Business Khas

Latest news
मेगा प्रोजेक्ट से पीछे हटा चीन, उलटफेर के पीछे कौन, भारत को मौका? गिरफ्तारी पर खूब हुआ था हंगामा, ममता दीदी ने भी समर्थन में किया था पोस्ट वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ

ਅਮਰੀਕਾ ਵਿਚ ਦੋ ਸਕੇ ਭਰਾਵਾਂ ਦੀ ਗੋਲੀਆਂ ਮਾਰ ਕੇ ਹੱਤਿਆ

ਸੁਲਤਾਨਪੁਰ ਲੋਧੀ ਦੇ ਪਿੰਡ ਬਿਧੀਪੁਰ ਦੇ ਦੋ ਭਰਾਵਾਂ ਦੀ ਅਮਰੀਕਾ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ।4 ਮਈ ਸਵੇਰੇ ਅਮਰੀਕਾ ਤੋਂ ਇਹ ਦੁਖਦਾਈ ਖਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਅਮਰੀਕਾ ਦੇ ਪੋਰਟਲੈਂਡ ਸ਼ਹਿਰ ਵਿੱਚ ਦੋ ਪੰਜਾਬੀ ਨੌਜਵਾਨਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਸਕੇ ਭਰਾ ਹਨ। ਜੋ ਪਿਛਲੇ 10 ਸਾਲਾਂ ਤੋਂ ਅਮਰੀਕਾ ਵਿੱਚ ਰਹਿ ਰਹੇ ਸੀ। ਦੋਵੇਂ ਮ੍ਰਿਤਕ ਨੌਜਵਾਨਾਂ ਦੇ ਨਾਂ ਦਿਲਰਾਜ ਸਿੰਘ ਅਤੇ ਗੁਰਇਕਬਾਲ ਸਿੰਘ ਹਨ।

ਰਿਸ਼ਤੇਦਾਰਾਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਦੋਵਾਂ ਨੌਜਵਾਨਾਂ ਦਾ ਕਪੂਰਥਲਾ ਦੇ ਪਿੰਡ ਕਾਂਜਲੀ ਦੇ ਇਕ ਵਿਅਕਤੀ ਨਾਲ ਅਮਰੀਕਾ ਵਿਚ ਸਟੋਰ ਦੀ ਮਾਲਕੀ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ, ਜਿਸ ਤੋਂ ਬਾਅਦ ਉਕਤ ਵਿਅਕਤੀ ਨੇ ਇਕ ਸ਼ਾਪਿੰਗ ਮਾਲ ਦੇ ਬਾਹਰ ਦੋਵਾਂ ਭਰਾਵਾਂ ‘ਤੇ ਹਮਲਾ ਕਰ ਦਿੱਤਾ। ਪੋਰਟਲੈਂਡ ‘ਚ 10 ਤੋਂ ਵੱਧ ਗੋਲੀਆਂ ਚਲਾਈਆਂ, ਜਿਸ ਕਾਰਨ ਦੋਵਾਂ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।