 ਰੁਪਏ ਮਹਿੰਗੀ ਪ੍ਰਤੀ ਬੋਤਲ ਉਪਰ ਮਿਲਣ ਦੀ ਸੰਭਾਵਨਾ ਹੈ। ਹਰ ਕੰਪਨੀ ਦੀ ਸ਼ਰਾਬ ਦੀ ਕੀਮਤ ਵਿੱਚ ਅਲੱਗ-ਅਲੱਗ ਤਰ੍ਹਾਂ ਦਾ ਵਾਧਾ ਹੋਵੇਗਾ। ਬੀਅਰ ਦੀਆਂ ਕੀਮਤਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ। ਆਬਕਾਰੀ ਮਹਿਕਮੇ ਵੱਲੋਂ ਐਤਕੀਂ ਵਿਦੇਸ਼ੀ ਸ਼ਰਾਬ ਦੀ ਕੀਮਤ ‘ਚ ਕਟੌਤੀ ਕੀਤੀ ਗਈ ਹੈ।

ਸ਼ਰਾਬ ਦੇ ਭਾਅ ਵਿੱਚ ਵਾਧੇ ਬਾਰੇ ਵਿੱਤ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਸ਼ਰਾਬ ਦੀ ਕੀਮਤ ਹੋਰਨਾਂ ਸੂਬਿਆਂ ਦੇ ਮੁਕਾਬਲੇ ਘੱਟ ਹੈ। ਉਨ੍ਹਾਂ ਅਨੁਸਾਰ ਪੰਜਾਬ ਵਿੱਚ ਨਵੀਂ ਆਬਕਾਰੀ ਨੀਤੀ ਨਾਲ ਆਮਦਨ ਵਿੱਚ ਕਰੀਬ 43 ਫ਼ੀਸਦੀ ਵਾਧਾ ਹੋਇਆ ਹੈ, ਜੋ ਆਪਣੇ ਆਪ ‘ਚ ਇੱਕ ਰਿਕਾਰਡ ਹੈ। ਚੀਮਾ ਨੇ ਕਿਹਾ ਕਿ ਪੰਜਾਬ ‘ਚ ਸ਼ਰਾਬ ਦੀ ਤਸਕਰੀ ਠੱਪ ਹੋ ਗਈ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ 7,989 ਕਰੋੜ ਰੁਪਏ ਦੀ ਰਾਖਵੀਂ ਕੀਮਤ ਦੇ ਮੁਕਾਬਲੇ ਸੂਬੇ ਦੇ ਸਾਰੇ ਠੇਕਿਆਂ ਦੀ ਨਿਲਾਮੀ ਕਰਕੇ 8,007 ਕਰੋੜ ਰੁਪਏ ਕਮਾਏ ਹਨ। ਸਾਲ 2023-24 ਲਈ ਆਬਕਾਰੀ ਤੋਂ 9,745 ਕਰੋੜ ਰੁਪਏ ਦਾ ਟੀਚਾ ਰੱਖਿਆ ਗਿਆ ਹੈ।