Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ

ਕਾਗਜ਼ ਦੀ ਬੱਚਤ ਲਈ ਸੇਵਾ ਕੇਂਦਰਾਂ ’ਚ ਡਿਜੀਟਲ ਰਸੀਦਾਂ ਜਾਰੀ ਕਰਨ ਦੀ ਸ਼ੁਰੂਆਤ

ਜਲੰਧਰ, (ਸੰਜੇ ਸ਼ਰਮਾ)-ਲੋਕਾਂ ਨੂੰ ਨਿਰਵਿਘਨ ਅਤੇ ਸਮਾਂਬੱਧ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਦੇ ਆਪਣੇ ਯਤਨਾਂ ਨੂੰ ਜਾਰੀ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਸਮੁੱਚੇ ਸੇਵਾ ਕੇਂਦਰਾਂ ਵਿੱਚ ਕਾਗਜ਼ ਰਹਿਤ ਰਸੀਦ ਪ੍ਰਣਾਲੀ ਦੀ ਸ਼ੁਰੂਆਤ ਕੀਤੀ ਗਈ ਹੈ।

ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਮਹਾਜਨ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਸਾਰੇ ਬਿਨੈਕਾਰਾਂ ਨੂੰ ਆਪਣੇ ਮੋਬਾਇਲ ‘ਤੇ ਐਸ.ਐਮ.ਐਸ ਰਾਹੀਂ ਡਿਜੀਟਲ ਰਸੀਦਾਂ ਪ੍ਰਾਪਤ ਹੋਣਗੀਆਂ। ਉਨ੍ਹਾਂ ਦੱਸਿਆ ਕਿ ਹੁਣ ਬਿਨੈਕਾਰਾਂ ਨੂੰ ਆਪਣੇ ਨਾਲ ਕਾਗਜ਼ੀ ਰਸੀਦ ਨਹੀਂ ਰੱਖਣੀ ਪਵੇਗੀ ਕਿਉਂਕਿ ਉਹ ਸੇਵਾ ਕੇਂਦਰਾਂ ‘ਤੇ ਐਸ.ਐਮ.ਐਸ. ਦਿਖਾ ਕੇ ਹੀ ਤਿਆਰ ਦਸਤਾਵੇਜ਼ ਪ੍ਰਾਪਤ ਕਰ ਸਕਦੇ ਹਨ।

ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਇਸ ਉਪਰਾਲੇ ਦਾ ਉਦੇਸ਼ ਉਪਭੋਗਤਾ ਦੇ ਨਾਗਰਿਕ ਸੇਵਾਵਾਂ ਸੁਚਾਰੂ ਅਤੇ ਬਿਨਾਂ ਕਿਸੇ ਮੁਸ਼ਕਲ ਦੇ ਪ੍ਰਾਪਤ ਕਰਨ ਤਜ਼ੁਰਬੇ ਨੂੰ ਹੋਰ ਵਧੀਆ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਰਸੀਦਾਂ ਦੀ ਛਪਾਈ ਲਈ ਵਰਤੇ ਜਾਂਦੇ ਕਾਗਜ਼ਾਂ ਦੀ ਬੱਚਤ ਹੋਵਗੀ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ‘ਚ ਕੰਮ ਕਰਦੇ ਸਮੂਹ ਕਰਮਚਾਰੀਆਂ ਨੂੰ ਅਦਾ ਕੀਤੀਆਂ ਜਾਂਦੀਆਂ ਫੀਸਾਂ ਲਈ ਕਾਗਜ਼ ਰਹਿਤ ਰਸੀਦ ਪ੍ਰਣਾਲੀ ਨੂੰ ਤੁਰੰਤ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਬਿਨੈਕਾਰ ਨੂੰ ਕਾਗਜ਼ੀ ਰਸੀਦ ਦੀ ਲੋੜ ਹੈ, ਤਾਂ ਉਹ ਇਸ ਦੇ ਲਈ ਸਰਵਿਸ ਆਪ੍ਰੇਟਰ ਨੂੰ ਬੇਨਤੀ ਕਰ ਸਕਦਾ ਹੈ ਅਤੇ ਇਹ ਲੋੜਵੰਦ ਬਿਨੈਕਾਰਾਂ ਨੂੰ ਜਾਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਇਸ ਵਾਤਾਵਰਣ ਪੱਖੀ ਪਹਿਲਕਦਮੀ ਵਿੱਚ ਆਪਣਾ ਯੋਗਦਾਨ ਪਾਉਣ ਲਈ ਕਾਗਜ਼ ਰਹਿਤ ਰਸੀਦ ਪ੍ਰਣਾਲੀ ਨੂੰ ਅਪਣਾਉਣ ਦੀ ਅਪੀਲ ਕੀਤੀ।

ਇਸ ਤੋਂ ਇਲਾਵਾ ਜਲੰਧਰ ਵਿੱਚ ਸੇਵਾ ਕੇਂਦਰਾਂ ’ਚ ਤਿੰਨ ਨਵੀਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਬਿਨੈਕਾਰ ਹਾਈ ਸਕਿਓਰਿਟੀ ਰਜਿਸਟ੍ਰੇਸ਼ਨ ਪਲੇਟਸ, ਆਧਾਰ-ਪੈਨ ਲਿੰਕਿੰਗ ਅਤੇ ਜਨਰਲ ਟਾਈਪਿੰਗ ਲਈ ਕ੍ਰਮਵਾਰ 30, 50 ਅਤੇ 30 ਰੁਪਏ ਮਾਮੂਲੀ ਫੀਸ ਭਰ ਕੇ ਬਿਨੈ ਕਰ ਸਕਦੇ ਹਨ। ਉਨ੍ਹਾਂ ਲੋਕਾਂ ਨੂੰ ਇਨ੍ਹਾਂ ਨਵੀਆਂ ਸੇਵਾਵਾਂ ਦਾ ਲਾਭ ਲੈਣ ਲਈ ਆਪਣੇ ਨਜ਼ਦੀਕੀ ਸੇਵਾ ਕੇਂਦਰ ਵਿਖੇ ਸੰਪਰਕ ਕਰਨ ਦੀ ਅਪੀਲ ਕੀਤੀ