Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ

ਪੋਤਰਾ ਬਣਿਆ ਹੈਵਾਨ! ਪੋਤਰੇ ਨੇ ਕੀਤਾ ਦਾਦੀ ਦਾ ਬੇਰਹਿਮੀ ਨਾਲ ਕਤਲ

ਪੰਜਾਬ ਤੋਂ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਕਿ ਇੱਕ ਪੋਤਰੇ ਨੇ ਆਪਣੀ ਦਾਦੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਥਾਣਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਬੱਗਾ ਕਲਾਂ ਚ ਰਿਸ਼ਤਿਆਂ ਨੂੰ ਤਾਰ ਤਾਰ ਕਰ ਦੇਣ ਵਾਲੇ ਇਸ ਮਾਮਲੇ ਨੇ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੱਤਾ ਹੀ।

ਇੱਕ ਪੋਤਰੇ ਨੇ ਹੈਵਾਨੀਅਤ ਦੀਆਂ ਸਾਰੀਆਂ ਹੱਦਾਂ ਪਾਰ ਕਰਦਿਆਂ ‌ਆਪਣੀ ਬਜ਼ੁਰਗ ਦਾਦੀ ਜੋਗਿੰਦਰ ਕੌਰ ਦਾ ਕਤਲ ਕਰ ਦਿੱਤਾ, ਜਿਸ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ।

ਇਸ ਸਬੰਧੀ ਅੱਜ ਯਾਨੀ ਸ਼ੁਕਰਵਾਰ ਨੂੰ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਡੀਐਸਪੀ ਸੰਜੀਵ ਕੁਮਾਰ ਨੇ ਦੱਸਿਆ ਕਿ ਥਾਣਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਬੱਗਾ ਕਲਾਂ ਦੇ ਰਹਿਣ ਵਾਲੇ ਬਲਦੇਵ ਸਿੰਘ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਕਿ ਉਹ ਆਪਣੇ ਸਹੁਰੇ ਗਿਆ ਹੋਇਆ ਸੀ ਤੇ ਉਸ ਦਾ ਇੱਕ ਪੁੱਤਰ ਘਰ ਮੌਜੂਦ ਸੀ। ਉਸਦੇ ਪੁੱਤਰ ਨੇ ਉਸ ਨੂੰ ਫੋਨ ਕਰਕੇ ਦੱਸਿਆ ਕਿ ਦਾਦੀ ਮਾਤਾ ਨਾਲ ਘਟਨਾ ਵਾਪਰ ਗਈ ਹੈ ਜਿਸ ਤੋਂ ਬਾਅਦ ਪੁਲਿਸ ਵੱਲੋਂ ਥਾਣਾ ਰਾਜਾਸਾਂਸੀ ਵਿਖੇ ਮੁਕੱਦਮਾ ਦਰਜ ਕਰਨ ਉਪਰੰਤ ਜਦੋਂ ਪੋਤਰੇ ਮਨਤੇਜ ਸਿੰਘ ਕੋਲੋਂ ਸਖਤੀ ਨਾਲ ਪੁੱਛਗਿੱਛ ਕੀਤੀ ਤਾਂ ਪੋਤਰੇ ਮਨਤੇਜ ਸਿੰਘ ਨੇ ਕਬੂਲ ਕੀਤਾ ਕਿ “ਮੈਨੂੰ ਮੇਰੇ ਦੋਸਤ ਨੇ ਕਿਹਾ ਕਿ ਤੇਰੀ ਦਾਦੀ ਵਿਦੇਸ਼ ਜਾਣ ਲਈ ਰਾਜ਼ੀ ਨਹੀਂ ਹੈ ਤੇ ਮੈਂ ਨਸ਼ੇ ਦੀ ਹਾਲਤ ‘ਚ ਦਾਦੀ ਦਾ ਸ੍ਰੀ ਸਾਹਿਬ ਨਾਲ ਕਤਲ ਕਰ ਦਿੱਤਾ।”

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਦੋ ਦਿਨ ਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ ਤਾਂ ਜੋ ਇਸ ਕੋਲੋ ਹੋਰ ਜਾਣਕਾਰੀ ਹਾਸਿਲ ਹੋ ਸਕੇ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਮਾਤਾ ਜੋਗਿੰਦਰ ਕੌਰ ਦੀ ਉਮਰ 85 ਸਾਲ ਦੇ ਕਰੀਬ ਸੀ।