Business Khas

Latest news
ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ 80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ 80ਵਾਂ ਆਜ਼ਾਦੀ ਦਿਹਾੜਾ : ਦੇਸ਼ ਭਗਤੀ ਦੇ ਰੰਗ ’ਚ ਰੰਗੀਆਂ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਨੇ ਬੰਨ੍ਹਿਆ ਸਮਾਂ ਸਕੂਲਾਂ ਤੇ ਕਾਲਜਾਂ ’ਚ 17 ਨੂੰ ਛੁੱਟੀ ਦਾ ਐਲਾਨ ਅੰਬਾਲਾ ਵਿਖੇ ਸਿੱਖ ਸੰਗਤਾਂ ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁਟਣ ਦੀ ਜੋਰਦਾਰ ਨਿੰਦਾ ਸਿੱਖ ਤਾਲਮੇਲ ਕਮੇਟੀ ਮਾਸਟਰ ਹਰਜੀਤ ਸਿੰਘ ਦੇ ਘਰ ਖੁਸ਼ੀਆਂ ਆਈਆਂ

ਬਾਪੂ ਸੂਰਤ ਸਿੰਘ ਖ਼ਾਲਸਾ ਮੁੜ ਤੋਂ ਭੁੱਖ ਹੜਤਾਲ ‘ਤੇ ਬੈਠੇ

ਪੰਜਾਬ ਤੋਂ ਇਸ ਸਮੇਂ ਦੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਬਾਪੂ ਸੂਰਤ ਸਿੰਘ ਖਾਲਸਾ ਨੇ ਫਿਰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹੁਣ ਆਰ-ਪਾਰ ਦੀ ਲੜਾਈ ਹੋਵੇਗੀ।

ਦੱਸ ਦਈਏ ਕਿ ਬਾਪੂ ਸੂਰਤ ਸਿੰਘ ਖਾਲਸਾ ਪਹਿਲਾਂ ਵੀ ਭੁੱਖ ਹੜਤਾਲ ਤੋੜ ਚੁੱਕੇ ਸਨ। ਉਨ੍ਹਾਂ ਕਿਹਾ ਕਿ ਅੰਤਿਮ ਰਸਮਾਂ ਲਈ ਉਨ੍ਹਾਂ ਨੂੰ ਇਨਸਾਫ ਮੋਰਚੇ ‘ਚ ਭੇਜਿਆ ਜਾਵੇ। ਬੰਦੀ ਸਿੰਘਾਂ ਦੀ ਰਿਹਾਈ ਲਈ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ।

ਇਸ ਦੌਰਾਨ ਇਸ ਸੰਘਰਸ਼ ਦਾ ਹਿੱਸਾ ਬਣੇ ਬਾਪੂ ਸੂਰਤ ਸਿੰਘ ਖ਼ਾਲਸਾ ਮੁੜ ਤੋਂ ਭੁੱਖ ਹੜਤਾਲ ‘ਤੇ ਬੈਠ ਗਏ ਹਨ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਉਨ੍ਹਾਂ ਨੇ ਮਰਨ ਵਰਤ ਸ਼ੁਰੂ ਕਰ ਦਿੱਤਾ। ਬਾਪੂ ਸੂਰਤ ਸਿੰਘ ਖਾਲਸਾ ਨੇ ਅੰਨ ਪੂਰੀ ਤਰ੍ਹਾਂ ਤਿਆਗ ਦਿੱਤਾ ਹੈ। ਉਨ੍ਹਾ ਕਿਹਾ ਕਿ ਹੁਣ ਉਹ ਆਖਰੀ ਸਾਹ ਤੱਕ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਸੰਘਰਸ਼ ਕਰਦੇ ਰਹਿਣਗੇ ਅਤੇ ਜਦੋਂ ਤੱਕ ਉਨ੍ਹਾ ਅੰਦਰ ਆਖਰੀ ਸਾਂਹ ਹੈ ਉਹ ਲੜਦੇ ਰਹਿਣਗੇ। ਬਾਪੂ ਸੂਰਤ ਸਿੰਘ ਨੇ ਅੱਗੇ ਕਿਹਾ ਕਿ “ਮੈਨੂੰ ਮੌਜੂਦਾ ਸਰਕਾਰ ਦੇ ਮੁੱਖ ਮੰਤਰੀ, ਯਾਨੀ ਭਗਵੰਤ ਮਾਨ, ਨੇ ਵਾਅਦਾ ਕੀਤਾ ਸੀ ਕਿ ਉਹ ਵੀ ਬੰਦੀ ਸਿੰਘ ਦੀ ਰਿਹਾਈ ਦੇ ਲਈ ਯਤਨ ਕਰਨਗੇ ਪਰ ਉਨ੍ਹਾਂ ਨੇ ਵਾਦਾਖਿਲਫੀ ਕੀਤੀ ਹੈ। ਉਨ੍ਹਾ ਹੋਰ ਕਿਹਾ ਕਿ ਉਨ੍ਹਾ ਨੇ ਆਪਣੇ ਪਰਿਵਾਰ ਨੂੰ ਕਹਿ ਦਿੱਤਾ ਹੈ ਕਿ ਉਨ੍ਹਾ ਦੇ ਮਰਨ ਉਪਰੰਤ ਉਨ੍ਹਾਂ ਦੀ ਦੇਹ ਕੌਂਮੀ ਇਨਸਾਫ ਮੋਰਚੇ ਨੂੰ ਦੇ ਦਿੱਤੀ ਜਾਵੇ ਅਤੇ ਉਥੇ ਹੀ ਉਨ੍ਹਾਂ ਦੀਆਂ ਅੰਤਮ ਰਸਮਾਂ ਹੋਣਗੀਆਂ।