Business Khas

Latest news
ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਦੇ ਪ੍ਰਧਾਨ ਭੂਪਿੰਦਰ ਪਾਲ ਸਿੰਘ ਖਾਲਸਾ ਪਤਨੀ ਸਮੇਤ ਕੈਨੇਡਾ ਪਹੁੰਚੇ ਸਤਿਗੁਰੂ ਕਬੀਰ ਮੰਦਿਰ ਤਿਲਕ ਨਗਰ ਵਿਖੇ ਹਫ਼ਤਾਵਾਰੀ ਸਤਿਸੰਗ ਕਰਵਾਇਆ ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਵਿਚ ਅੱਜ ਰਾਤ ਭਾਰੀ ਮੀਂਹ CM ਭਗਵੰਤ ਮਾਨ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਜਾਣਿਆ ਹਾਲ ਬੱਚੇ ਨੂੰ ਗਲੇ ਲਗਾਉਣਾ, ਉਸ ਦੀ ਗੱਲ ਸੁਣਨਾ ਅਤੇ ਤਾਰੀਫ਼ ਕਰਨਾ ਕਿਉਂ ਜ਼ਰੂਰੀ ਹੈ? ਗੜ੍ਹਚਿਰੌਲੀ 'ਚ PM ਮੋਦੀ ਦਾ ਵੱਡਾ ਐਲਾਨ, 3,000 ਕਰੋੜ ਦੇ 246 ਵਿਕਾਸ ਪ੍ਰੋਜੈਕਟ ਰਾਜਸਥਾਨ ਰੇਲਵੇ ਟ੍ਰੈਕ ਧਮਾਕਾ: ਗੁਰਦਾਸਪੁਰ ਤੋਂ ਨੌਜਵਾਨ ਅਤੇ ਮੁਟਿਆਰ ਗ੍ਰਿਫ਼ਤਾਰ ਇਸ ਸੂਬੇ ਦੇ ਲੋਕ ਪੀਂਦੇ ਹਨ ਸਭ ਤੋਂ ਵੱਧ ਸ਼ਰਾਬ ਆ ਗਈ ਟੌਪ-5 ਦੀ ਲਿਸਟ ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ ਜਨਗਣਨਾ-2027 : ਗਣਨਾਕਾਰਾਂ ਤੇ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਵੰਡੇ

ਮਨੀਸ਼ਾ ਗੁਲਾਟੀ ਨੇ ਮੁੜ ਕੀਤਾ ਹਾਈਕੋਰਟ ਦਾ ਰੁਖ਼

ਮਨੀਸ਼ਾ ਗੁਲਾਟੀ ਨੇ ਮੁੜ ਹਾਈ ਕੋਰਟ ਦਾ ਰੁਖ ਕੀਤਾ ਹੈ। ਇਸ ਦੌਰਾਨ ਉਨ੍ਹਾਂ ਸਿੰਗਲ ਬੈਂਚ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ। ਉਸ ਨੇ ਡਿਵੀਜ਼ਨ ਬੈਂਚ ਅੱਗੇ ਅਪੀਲ ਕੀਤੀ ਹੈ, ਜਿਸ ‘ਤੇ ਅੱਜ ਸੁਣਵਾਈ ਹੋਵੇਗੀ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਮਹਿਲਾ ਚੇਅਰਪਰਸਨ ਦੇ ਅਹੁਦੇ ਤੋਂ ਹਟਾ ਦਿੱਤਾ ਸੀ, ਜਿਸ ਤੋਂ ਬਾਅਦ ਮਨੀਸ਼ਾ ਗੁਲਾਟੀ ਨੇ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ ਪਰ ਉਸ ਸਮੇਂ ਹਾਈ ਕੋਰਟ ਤੋਂ ਉਨ੍ਹਾਂ ਨੂੰ ਰਾਹਤ ਨਹੀਂ ਮਿਲੀ ਸੀ।

ਮਨੀਸ਼ਾ ਗੁਲਾਟੀ ਦੀ ਪਟੀਸ਼ਨ ‘ਤੇ ਅੱਜ ਪੰਜਾਬ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋ ਸਕਦੀ ਹੈ। ਪੰਜਾਬ ਸਰਕਾਰ ਨੇ ਇਸ ਦੀ ਮਿਆਦ ਵਿੱਚ ਵਾਧਾ ਕਰ ਦਿੱਤਾ ਸੀ, ਜਿਸ ਨੂੰ ਰੱਦ ਕਰਨ ਦਾ ਫੈਸਲਾ ਵਾਪਸ ਲੈ ਲਿਆ ਸੀ। ਉਸ ਸਮੇਂ ਸਰਕਾਰ ਨੇ ਕਿਹਾ ਸੀ ਕਿ ਉਹ ਕਾਗਜ਼ੀ ਕਾਰਵਾਈ ਨਾਲ ਆਵੇਗੀ। ਇਸ ਤੋਂ ਬਾਅਦ ਸਰਕਾਰ ਨੇ ਇਸ ਐਕਟ ਨੂੰ ਦੁਬਾਰਾ ਰੱਦ ਕਰ ਦਿੱਤਾ, ਜਿਸ ਕਾਰਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ। ਇਸ ਤੋਂ ਬਾਅਦ ਮਨੀਸ਼ਾ ਗੁਲਾਟੀ ਨੇ ਸਿੰਗਲ ਬੈਂਚ ‘ਚ ਖਾਰਜ ਪਟੀਸ਼ਨ ਦਾਇਰ ਕੀਤੀ, ਜਿਸ ਨੂੰ ਵੀ ਸਿੰਗਲ ਬੈਂਚ ਨੇ ਰੱਦ ਕਰ ਦਿੱਤਾ। ਹੁਣ ਫਿਰ ਮਨੀਸ਼ਾ ਗੁਲਾਟੀ ਨੇ ਹਾਈ ਕੋਰਟ ਦਾ ਰੁਖ ਕੀਤਾ ਹੈ। ਉਸ ਨੇ ਪਟੀਸ਼ਨ ਦਾਇਰ ਕੀਤੀ ਹੈ ਕਿ ਉਸ ਦੀ ਖਾਰਜ ਪਟੀਸ਼ਨ ‘ਤੇ ਦੁਬਾਰਾ ਸੁਣਵਾਈ ਕੀਤੀ ਜਾਵੇ ਅਤੇ ਸਿੰਗਲ ਬੈਂਚ ਦੇ ਫੈਸਲੇ ਨੂੰ ਰੱਦ ਕੀਤਾ ਜਾਵੇ।