Business Khas

Latest news
16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ ਚਰਨਜੀਤ ਸਿੰਘ ਚੰਨੀ ਨੂੰ ਦਿੱਤਾ ਮੰਗ ਪੱਤਰ ਬੇਅਦਬੀ ਸਬੰਧੀ ਸੋਧ ਬਿੱਲ ਸਰਬਸੰਮਤੀ ਨਾਲ ਪਾਸ ਹੋਣ ਤੇ ਸਿੱਖ ਤਾਲਮੇਲ ਕਮੇਟੀ ਵੱਲੋਂ ਜੋਰਦਾਰ ਸਵਾਗਤ ਖ਼ਾਲਸਾ ਮਾਰਚ ਵਿੱਚ ਸਹਿਜੋਗ ਦੇਣ ਵਾਲੀਆਂ ਸਾਰੀਆਂ ਜਥੇਬੰਦੀਆਂ ਅਤੇ ਸੰਗਤਾ ਦਾ ਧੰਨਵਾਦ  ਸ. ਭੂਪਿੰਦਰ ਪਾਲ ਸਿੰਘ ਖਾਲਸਾ ਅਤੇ ਡਾ. ਜਗਜੀਤ ਕੌਰ ਬਜਾਜ ਨੇ 36ਵੀਂ ਵਿਆਹ ਦੀ ਵਰ੍ਹੇਗੰਢ ਖੁਸ਼ੀ-ਖੁਸ਼ੀ ਮਨਾਈ

ਗੁਰਦਵਾਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਬਾਬਾ ਰਾਜਪਾਲ ਸਿੰਘ ਬੇਦੀ ਅਤੇ ਮਾਤਾ ਬਲਜੀਤ ਕੌਰ ਦੀ ਯਾਦ ‘ਚ ਗੁਰਮਤਿ ਸਮਾਗਮ ਕਰਵਾਇਆ

ਜਲੰਧਰ,(ਸੰਜੇ ਸ਼ਰਮਾ)-ਗੁਰਦਵਾਰਾ ਬਾਬਾ ਜੀਵਨ ਸਿੰਘ ਗੜਾ ਜਲੰਧਰ ਵਿਖੇ ਬਾਬਾ ਰਾਜਪਾਲ ਸਿੰਘ ਬੇਦੀ ਅਤੇ ਮਾਤਾ ਬਲਜੀਤ ਕੌਰ ਦੀ 49 ਵੀਂ ਯਾਦ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ ਸਵੇਰੇ ਰੱਖੇ ਗਏ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਵਰਿਆਮ ਸਿੰਘ ਪਾਰਸ ਅਤੇ ਭਾਈ ਰਣਜੀਤ ਸਿੰਘ ਦੇ ਜਥਿਆਂ ਨੇ ਸੰਗਤਾਂ ਨੂੰ ਅੰਮ੍ਰਿਤ ਬਾਣੀ ਦੇ ਕੀਰਤਨ ਰਾਹੀਂ ਨਿਹਾਲ ਕੀਤਾ ਭਾਈ ਸਤਪਾਲ ਸਿੰਘ ਨੇ ਕਥਾ ਰਾਹੀਂ ਗੁਰਸ਼ਬਦ ਨਾਲ ਜੋੜਿਆ ਗੁਰਦੁਆਰਾ ਬਾਬਾ ਜੀਵਨ ਸਿੰਘ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਰਾਜਪਾਲ ਸਿੰਘ ਕਮੇਟੀ ਦੇ ਸੇਵਾਦਾਰ ਅਮਰਜੀਤ ਸਿੰਘ, ਗੋਲਡੀ, ਮਹਿੰਦਰ ਸਿੰਘ ਐਕਸੀਅਨ, ਹਰਭਜਨ ਸਿੰਘ ਢੀਂਗਰਾ, ਬਲਵਿੰਦਰ ਸਿੰਘ, ਦਲੀਪ ਸਿੰਘ ਨੂੰ ਸਨਮਾਨਿਤ ਕੀਤਾ ਗਿਆ ਇੰਦਰਪਾਲ ਸਿੰਘ ਖ਼ਾਲਸਾ ਵੱਲੋਂ ਸਾਰੀਆ ਸੰਗਤਾ ਦਾ ਸੇਵਾ ਕਰਨ ਤੇ ਧੰਨਵਾਦ ਕੀਤਾ ਗਿਆ। ਇਸ ਅਵਸਰ ਤੇ ਬੀਬੀ ਜੋਗੀ ਨੂੰ ਜੋਗਿੰਦਰ ਕੌਰ, ਡਾਕਟਰ ਜਗਜੀਤ ਕੌਰ ਬਜਾਜ, ਦਲਜੀਤ ਸਿੰਘ ਵਾਲੀਆ, ਸੀ. ਮੀਤ ਪ੍ਰਧਾਨ, ਦਵਿੰਦਰ ਨਰੂਲਾ, ਰਾਜ ਕੌਰ, ਹਰਵਿੰਦਰ ਸਿੰਘ, ਹਰਪਾਲ ਸਿੰਘ ਬਜਾਜ, ਗੁਰਚਰਨ ਸਿੰਘ, ਅਮਰਜੀਤ ਸਿੰਘ, ਅਮਰੀਕ ਸਿੰਘ, ਦਲੀਪ ਸਿੰਘ, ਰਵੀ ਕਵਾਤੜਾ, ਬਲਦੇਵ ਖਰਬੰਦਾ ਆਦਿ ਧਾਰਮਿਕ ਆਗੂਆਂ ਨੇ ਸ਼ਿਰਕਤ ਕੀਤੀ ਸਮਾਪਤੀ ਤੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ।