Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਸਰਕਾਰ ਬੇਅਦਬੀ ਦੀਆਂ ਘਟਨਾਵਾਂ ਦੇ ਪਿਛੇ ਕੰਮ ਕਰ ਰਹੀਆਂ ਤਾਕਤਾਂ ਦੀ ਸਾਜਿਸ਼ ਦਾ ਪਰਦਾਫਾਸ਼ ਕਰੇ:ਚਰਨਜੀਤ ਬਰਾੜ


ਪਟਿਆਲਾ, (ਬਿਜ਼ਨਸ ਖ਼ਾਸ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸਿਆਸੀ ਸਕੱਤਰ ਪਾਰਟੀ ਦੇ ਬੁਲਾਰੇ ਅਤੇ ਹਲਕਾ
ਰਾਜਪੁਰਾ ਦੇ ਇੰਚਾਰਜ਼ ਚਰਨਜੀਤ ਸਿੰਘ ਬਰਾੜ ਅੱਜ ਬੇਅਦਬੀ ਦੀ ਕੋਸ਼ਿਸ ਦੀ ਘਟਨਾ ਤੋਂ ਬਾਅਦ ਗੁਰਦੁਆਰਾ ਕੇਂਦਰੀ ਸਿੰਘ ਸਭਾ ਰਾਜਪੁਰਾ (ਪਟਿਆਲਾ) ਵਿਖੇ ਪਹੁੰਚੇ ਅਤੇ ਉਥੇ ਦੀ ਪ੍ਰਬੰਧਕੀ ਕਮੇਟੀ ਨੂੰ ਵੀ ਮਿਲੇ। ਇਸ ਮੌਕੇ ਉਨ੍ਹਾਂ ਕਿਹਾ ਕਿ ਲਗਤਾਰ ਵਾਪਰ ਰਹੀਆਂ
ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਸਿੱਖ ਸੰਗਤ ਵਿਚ ਵੱਡਾ ਰੋਸ਼ ਪਾਇਆ ਜਾ ਰਿਹਾ ਹੈ ਅਤੇ ਸੂਬਾ ਸਰਕਾਰ ਇੰਨ੍ਹਾਂ ਬੇਅਬਦੀਆਂ ਦੀਆਂ ਘਟਨਾਵਾਂ ਨੂੰ ਰੋਕਣ ਵਿਚ ਬੁਰੀ ਤਰ੍ਹਾਂ ਅਸਫਲ ਰਹੀ ਹੈ। ਸ੍ਰੋਮਣੀ ਅਕਾਲੀ ਦਲ ਲਗਾਤਾਰ ਇਨ੍ਹਾਂ ਬੇਅਦਬੀ ਦੀਆਂ ਹੋ ਰਹੀਆਂ
ਘਟਨਾਵਾਂ ਦੀ ਜਿਥੇ ਘੋਰ ਨਿੰਦਾ ਕਰਦਾ ਹੈ ਅਤੇ ਸਰਕਾਰ ਨੂੰ ਅਪੀਲ ਕਰਦਾ ਹੈ ਕਿ ਇਨ੍ਹਾਂ ਘਟਨਾਵਾਂ ਨੂੰ ਸਖਤੀ ਨਾਲ ਰੋਕੇ। ਉਨ੍ਹਾਂ ਕਿਹਾ ਕਿ ਲਗਾਤਾਰ ਹੋ ਰਹੀਆਂ ਘਟਨਾਵਾਂ ਦੇ ਪਿਛੇ ਕਿਹੜੀ ਤਾਕਤ ਕੰਮ ਕਰ ਰਹੀਆਂ ਹਨ, ਉਨ੍ਹਾਂ ਦੀ ਸਾਜਿਸ਼ ਦਾ ਪਰਦਾਫਾਸ਼ ਕਰਕੇ ਉਸ
ਨੂੰ ਜਨਤਕ ਕੀਤਾ ਜਾਵੇ।
ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਗਿ੍ਰਫਤਾਰ ਕੀਤੇ ਗਏ ਵਿਅਕਤੀ ਤੋਂ ਡੁੰਘਾਈ ਨਾਲ ਪੁਛ ਗਿਛ ਕੀਤੀ ਜਾਵੇ, ਤਾਂ ਕਿ ਪੰਜਾਬ ਦਾ ਮਾਹੌਲ ਖਰਾਬ ਨਾ ਹੋਵੇ। ਉਨ੍ਹਾਂ ਪੰਜਾਬ ਵਾਸੀਆਂ ਅਤੇ ਖਾਸ ਤੌਰ ’ਤੇ ਰਾਜਪੁਰਾ ਵਾਸੀਆਂ ਨੂੰ ਅਪੀਲ ਕੀਤੀ ਕਿ ਆਪਸੀ ਭਾਈਚਾਰਾ ਬਣਾ ਕੇ ਰੱਖਿਆ ਜਾਵੇ ਅਤੇ ਸ਼ਾਂਤੀ ਕਿਸੇ ਵੀ ਕੀਮਤ ’ਤੇ ਭੰਗ ਨਾ ਹੋਣ ਦਿੱਤੀ
ਜਾਵੇ।