Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਕੇ.ਐਮ.ਵੀ ਵਿਖੇ ਸਪੋਰਟਸ ਟਰਾਇਲ 24 ਅਪ੍ਰੈਲ 2023 ਨੂੰ ਕੀਤੇ ਜਾਣਗੇ ਆਯੋਜਿਤ

ਭਾਰਤ ਦੀ ਵਿਰਾਸਤ ਅਤੇ ਆਟੋਨਾਮਸ ਸੰਸਥਾ, ਕੰਨਿਆ ਮਹਾਂ ਵਿਦਿਆਲਾ, ਜਲੰਧਰ ਵਿਖੇ ਸਰੀਰਕ ਸਿੱਖਿਆ ਵਿਭਾਗ ਵੱਲੋਂ 24 ਅਪ੍ਰੈਲ 2023 ਮਹਿਲਾ ਖਿਡਾਰੀਆਂ ਲਈ ਸਪੋਰਟਸ ਟਰਾਇਲ ਕਰਵਾਏ ਜਾ ਰਹੇ ਹਨ। ਕਾਲਜ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਦੱਸਿਆ ਕਿ ਕਾਲਜ ਦੀ ਗਰਾਊਂਡ ਵਿੱਚ ਵੱਖ-ਵੱਖ ਖੇਡਾਂ ਵਾਲੀਬਾਲ, ਖੋ-ਖੋ, ਸਾਫਟਬਾਲ, ਅਥਲੈਟਿਕਸ, ਹੈਂਡਬਾਲ, ਬਾਕਸਿੰਗ, ਵੁਸ਼ੂ, ਤਾਈਕਵਾਂਡੋ, ਰੱਗਬੀ, ਪੈਨਚੈਕ ਸਿਲਾਟ, ਸਵੀਮਿੰਗ, ਕਰਾਟੇ ਆਦਿ ਦੇ ਟਰਾਇਲ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸੇ ਦਿਨ ਟਰਾਇਲ ਦੇਣ ਵਾਲੇ ਖਿਡਾਰੀਆਂ ਦੇ ਅਸਲ ਸਰਟੀਫਿਕੇਟਾਂ ਦੀ ਵੀ ਜਾਂਚ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਕੇ.ਐਮ.ਵੀ. ਨੇ ਖੇਡਾਂ ਦੇ ਖੇਤਰ ਵਿਚ ਸ਼ਲਾਘਾਯੋਗ ਯੋਗਦਾਨ ਪਾਇਆ ਹੈ, ਜਿਸ ਵਿਚ ਕਈ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਅੱਗੇ ਗੱਲ ਕਰਦਿਆਂ ਕਿਹਾ ਕਿ ਸੰਸਥਾ ਜਿੱਥੇ ਵਿਦਿਆਰਥਣਾਂ ਨੂੰ ਮੁਫ਼ਤ ਸਿੱਖਿਆ, ਰਿਹਾਇਸ਼, ਭੋਜਨ ਅਤੇ ਆਵਾਜਾਈ ਦੀ ਸਹੂਲਤ ਪ੍ਰਦਾਨ ਕਰਦੀ ਹੈ, ਉੱਥੇ ਹੀ ਕਾਲਜ ਵਿੱਚ ਜਿਮਨੇਜ਼ੀਅਮ, ਹੈਲਥ ਕਲੱਬ, ਸਵਿਮਿੰਗ ਪੂਲ ਅਤੇ ਖੁੱਲ੍ਹੇ ਖੇਡ ਮੈਦਾਨ ਦੀ ਸਹੂਲਤ ਵੀ ਉਨ੍ਹਾਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਪਛਾਣ ਆਪਣੇ ਘਰ ਸਥਾਪਤ ਕਰਨ ਵਿੱਚ ਸਹਾਈ ਹੁੰਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਾਲਜ ਹਮੇਸ਼ਾ ਹੀ ਖਿਡਾਰੀਆਂ ਨੂੰ ਵਧੀਆ ਸਿਖਲਾਈ ਪ੍ਰਦਾਨ ਕਰਦਾ ਹੈ ਤਾਂ ਜੋ ਉਹ ਲਗਾਤਾਰ ਰਾਜ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿੱਚ ਭਾਗ ਲੈ ਕੇ ਸੋਨ, ਚਾਂਦੀ, ਕਾਂਸੀ ਦੇ ਤਗਮੇ ਜਿੱਤ ਕੇ ਸੰਸਥਾ ਅਤੇ ਦੇਸ਼ ਦਾ ਨਾਮ ਰੌਸ਼ਨ ਕਰਦੇ ਰਹਿਣ।