Business Khas

Latest news
ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ 80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ 80ਵਾਂ ਆਜ਼ਾਦੀ ਦਿਹਾੜਾ : ਦੇਸ਼ ਭਗਤੀ ਦੇ ਰੰਗ ’ਚ ਰੰਗੀਆਂ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਨੇ ਬੰਨ੍ਹਿਆ ਸਮਾਂ ਸਕੂਲਾਂ ਤੇ ਕਾਲਜਾਂ ’ਚ 17 ਨੂੰ ਛੁੱਟੀ ਦਾ ਐਲਾਨ ਅੰਬਾਲਾ ਵਿਖੇ ਸਿੱਖ ਸੰਗਤਾਂ ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁਟਣ ਦੀ ਜੋਰਦਾਰ ਨਿੰਦਾ ਸਿੱਖ ਤਾਲਮੇਲ ਕਮੇਟੀ ਮਾਸਟਰ ਹਰਜੀਤ ਸਿੰਘ ਦੇ ਘਰ ਖੁਸ਼ੀਆਂ ਆਈਆਂ

ਮੱਝ ਨੇ ਇਕ ਦਿਨ ‘ਚ 31 ਲੀਟਰ ਦੁੱਧ ਦੇ ਕੇ ਬਣਾਇਆ ਰਿਕਾਰਡ

ਹਰਿਆਣਾ ਦੇ ਹਿਸਾਰ ਜ਼ਿਲ੍ਹੇ ਦੇ ਪਿੰਡ ਸੋਰਖੀ ਦੀ ਮੁਰ੍ਹਾ ਨਸਲ ਦੀ ਮੱਝ ਗੰਗਾ ਨੇ ਇਕ ਦਿਨ ਵਿਚ 31 ਲੀਟਰ 100 ਗ੍ਰਾਮ ਦੁੱਧ ਦੇ ਕੇ ਪੰਜਾਬ ਅਤੇ ਹਰਿਆਣਾ ਵਿੱਚ ਇਸ ਸਾਲ ਦਾ ਰਿਕਾਰਡ ਬਣਾਇਆ ਹੈ।ਕਰਨਾਲ ਦੇ ਰਾਸ਼ਟਰੀ ਡੇਅਰੀ ਮੇਲੇ ਵਿੱਚ ਗੰਗਾ ਨੇ ਪਹਿਲਾ ਇਨਾਮ ਜਿੱਤਿਆ ਹੈ। ਗੰਗਾ ਦੇ ਮਾਲਕ ਜੈ ਸਿੰਘ ਸੋਰਖੀ ਨੂੰ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਵੱਲੋਂ 21 ਹਜ਼ਾਰ ਰੁਪਏ ਦੇ ਕੇ ਸਨਮਾਨਿਤ ਕੀਤਾ ਗਿਆ। ਪਿੰਡ ਸੋਰਖੀ ਦੇ ਵਸਨੀਕ ਜੈਸਿੰਘ ਨੇ ਦੱਸਿਆ ਕਿ ਉਸ ਨੇ ਸਾਲ 2011 ਵਿਚ ਪਸ਼ੂ ਪਾਲਣ ਦਾ ਧੰਦਾ ਸ਼ੁਰੂ ਕੀਤਾ ਸੀ।

ਜੈ ਸਿੰਘ ਨੇ ਦੱਸਿਆ ਕਿ ਗੰਗਾ ਨੇ ਇਸ ਸਾਲ ਕਰਨਾਲ ਦੇ ਕੌਮੀ ਡੇਅਰੀ ਮੇਲੇ ਵਿੱਚ ਇੱਕ ਦਿਨ ਵਿੱਚ 31 ਕਿਲੋ 100 ਗ੍ਰਾਮ ਦੁੱਧ ਦੇ ਕੇ ਪੰਜਾਬ ਅਤੇ ਹਰਿਆਣਾ ਲਈ ਰਿਕਾਰਡ ਬਣਾਇਆ ਹੈ। ਗੰਗਾ ਨੇ ਨੈਸ਼ਨਲ ਡੇਅਰੀ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਦੇ ਲਈ ਉਸ ਨੂੰ 21 ਹਜ਼ਾਰ ਰੁਪਏ ਦਾ ਇਨਾਮ ਮਿਲਿਆ ਹੈ।ਉਨ੍ਹਾਂ ਦੱਸਿਆ ਕਿ ਗੰਗਾ ਹਰ ਮਹੀਨੇ ਕਰੀਬ 60 ਹਜ਼ਾਰ ਰੁਪਏ ਦਾ ਦੁੱਧ ਦਿੰਦੀ ਹੈ। ਉਸ ਦੀ ਉਮਰ 15 ਸਾਲ ਹੈ। ਜਦੋਂ ਗੰਗਾ 5 ਸਾਲ ਦੀ ਸੀ ਤਾਂ ਇਸ ਨੂੰ ਖਰੀਦਿਆ ਸੀ। ਉਹ ਇਸ ਨੂੰ ਆਪਣੇ ਬੱਚੇ ਦੀ ਤਰ੍ਹਾਂ ਸੰਭਾਲਦਾ ਹੈ। ਗੰਗਾ ਨੂੰ ਫੀਡ ਅਤੇ ਗੁੜ ਖੁਆਇਆ ਜਾਂਦਾ ਹੈ। ਮੁਰ੍ਹਾ ਮੱਝਾਂ ਗੰਗਾ ਦਾ ਦੁੱਧ 65 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵੇਚਦੇ ਹਨ।