Business Khas

Latest news
ब्लॉक स्तरीय बैंकर्स समिति की बैठकें शुरू इंटरनेट की दुनिया में किसी पर मत करें भरोसा ਕੇਂਦਰੀ ਸਰਕਾਰ ਦੀਆਂ ਗ਼ਲਤ ਨੀਤੀਆਂ ਤੇ ਪੰਜਾਬ ਸਰਕਾਰ ਦੀ ਸਹਿਮਤੀ ਕਰਕੇ ਆਟੋ ਸੇਲ ਪਰਚੇਸ ਦਾ ਕਾਰੋਬਾਰ ਨੀਟ ਪੇਪਰ ਲੀਕ ਵਿਵਾਦ ਤੇ ਪ੍ਰਦਰਸ਼ਨਾਂ 'ਤੇ PM ਮੋਦੀ ਦਾ ਵੱਡਾ ਬਿਆਨ ਦਿੱਲੀ ਵਿਦਿਆਰਥੀ ਪ੍ਰਦਰਸ਼ਨ ਦੇ ਹੱਕ 'ਚ ਡਟੇ ਦਿਲਜੀਤ ਦੁਸਾਂਝ ਗੜ੍ਹਾ ਦਾ ਕਬੀਰ ਪਾਰਕ ਬਣਿਆ ਬਦਹਾਲੀ ਦਾ ਸ਼ਿਕਾਰ, ਮੁਹੱਲਾ ਵਾਸੀਆਂ ਨੇ ਸੁਧਾਰ ਦੀ ਕੀਤੀ ਮੰਗ डीजीपी अनुराग धनखड़, एक साल पहले संभाला था पद, मचा हड़कंप ਸੰਸਦ ਦਾ ਮਾਨਸੂਨ ਸੈਸ਼ਨ ਦੀ ਹੋਈ ਸ਼ੁਰੂਆਤ; PM ਮੋਦੀ ਦੀ ਵਿਰੋਧੀਆਂ ਨੂੰ ਅਪੀਲ ਬਰਗਾੜੀ ਬੇਅਦਬੀ ਤੇ ਬਹਿਬਲਕਲਾਂ ਗੋਲੀਕਾਂਡ ਮਾਮਲੇ 'ਚ ਸੁਖਬੀਰ ਬਾਦਲ ਤਲਬ ਕੇਐੱਮਵੀ ਦੀ ਐੱਨਸੀਸੀ ਕੈਡੇਟ ਨੇ ਇੰਟਰ ਗਰੁੱਪ ਸਪੋਰਟਸ ਸ਼ੂਟਿੰਗ ਮੁਕਾਬਲੇ ਵਿੱਚ ਜਿੱਤਿਆ ਸੋਨ ਤਗਮਾ

ਕੈਨੇਡਾ ਵਿਚ ਕਾਰਾਂ ਚੋਰੀ ਕਰਨ ਦੇ ਦੋਸ਼ ਹੇਠ 47 ਪੰਜਾਬੀ ਗ੍ਰਿਫਤਾਰ

ਕੈਨੇਡਾ ਵਿਚ ਪੁਲਿਸ ਨੇ 47 ਪੰਜਾਬੀਆਂ ਸਮੇਤ 119 ਲੋਕਾਂ ਨੂੰ ਕਾਰਾਂ ਚੋਰੀ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ ਚੋਰੀ ਦੀਆਂ 556 ਕਾਰਾਂ ਬਰਾਮਦ ਕੀਤੀਆਂ ਹਨ। ਇਨ੍ਹਾਂ ਕਾਰਾਂ ਦੀ ਕੀਮਤ 17 ਕਰੋੜ ਰੁਪਏ ਹੈ।ਟੋਰਾਂਟੋ ਪੁਲਿਸ ਦੇ ਸੁਪਰਡੈਂਟ ਰੌਬ ਟਵੈਰਨਰ ਨੇ ਦੱਸਿਆ ਕਿ ਉਨ੍ਹਾਂ ਨੇ ਪਿਛਲੇ ਦਿਨਾਂ ਵਿਚ ਚੋਰੀ ਹੋਈਆਂ 556 ਕਾਰਾਂ ਬਰਾਮਦ ਕੀਤੀਆਂ ਹਨ ਜਿਨ੍ਹਾਂ ਦੀ ਕੀਮਤ ਕਰੀਬ 27 ਲੱਖ ਡਾਲਰ (17 ਕਰੋੜ ਰੁਪਏ) ਹੈ।

ਇਸ ਮਾਮਲੇ ਵਿਚ ਪੁਲਿਸ ਨੇ 119 ਜਣਿਆਂ ਨੂੰ ਨਾਮਜ਼ਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵਿੱਚੋਂ 47 ਮੁਲਜ਼ਮ ਪੰਜਾਬੀ ਮੂਲ ਦੇ ਹਨ। ਪੁਲਿਸ ਅਫ਼ਸਰ ਨੇ ਦੱਸਿਆ ਕਿ ਉਨ੍ਹਾਂ ਕੁਝ ਕਾਰਾਂ ਮੌਂਟਰੀਅਲ ਦੀ ਬੰਦਰਗਾਹ ਤੋਂ ਉਸ ਵੇਲੇ ਬਰਾਮਦ ਕੀਤੀਆਂ ਜਦੋਂ ਉਨ੍ਹਾਂ ਨੂੰ ਕੰਟੇਨਰਾਂ ’ਚ ਵਿਦੇਸ਼ ਭੇਜਿਆ ਜਾ ਰਿਹਾ ਸੀ। ਪੁਲਿਸ ਨੇ ਮੁਲਜ਼ਮਾਂ ਦੀ ਸੂਚੀ ਜਾਰੀ ਕਰ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਨੂੰ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਟਰੇਸ ਕਰ ਲਿਆ ਗਿਆ ਹੈ। ਨਵੰਬਰ 2022 ਵਿੱਚ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਸੀ।