Business Khas

Latest news
ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ

ਕਾਂਗਰਸ ਦੇ ਡਾ: ਜਗਤਾਰ ਸਿੰਘ ਚੰਦੀ ਦੇ ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਸ਼ਾਹਕੋਟ ‘ਚ ਅਟਵਾਲ ਨੂੰ ਮਿਲੀ ਤਾਕਤ: ਵਿਜੇ ਰੁਪਾਣੀ

ਜਲੰਧਰ, ਭਾਰਤੀ ਜਨਤਾ ਪਾਰਟੀ ਦੇ ਜਲੰਧਰ ਹਲਕੇ ਤੋਂ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਦੀ ਚੋਣ ਮੁਹਿੰਮ ਨੂੰ ਸ਼ਾਹਕੋਟ ਵਿਚ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਸੀਨੀਅਰ ਕਾਂਗਰਸੀ ਆਗੂ ਡਾ: ਜਗਤਾਰ ਸਿੰਘ ਚੰਦੀ ਨੇ ਆਪਣੇ ਸਾਥੀਆਂ ਸਮੇਤ ਕਾਂਗਰਸ ਦਾ ਹਥ ਛੱਡ ਭਾਜਪਾ ਦਾ ਕਮਲ ਫੜ ਲਿਆ। ਡਾ: ਜਗਤਾਰ ਸਿੰਘ ਚੰਦੀ ਅਤੇ ਉਨ੍ਹਾਂ ਦੀ ਟੀਮ ਨੂੰ ਭਾਜਪਾ ਦੇ ਪੰਜਾਬ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਨੇ ਭਾਜਪਾ ਪਰਿਵਾਰ ਵਿਚ ਸ਼ਾਮਲ ਕੀਤਾ। ਵਿਜੇ ਰੂਪਾਨੀ ਨੇ ਉਨ੍ਹਾਂ ਦਾ ਭਾਰਤੀ ਜਨਤਾ ਪਾਰਟੀ ‘ਚ ਸਵਾਗਤ ਕਰਦੇ ਹੋਏ ਕਿਹਾ ਕਿ ਡਾ: ਚੰਦੀ ਦੇ ਭਾਜਪਾ ‘ਚ ਸ਼ਾਮਿਲ ਹੋਣ ਨਾਲ ਸ਼ਾਹਕੋਟ ‘ਚ ਭਾਰਤੀ ਜਨਤਾ ਪਾਰਟੀ ਹੋਰ ਵੀ ਮਜ਼ਬੂਤ ਹੋ ਗਈ ਹੈI ਹੁਣ ਇਹ ਪੱਕਾ ਹੋ ਗਿਆ ਹੈ ਕਿ ਸ਼ਾਹਕੋਟ ਵਿੱਚ ਵੀ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਵੱਡੇ ਫਰਕ ਨਾਲ ਜਿੱਤਣਗੇ। ਇਸ ਮੌਕੇ ਡਾ: ਜਗਤਾਰ ਸਿੰਘ ਚੰਦੀ ਨੇ ਕਿਹਾ ਕਿ ਉਹ ਭਾਰਤੀ ਜਨਤਾ ਪਾਰਟੀ ਦੀ ਨੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਸਕੀਮਾਂ ਅਤੇ ਪੰਜਾਬ ਪ੍ਰਤੀ ਲਗਾਅ ਨੂੰ ਦੇਖਦਿਆਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਟੀਮ ਭਾਜਪਾ ਉਮੀਦਵਾਰ ਇੰਦਰ ਅਟਵਾਲ ਦੀ ਜਿੱਤ ਲਈ ਸਖ਼ਤ ਮਿਹਨਤ ਕਰੇਗੀ।
ਜ਼ਿਕਰਯੋਗ ਹੈ ਕਿ ਡਾ: ਜਗਤਾਰ ਸਿੰਘ ਚੰਦੀ ਨੇ ਆਪਣਾ ਸਿਆਸੀ ਸਫ਼ਰ 1985 ਵਿੱਚ ਪਿੰਡ ਕੰਨਿਆ ਖੁਰਦ ਦੇ ਸਰਪੰਚ ਵਜੋਂ ਸ਼ੁਰੂ ਕੀਤਾ ਸੀ। ਉਹ ਕਾਂਗਰਸ ਦੇ ਬਲਾਕ ਪ੍ਰਧਾਨ ਅਤੇ 13 ਸਾਲ ਸੂਬਾ ਕਮੇਟੀ ਦੇ ਮੈਂਬਰ ਰਹੇ। ਉਹ ਡਾ: ਮਨਮੋਹਨ ਸਿੰਘ ਦੀ ਸਰਕਾਰ ਵਿਚ ਸਟੀਲ ਮੰਤਰਾਲੇ ਦੇ ਮੈਂਬਰ ਵੀ ਰਹੇ। ਉਨ੍ਹਾਂ ਨੇ ਸ਼ਾਹਕੋਟ ਵਿਧਾਨ ਸਭਾ ਹਲਕੇ ਤੋਂ ਸੰਯੁਕਤ ਸਮਾਜ ਮੋਰਚਾ ਅਤੇ ਸੰਯੁਕਤ ਸੰਘਰਸ਼ ਕਮੇਟੀ ਦੀ ਤਰਫੋਂ ਵਿਧਾਇਕ ਦੀ ਚੋਣ ਵੀ ਲੜੀ ਸੀ। ਡਾ: ਜਗਤਾਰ ਸਿੰਘ ਚੰਦੀ ਦੇ ਨਾਲ ਭਾਜਪਾ ਵਿਚ ਸ਼ਾਮਿਲ ਹੋਣ ਵਾਲਿਆਂ ‘ਚ ਡਾ: ਗੁਰਪ੍ਰੀਤ ਸਿੰਘ ਚੰਦੀ (ਐਮ.ਬੀ.ਬੀ.ਐਸ., ਐਫ.ਈ.ਐਮ.), ਤਰਸੇਮ ਸਿੰਘ ਸ਼ੇਖੇਵਾਲ (ਕਿਸਾਨ ਆਗੂ), ਭਜਨ ਸਿੰਘ ਬਾਊਪੁਰ (ਕਿਸਾਨ ਆਗੂ), ਸਵਰਨ ਸਿੰਘ ਫਾਜਲਵਾਲ (ਸਰਪੰਚ), ਬਲਕਾਰ ਸਿੰਘ ਬਿੱਲੀ ਬ੍ਰਿਚ (ਕਿਸਾਨ ਆਗੂ), ਗੁਰਇਕਬਾਲ ਸਿੰਘ (ਲੰਬਰਦਾਰ), ਅਕਾਸ਼ਪ੍ਰੀਤ ਸਿੰਘ, ਗੁਰਨਾਮ ਸਿੰਘ ਨਿਧੜਕ (ਸਭਿਆਚਾਰ ਮੇਲੇ ਦੇ ਬਾਦਸ਼ਾਹ), ਸੁਰਿੰਦਰ ਸਿੰਘ ਫਾਜ਼ਲਵਾਲ, ਦਰਸ਼ਨ ਸਿੰਘ ਸ਼ਾਹਕੋਟੀ, ਰੋਹਿਨ ਸੋਬਤੀ ਸ਼ਾਹਕੋਟ, ਹਰਜੀਤ ਸਿੰਘ ਸੁਖੀਜਾ, ਜਸਵੀਰ ਸਿੰਘ ਸਾਦਕਪੁਰ, ਦਵੀਰ ਸਿੰਘ ਫਾਜ਼ਲਵਾਲ, ਗੁਰਪਾਲ ਸਿੰਘ ਭੋਦੀਪੁਰ ਆਦਿ ਸ਼ਾਮਿਲ ਸਨ।