Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਆਪ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸਾਬਕਾ ਵਿਧਾਇਕ ਸ਼ੁਸ਼ੀਲ ਕੁਮਾਰ ਰਿੰਕੂ ਨੂੰ ਬਣਾਇਆ ਉਮੀਦਵਾਰ

ਚੰਡੀਗੜ੍ਹ, ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਨੇ ਸਾਬਕਾ ਵਿਧਾਇਕ ਸ਼ੁਸ਼ੀਲ ਕੁਮਾਰ ਰਿੰਕੂ ਨੂੰ ਉਮੀਦਵਾਰ ਬਣਾਇਆ ਹੈ। ਰਿੰਕੂ ਚੰਗੇ ਅਕਸ ਅਤੇ ਸਾਫ਼-ਸੁਥਰੇ ਆਚਰਣ ਵਾਲਾ ਆਗੂ ਹੈ ਅਤੇ ਜਲੰਧਰ ਦੇ ਲੋਕਾਂ ਵਿੱਚ ਉਸ ਦੀ ਮਜ਼ਬੂਤ ​​ਪਕੜ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਟਵੀਟ ਕਰਕੇ ਸ਼ੁਸ਼ੀਲ ਕੁਮਾਰ ਰਿੰਕੂ ਦੇ ਨਾਮ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ, “ਆਮ ਆਦਮੀ ਪਾਰਟੀ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸੁਸ਼ੀਲ ਕੁਮਾਰ ਰਿੰਕੂ ਜੀ ਦੀ ਉਮੀਦਵਾਰੀ ‘ਤੇ ਮੋਹਰ ਲਗਾ ਦਿੱਤੀ ਹੈ.. ਸ਼ੁਭਕਾਮਨਾਵਾਂ।” ਦੱਸ ਦਈਏ ਕਿ ਜਲੰਧਰ ਲੋਕ ਸਭਾ ਸੀਟ ਮਰਹੂਮ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਮੌਤ ਤੋਂ ਬਾਅਦ ਖਾਲੀ ਹੋਈ ਸੀ। ਇਸ ਸੀਟ ਲਈ 10 ਮਈ ਨੂੰ ਵੋਟਿੰਗ ਹੋਣੀ ਹੈ। ਨਤੀਜਾ 13 ਮਈ ਨੂੰ ਆਵੇਗਾ। 20 ਅਪ੍ਰੈਲ ਨਾਮਜ਼ਦਗੀ ਦਾਖ਼ਲ ਕਰਨ ਦੀ ਆਖ਼ਰੀ ਤਰੀਕ ਹੈ। ਸ਼ੁਸ਼ੀਲ ਕੁਮਾਰ ਰਿੰਕੂ ਨੇ ਪਹਿਲੀ ਵਾਰ 2017 ਵਿੱਚ ਜਲੰਧਰ ਪੱਛਮੀ ਤੋਂ ਚੋਣ ਲੜੀ ਸੀ। ਉਹ ਆਪਣੇ ਵਿਰੋਧੀ ਨੂੰ 17334 ਵੋਟਾਂ ਨਾਲ ਹਰਾ ਕੇ ਵਿਧਾਨ ਸਭਾ ਵਿੱਚ ਪੁੱਜੇ ਸਨ। ਧਿਆਨ ਯੋਗ ਹੈ ਕਿ ਸੁਸ਼ੀਲ ਕੁਮਾਰ ਰਿੰਕੂ ਪਿਛਲੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਸਨ। ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਖੁਦ ਉਨ੍ਹਾਂ ਦਾ ਪਾਰਟੀ ‘ਚ ਆਉਣ ਤੇ ਸਵਾਗਤ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ।