Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

4 ਸਾਲ ਬਾਅਦ ਬੰਦ ਹੋ ਜਾਣਗੀਆਂ ਡੀਜ਼ਲ ਕਾਰਾਂ

ਪੈਟਰੋਲੀਅਮ ਮੰਤਰਾਲੇ ਦੀ ਇਕ ਰਿਪੋਰਟ ਨੇ ਆਟੋ ਇੰਡਸਟਰੀ ਦੀ ਨੀਂਦ ਉਡਾ ਦਿੱਤੀ ਹੈ। ਪੈਟਰੋਲੀਅਮ ਮੰਤਰਾਲੇ ਦੀ ਸਲਾਹਕਾਰ ਕਮੇਟੀ ਨੇ ਸਰਕਾਰ ਨੂੰ ਆਪਣੀ ਸਿਫਾਰਸ਼ ਕੀਤੀ ਹੈ। ਕਮੇਟੀ ਨੇ ਆਪਣੀ ਸਿਫਾਰਸ਼ ‘ਚ ਕਿਹਾ ਹੈ ਕਿ 10 ਲੱਖ ਤੋਂ ਵੱਧ ਆਬਾਦੀ ਵਾਲੇ ਸ਼ਹਿਰਾਂ ‘ਚ ਡੀਜ਼ਲ ਕਾਰਾਂ ‘ਤੇ ਪਾਬੰਦੀ ਲਗਾਈ ਜਾਵੇ। ਸਰਕਾਰ ਦੇ ਇਸ ਫੈਸਲੇ ਨੇ ਆਟੋ ਇੰਡਸਟਰੀ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਸਰਕਾਰ ਨੂੰ ਸੌਂਪੀ ਗਈ ਆਪਣੀ ਰਿਪੋਰਟ ਵਿੱਚ ਪੈਟਰੋਲੀਅਮ ਮੰਤਰਾਲੇ ਦੀ ਇੱਕ ਸਲਾਹਕਾਰ ਕਮੇਟੀ ਨੇ ਸੁਝਾਅ ਦਿੱਤਾ ਹੈ ਕਿ ਭਾਰਤ ਨੂੰ 2027 ਤੱਕ 10 ਲੱਖ ਤੋਂ ਵੱਧ ਆਬਾਦੀ ਵਾਲੇ ਸ਼ਹਿਰਾਂ ਵਿੱਚ ਡੀਜ਼ਲ ਨਾਲ ਚੱਲਣ ਵਾਲੇ ਚਾਰ ਪਹੀਆ ਵਾਹਨਾਂ ਦੀ ਵਰਤੋਂ ‘ਤੇ ਪਾਬੰਦੀ ਲਗਾਉਣੀ ਚਾਹੀਦੀ ਹੈ। ਇਨ੍ਹਾਂ ਸ਼ਹਿਰਾਂ ਵਿੱਚ ਇਲੈਕਟ੍ਰਿਕ ਅਤੇ ਗੈਸ ਨਾਲ ਚੱਲਣ ਵਾਲੇ ਵਾਹਨਾਂ ਨੂੰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ।

ਕਮੇਟੀ ਨੇ ਰਿਪੋਰਟ ਵਿੱਚ ਕਿਹਾ ਹੈ ਕਿ ਡੀਜ਼ਲ ਨਾਲ ਚੱਲਣ ਵਾਲੇ ਚਾਰ ਪਹੀਆ ਵਾਹਨਾਂ ਨੂੰ ਜਲਦੀ ਤੋਂ ਜਲਦੀ ਬੰਦ ਕੀਤਾ ਜਾਣਾ ਚਾਹੀਦਾ ਹੈ। ਪੰਜ ਸਾਲਾਂ ਵਿਚ ਉਨ੍ਹਾਂ ਨੂੰ 10 ਲੱਖ ਤੋਂ ਵੱਧ ਆਬਾਦੀ ਵਾਲੇ ਸ਼ਹਿਰਾਂ ਅਤੇ ਉੱਚ ਪ੍ਰਦੂਸ਼ਣ ਵਾਲੇ ਕਸਬਿਆਂ ਤੋਂ ਹਟਾਉਣਾ ਹੋਵੇਗਾ। ਜਦੋਂ ਤੱਕ ਸਾਰੇ ਵਾਹਨ ਇਲੈਕਟ੍ਰਿਕ ਨਹੀਂ ਹੁੰਦੇ, ਉਦੋਂ ਤੱਕ ਸੀਐਨਜੀ (10 ਤੋਂ 15 ਸਾਲ) ‘ਤੇ ਜ਼ੋਰ ਦਿੱਤਾ ਜਾਣਾ ਚਾਹੀਦਾ ਹੈ।ਸਾਬਕਾ ਪੈਟਰੋਲੀਅਮ ਸਕੱਤਰ ਤਰੁਣ ਕਪੂਰ ਦੀ ਅਗਵਾਈ ਵਾਲੀ ਕਮੇਟੀ ਨੇ ਆਪਣੀ ਰਿਪੋਰਟ ‘ਚ ਕਿਹਾ ਹੈ ਕਿ ਸਾਲ 2030 ਤੱਕ ਇਲੈਕਟ੍ਰਿਕ ਸਿਟੀ ਬੱਸਾਂ ਉਤੇ ਵੱਧ ਤੋਂ ਵੱਧ ਜ਼ੋਰ ਦੇਣਾ ਚਾਹੀਦਾ ਹੈ। ਲੰਬੀ ਦੂਰੀ ਦੀਆਂ ਬੱਸਾਂ ਨੂੰ ਲੰਬੇ ਸਮੇਂ ਲਈ ਬਿਜਲੀ ‘ਤੇ ਚਲਾਉਣਾ ਪਵੇਗਾ।