Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਪੰਜਾਬ ਤੇ ਹਰਿਆਣਾ ਵਿਚ 29 ਤੇ 30 ਅਪ੍ਰੈਲ ਨੂੰ ਮੀਂਹ ਤੇ ਗੜੇਮਾਰੀ ਦਾ ਅਲਰਟ

ਦਿੱਲੀ-ਐਨਸੀਆਰ ਵਿਚ ਅੱਜ ਮੌਸਮ ਸੁਹਾਵਣਾ ਰਹਿਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ ਅੱਜ ਦਿੱਲੀ ਅਤੇ ਇਸ ਦੇ ਆਸ-ਪਾਸ ਦੇ ਖੇਤਰਾਂ ਵਿਚ ਬੱਦਲਵਾਈ ਰਹੇਗਾ ਅਤੇ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਹੋ ਸਕਦੀ ਹੈ। ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਆਈਐਮਡੀ ਨੇ ਅੱਜ ਉੱਤਰ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਦੇ ਅਨੁਸਾਰ, ਯੂਪੀ ਵਿੱਚ ਵੱਖ-ਵੱਖ ਥਾਵਾਂ ‘ਤੇ ਬਿਜਲੀ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐਮਡੀ ਮੁਤਾਬਕ ਅੱਜ ਦੇਸ਼ ਦੇ 26 ਰਾਜਾਂ ਵਿੱਚ ਮੀਂਹ ਪੈ ਸਕਦਾ ਹੈ।

IMD ਨੇ 28 ਅਪ੍ਰੈਲ ਨੂੰ ਮਰਾਠਵਾੜਾ, ਵਿਦਰਭ ਅਤੇ ਉੜੀਸਾ ‘ਚ ਕਈ ਥਾਵਾਂ ‘ਤੇ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਇਨ੍ਹਾਂ ਇਲਾਕਿਆਂ ‘ਚ ਗੜੇਮਾਰੀ ਦੀ ਵੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ ਆਈਐਮਡੀ ਨੇ ਇਨ੍ਹਾਂ ਖੇਤਰਾਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਹੈ। ਆਈਐਮਡੀ ਨੇ ਪੂਰਬੀ ਮੱਧ ਪ੍ਰਦੇਸ਼ ਵਿੱਚ 27 ਤੋਂ 29 ਅਪ੍ਰੈਲ ਅਤੇ ਛੱਤੀਸਗੜ੍ਹ ਵਿੱਚ 30 ਅਪ੍ਰੈਲ ਨੂੰ ਕਈ ਥਾਵਾਂ ‘ਤੇ ਗੜੇ ਪੈਣ ਦੀ ਭਵਿੱਖਬਾਣੀ ਕੀਤੀ ਹੈ। ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ ਵਿੱਚ 28 ਅਪ੍ਰੈਲ ਤੋਂ 1 ਮਈ ਤੱਕ ਅਤੇ 29 ਅਪ੍ਰੈਲ ਨੂੰ ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਬਹੁਤ ਸਾਰੀਆਂ ਥਾਵਾਂ ‘ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।