Business Khas

Latest news
ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ ਚਰਨਜੀਤ ਸਿੰਘ ਚੰਨੀ ਨੂੰ ਦਿੱਤਾ ਮੰਗ ਪੱਤਰ ਬੇਅਦਬੀ ਸਬੰਧੀ ਸੋਧ ਬਿੱਲ ਸਰਬਸੰਮਤੀ ਨਾਲ ਪਾਸ ਹੋਣ ਤੇ ਸਿੱਖ ਤਾਲਮੇਲ ਕਮੇਟੀ ਵੱਲੋਂ ਜੋਰਦਾਰ ਸਵਾਗਤ ਖ਼ਾਲਸਾ ਮਾਰਚ ਵਿੱਚ ਸਹਿਜੋਗ ਦੇਣ ਵਾਲੀਆਂ ਸਾਰੀਆਂ ਜਥੇਬੰਦੀਆਂ ਅਤੇ ਸੰਗਤਾ ਦਾ ਧੰਨਵਾਦ  ਸ. ਭੂਪਿੰਦਰ ਪਾਲ ਸਿੰਘ ਖਾਲਸਾ ਅਤੇ ਡਾ. ਜਗਜੀਤ ਕੌਰ ਬਜਾਜ ਨੇ 36ਵੀਂ ਵਿਆਹ ਦੀ ਵਰ੍ਹੇਗੰਢ ਖੁਸ਼ੀ-ਖੁਸ਼ੀ ਮਨਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮਾਮਲੇ ਵਿੱਚ ਵੀ ਘਿਰੇ ਭਾਰਤੀ ਕ੍ਰਿਕਟ ਵਿੱਚ ਇਸ ਵੇਲੇ 15 ਸਾਲਾ ਨੌਜਵਾਨ ਖਿਡਾਰੀ ਵੈਭਵ ਸੂਰਿਆਵੰਸ਼ੀ ਆਉਣ ਵਾਲੇ ਚੋਣਾਂ ਸਬੰਧ ’ਚ ਅਕਾਲੀ ਵਰਕਰ ਇਕੱਠ ਦੌਰਾਨ ਵਿਸ਼ੇਸ਼ ਮੀਟਿੰਗ ’ਚ ਅਹਿਮ मजदूरों को 5 किलोग्राम के एफ.टी.एल. एल.पी.जी. सिलेंडर उपलब्ध करवाए गए

ਸਿਵਲ ਸਰਜਨ ਵੱਲੋਂ ਦੰਦਾਂ ਦੇ ਮਾਹਿਰ ਡਾਕਟਰਾਂ ਨੂੰ ਜਾਰੀ ਕੀਤੀਆਂ ਗਈਆਂ ਜਰੂਰੀ ਹਦਾਇਤਾਂ

ਜਲੰਧਰ, ਮੈਡੀਕਲ ਸੁਪਰਡੈਂਟ ਤੇ ਕਾਰਜਕਾਰੀ ਸਿਵਲ ਸਰਜਨ ਡਾ. ਰਾਜੀਵ ਸਰਮਾ ਦੀ ਅਗਵਾਈ ਵਿੱਚ ਸੋਮਵਾਰ ਨੂੰ ਜਿਲ੍ਹਾ ਡੈਂਟਲ ਸਿਹਤ ਅਫਸਰ ਡਾ. ਬਲਜੀਤ ਕੌਰ ਰੂਬੀ ਦੀ ਦੇਖਰੇਖ ਵਿੱਚ ਸਿਵਲ ਸਰਜਨ ਦਫਤਰ ਵਿਖੇ ਜਿਲ੍ਹੇ ਦੇ ਸਮੂਹ ਡੈਂਟਲ ਮੈਡੀਕਲ ਅਫਸਰਾਂ ਦੀ ਮਹੀਨਾਵਾਰ ਮੀਟਿੰਗ ਕੀਤੀ ਗਈ। ਸਿਵਲ ਸਰਜਨ ਵੱਲੋਂ ਡੈਂਟਲ ਸਿਹਤ ਸੇਵਾਵਾਂ ਸੰਬੰਧੀ ਮਹੀਨਾਵਾਰ ਅਤੇ ਤਿਮਾਹੀ ਰਿਪੋਰਟਾਂ ਦੀ ਸਮੀਖਿਆ ਕੀਤੀ ਗਈ ਅਤੇ ਸਮੂਹ ਡੈਂਟਲ ਅਫ਼ਸਰਾਂ ਨੂੰ ਜਰੂਰੀ ਹਦਾਇਤਾਂ ਦਿੰਦੇ ਹੋਏ ਕਿਹਾ ਕਿ ਰਿਪੋਰਟਾਂ ਨੂੰ ਸਮੇ ਸਿਰ ਜਿਲ੍ਹਾ ਹੈੱਡ-ਕਵਾਟਰ ‘ਤੇ ਭੇਜਣਾ ਯਕੀਨੀ ਬਣਾਇਆ ਜਾਵੇ। ਮੀਟਿੰਗ ਦੌਰਾਨ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਗੁਪਤਾ, ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ, ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਗੁਰਦੀਪ ਸਿੰਘ ਅਤੇ ਜਿਲ੍ਹਾ ਬੀਸੀਸੀ ਕੋਆਰਡੀਨੇਟਰ ਨੀਰਜ ਸ਼ਰਮਾ ਮੌਜੂਦ ਸਨ।

ਜਿਲ੍ਹਾ ਡੈਂਟਲ ਸਿਹਤ ਅਫਸਰ ਡਾ. ਬਲਜੀਤ ਕੌਰ ਰੂਬੀ ਵਲੋਂ ਹਦਾਇਤ ਕੀਤੀ ਗਈ ਕਿ ਦੰਦਾਂ ਦੇ ਡਾਕਟਰਾਂ ਵਲੋਂ ਆਰ.ਬੀ ਐਸ. ਕੇ. ਟੀਮਾਂ ਨਾਲ ਮਿਲ ਕੇ ਸਕੂਲੀ ਬੱਚਿਆਂ ਦੇ ਦੰਦਾਂ ਦਾ ਚੈਕਅੱਪ ਕੀਤਾ ਜਾਵੇ ਅਤੇ ਹਰ ਮਹੀਨੇ ਦੀ 9 ਅਤੇ 23 ਤਾਰੀਖ ਨੂੰ ਗਰਭਵਤੀ ਔਰਤਾਂ ਦੇ ਦੰਦਾਂ ਦੀ ਜਾਂਚ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਵਲੋਂ ਡੈਂਟਲ ਮੈਡੀਕਲ ਅਫਸਰਾਂ ਨੂੰ ਹਦਾਇਤ ਕੀਤੀ ਗਈ ਕਿ ਇਲਾਜ ਦੇ ਨਾਲ-ਨਾਲ ਸਮੇਂ-ਸਮੇਂ ‘ਤੇ ਜਾਗਰੂਕਤਾ ਕੈਂਪ ਲਗਾ ਕੇ ਗਰਭਵਤੀ ਮਾਂਵਾਂ, ਬੱਚਿਆਂ ਅਤੇ ਆਮ ਲੋਕਾਂ ਨੂੰ ਦੰਦਾਂ ਦੀਆਂ ਬਿਮਾਰੀਆਂ, ਤੰਬਾਕੂ ਦੇ ਦੰਦਾਂ ‘ਤੇ ਪੈਂਦੇ ਮਾੜੇ ਪ੍ਰਭਾਵਾਂ ਅਤੇ ਓਰਲ ਕੈਂਸਰ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਡਾ. ਬਲਜੀਤ ਕੌਰ ਰੂਬੀ ਵੱਲੋਂ ਸਮੂਹ ਡੈਂਟਲ ਅਫ਼ਸਰਾਂ ਨੂੰ ਮਹੀਨਾਵਾਰ ਅਤੇ ਤਿਮਾਹੀ ਰਿਪੋਰਟਾਂ ਸੰਬੰਧੀ ਨਵੇਂ ਰਿਪੋਰਟਿੰਗ ਪ੍ਰੋਫਾਰਮੇ ਬਾਰੇ ਜਾਣਕਾਰੀ ਵੀ ਦਿੱਤੀ ਗਈ।