Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਭਗੌੜੇ’ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਹਾਈ ਅਲਰਟ

‘ਭਗੌੜੇ’ ਖਾਲਿਸਤਾਨੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੰਜਾਬ ਪੁਲਿਸ ਅਲਰਟ ‘ਤੇ ਹੈ। ਇਸ ਦੌਰਾਨ ਸਰਹੱਦੀ ਜ਼ਿਲ੍ਹਿਆਂ ਸਣੇ ਸਮੁਚੇ ਪੰਜਾਬ ਵਿੱਚ ਵਿਸ਼ੇਸ਼ ਨਾਕੇਬੰਦੀ ਕਰਕੇ ਆਉਣ-ਜਾਣ ਵਾਲੇ ਹਰੇਕ ਵਾਹਨ ਅਤੇ ਵਿਅਕਤੀ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਚਲਾਏ ਜਾ ਰਹੇ ਇਸ ਵਿਸ਼ੇਸ਼ ਚੈਕਿੰਗ ਅਭਿਆਨ ਅਤੇ ਨਾਕਾਬੰਦੀ ਦਾ ਜਾਇਜ਼ਾ ਲੈਣ ਲਈ ਡੀ.ਆਈ.ਜੀ ਬਾਰਡਰ ਰੇਂਜ ਨਰਿੰਦਰ ਭਾਰਗਵ ਬਟਾਲਾ ਪਹੁੰਚੇ।

ਉਨ੍ਹਾਂ ਨੇ ਬਟਾਲਾ ਵਿੱਚ ਚੈਕਿੰਗ ਦੌਰਾਨ ਕਿਹਾ ਕਿ ਵਿਸਾਖੀ ਦੇ ਤਿਉਹਾਰ ਨੂੰ ਲੈ ਕੇ ਪੰਜਾਬ ਪੁਲਿਸ ਹਾਈ ਅਲਰਟ ‘ਤੇ ਹੈ ਅਤੇ ਅੰਮ੍ਰਿਤਪਾਲ ਸਿੰਘ ਅਤੇ ਹੋਰ ਲੋੜੀਂਦੇ ਵਿਅਕਤੀਆਂ ਦੀ ਹਰ ਥਾਂ ਤਲਾਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਤੌਰ ‘ਤੇ ਅੰਤਰ-ਰਾਸ਼ਟਰੀ ਅਤੇ ਸੂਬਾ ਸਰਹੱਦ ‘ਤੇ ਇਲਾਕੇ ‘ਚ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ ਤਾਂ ਜੋ ਕੋਈ ਵੀ ਸਮਾਜ ਵਿਰੋਧੀ ਅਨਸਰ ਪੰਜਾਬ ਦਾ ਮਾਹੌਲ ਖਰਾਬ ਨਾ ਕਰ ਸਕੇ।

ਕੁਝ ਅਜਿਹੇ ਲੋਕ ਹਨ ਜਿਨ੍ਹਾਂ ਦੀ ਪੁਲਿਸ ਨੂੰ ਤਲਾਸ਼ ਹੈ ਅਤੇ ਉਨ੍ਹਾਂ ਦੀ ਭਾਲ ਲਈ ਪੰਜਾਬ ਪੁਲਿਸ ਵੱਲੋਂ ਪਹਿਲਾਂ ਹੀ ਕਈ ਜ਼ਿਲ੍ਹਿਆਂ ਵਿੱਚ ਪੋਸਟਰ ਲਗਾਏ ਜਾ ਚੁੱਕੇ ਹਨ ਅਤੇ ਪੰਜਾਬ ਪੁਲਿਸ ਇਨ੍ਹਾਂ ਦੀ ਭਾਲ ਵਿੱਚ ਪੂਰੀ ਤਰ੍ਹਾਂ ਚੌਕਸ ਹੈ। ਉਨ੍ਹਾਂ ਕਿਹਾ ਕਿ ਵਿਸਾਖੀ ਤੱਕ ਪੰਜਾਬ ਭਰ ਵਿੱਚ ਇਹ ਵਿਸ਼ੇਸ਼ ਚੈਕਿੰਗ ਅਤੇ ਨਾਕਾਬੰਦੀ ਜਾਰੀ ਰਹੇਗੀ।