Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਡਿਪਟੀ ਕਮਿਸ਼ਨਰ ਨੇ ਚੋਣ ਪ੍ਰਕਿਰਿਆ ਨੂੰ ਅਮਨ-ਅਮਾਨ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਦੀ ਵਚਨਬੱਧਤਾ ਦੁਹਰਾਈ

ਜਲੰਧਰ, (ਸੰਜੇ ਸ਼ਰਮਾ)-ਲੋਕ ਸਭਾ ਹਲਕੇ ਦੀ ਜਿਮਨੀ ਚੋਣ ਦੌਰਾਨ ਜ਼ਿਲ੍ਹੇ ਭਰ ਦੇ ਪੋਲਿੰਗ ਬੂਥਾਂ ’ਤੇ ਤਾਇਨਾਤ ਕੀਤੇ ਜਾਣ ਵਾਲੇ ਚੋਣ ਅਮਲੇ ਦੀ ਤੀਜੀ ਅਤੇ ਅੰਤਿਮ ਰੈਂਡਮਾਈਜ਼ੇਸ਼ਨ ਕੀਤੀ ਗਈ। ਚੋਣ ਅਮਲੇ ਨੂੰ ਪੋਲਿੰਗ ਬੂਥ ਅਲਾਟ ਕਰਨ ਲਈ ਰੈਂਡਮਾਈਜ਼ੇਸ਼ਨ ਦੀ ਸਮੁੱਚੀ ਪ੍ਰਕਿਰਿਆ ਜਨਰਲ ਅਬਜ਼ਰਵਰ ਡੀ.ਵੀ. ਸਵਾਮੀ ਅਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਦੀ ਮੌਜੂਦਗੀ ਵਿੱਚ ਨੇਪਰੇ ਚਾੜ੍ਹੀ ਗਈ।

ਜ਼ਿਲ੍ਹਾ ਚੋਣ ਅਫ਼ਸਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਸਮੁੱਚੇ 1972 ਪੋਲਿੰਗ ਬੂਥਾਂ ’ਤੇ ਚੋਣ ਅਮਲੇ ਦੀ ਤਾਇਨਾਤੀ ਲਈ ਰੈਂਡਮਾਈਜ਼ੇਸ਼ਨ ਕੀਤੀ ਗਈ ਹੈ ਅਤੇ ਹਰੇਕ ਪੋਲਿੰਗ ਬੂਥ ‘ਤੇ ਇਕ ਪ੍ਰੀਜ਼ਾਈਡਿੰਗ ਅਫ਼ਸਰ ਅਤੇ ਤਿੰਨ ਪੋਲਿੰਗ ਅਫ਼ਸਰ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 10 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਪੋਲਿੰਗ ਪ੍ਰਕਿਰਿਆ ਨੂੰ ਸਿਰੇ ਚਾੜ੍ਹਨ ਲਈ ਕੁੱਲ 9865 ਮੁਲਾਜ਼ਮਾਂ ਨੂੰ ਪ੍ਰੀਜ਼ਾਈਡਿੰਗ ਅਫ਼ਸਰ (ਪੀ.ਆਰ.ਓ.), ਪੋਲਿੰਗ ਅਫ਼ਸਰ (ਪੀ.ਓ.) ਵਜੋਂ ਤਾਇਨਾਤ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪਛਾਣ ਕੀਤੀਆਂ ਵਲਨਰੇਬਲ ਪੋਲਿੰਗ ਲੋਕੇਸ਼ਨਾਂ ’ਤੇ ਮਾਈਕਰੋ ਆਬਜ਼ਰਵਾਂ ਦੀ ਤਾਇਨਾਤੀ ਲਈ ਵੀ ਰੈਂਡਮਾਈਜ਼ੇਸ਼ਨ ਦੀ ਪ੍ਰਕਿਰਿਆ ਅਮਲ ਵਿੱਚ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 252 ਵਲਨਰੇਬਲ ਪੋਲਿੰਗ ਲੋਕੇਸ਼ਨਾਂ ’ਤੇ 302 ਮਾਈਕਰੋ ਆਬਜ਼ਰਵਰ ਤਾਇਨਾਤ ਕੀਤੇ ਜਾਣਗੇ, ਜੋ ਕਿ ਸ਼ਾਂਤੀਮਈ ਵੋਟਾਂ ਨੂੰ ਯਕੀਨੀ ਬਣਾਉਣ ਲਈ ਪੂਰੀ ਪੋਲ ਪ੍ਰਕਿਰਿਆ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਚੋਣ ਅਮਲੇ ਨੂੰ ਸਮੁੱਚੀ ਚੋਣ ਪ੍ਰਕਿਰਿਆ ਦੀ ਰੀੜ੍ਹ ਦੀ ਹੱਡੀ ਕਰਾਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਦੀ ਜ਼ਿੰਮੇਵਾਰੀ ਸਿਰਫ਼ ਸਰਕਾਰੀ ਮੁਲਾਜ਼ਮਾਂ ਨੂੰ ਸੌਂਪੀ ਗਈ ਹੈ, ਜੋ ਕਿ ਇਸ ਵਿਆਪਕ ਕਾਰਜ ਵਿੱਚ ਸ਼ਾਮਲ ਹਰੇਕ ਵਿਅਕਤੀ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਚੋਣ ਅਮਲ ਨੂੰ ਅਮਨ-ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਇਸ ਕਾਰਜ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।