Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ

ਉਘੇ ਲੇਖਕ ਤੇ ਪੱਤਰਕਾਰ ਪ੍ਰੋ. ਪਿਆਰਾ ਸਿੰਘ ਭੋਗਲ ਨਹੀਂ ਰਹੇ

ਜਲੰਧਰ, ਉੱਘੇ ਪੰਜਾਬੀ ਲੇਖਕ ਅਤੇ ਪੱਤਰਕਾਰ ਪ੍ਰੋ. ਪਿਆਰਾ ਸਿੰਘ ਭੋਗਲ ਹੁਣ ਇਸ ਦੁਨੀਆ ਵਿਚ ਨਹੀਂ ਰਹੇ। ਉਨ੍ਹਾਂ ਦਾ ਬੀਤੀ ਰਾਤ 12 ਵਜੇ 92 ਸਾਲ ਦੀ ਉਮਰ ਵਿਚ ਜਲੰਧਰ ਦੇ ਇਕ ਸਥਾਨਕ ਹਸਪਤਾਲ ਵਿਚ ਦਿਹਾਂਤ ਹੋ ਗਿਆ। ਪਿਛਲੇ ਕੁਝ ਸਮੇਂ ਤੋਂ ਉਨ੍ਹਾਂ ਦੀ ਸਿਹਤ ਠੀਕ ਨਹੀਂ ਸੀ। ਹਸਪਤਾਲ ਦੇ ਸੂਤਰਾਂ ਅਨੁਸਾਰ ਉਨ੍ਹਾਂ ਦੀ ਮੌਤ ਕੋਰੋਨਾ ਕਾਰਨ ਹੋਈ ਹੈ।ਉਨ੍ਹਾਂ ਦਾ ਜਨਮ 14 ਅਗਸਤ, 1931 ਨੂੰ ਨਾਨਕੇ ਪਿੰਡ ਪਲਾਹੀ ਵਿਖੇ ਹੋਇਆ ਸੀ। ਉਨ੍ਹਾਂ ਨੇ ਮੁੱਢਲੀ ਸਿੱਖਿਆ ਆਪਣੇ ਨਾਨਕੇ ਪਿੰਡ ਪਲਾਹੀ (ਨੇੜੇ ਫਗਵਾੜਾ) ਦੇ ਖ਼ਾਲਸਾ ਐਂਗਲੋ ਵਰਨੈਕੂਲਰ ਸਕੂਲ ਪਲਾਹੀ ਵਿਚ ਹਾਸਿਲ ਕੀਤੀ। ਦਸਵੀਂ ਤੱਕ ਦੀ ਸਿੱਖਿਆ ਉਨ੍ਹਾਂ ਨੇ ਰਾਮਗੜੀਆ ਹਾਈ ਸਕੂਲ ਫਗਵਾੜਾ ਤੋਂ ਹਾਸਿਲ ਕੀਤੀ। ਇਸੇ ਸਮੇਂ ਦੌਰਾਨ ਉਹ ਪੱਤਰਕਾਰੀ ਦੇ ਖੇਤਰ ਵਿਚ ਦਾਖਲ ਹੋ ਗਏ। ਗਿਆਨੀ ਭਾਨ ਸਿੰਘ ਦੀ ਸਰਪ੍ਰਸਤੀ ਹੇਠ ਰਾਮਗੜੀਆ ਐਜੂਕੇਸ਼ਨਲ ਕੌਂਸਲ ਫਗਵਾੜਾ ਦੇ ਅਖ਼ਬਾਰ ਰਾਮਗੜੀਆ ਗਜ਼ਟ ਵਿਚ ਕੰਮ ਕਰਨ ਲੱਗ ਪਏ ਅਤੇ ਇਸ ਅਦਾਰੇ ਵਿਚ ਉਨ੍ਹਾਂ ਨੇ ਲੰਮਾ ਸਮਾਂ ਕੰਮ ਕੀਤਾ। ਉਚੇਰੀ ਸਿੱਖਿਆ ਹਾਸਿਲ ਕਰਨ ਉਪਰੰਤ ਉਨ੍ਹਾਂ ਨੇ ਅਦਾਰਾ ਅਜੀਤ ਵਿਚ ਉਪ ਸੰਪਾਦਕ ਵਜੋਂ ਕੰਮ ਕਰਨਾ ਸ਼ੁਰੂ ਕਰ ਦਿੱਤਾ ਅਤੇ ਲੰਮੇ ਸਮੇਂ ਤੱਕ ਉਪ ਸੰਪਾਦਕ ਵਜੋਂ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਰਹੇ। ਉਨ੍ਹਾਂ ਦਾ ਵਿਆਹ ਬੀਬੀ ਮਹਿੰਦਰ ਕੌਰ ਨਾਲ ਹੋਇਆ ਅਤੇ ਉਨ੍ਹਾਂ ਦੇ ਘਰ ਦੋ ਪੁੱਤਰਾਂ ਹਿਰਦੇਜੀਤ ਸਿੰਘ, ਪ੍ਰੇਮਪਾਲ ਸਿੰਘ ਤੇ ਇਕ ਲੜਕੀ ਦੀਪ ਦਾ ਜਨਮ ਹੋਇਆ।ਇਸ ਉਪਰੰਤ ਉਹ ਅਧਿਆਪਨ ਦੇ ਖੇਤਰ ਵਾਲੇ ਪਾਸੇ ਰੁਚਿਤ ਹੋ ਗਏ ਅਤੇ ਜਲੰਧਰ ਵਿਚ ਉਨ੍ਹਾਂ ਨੇ ਆਪਣੀ ਅਕਾਦਮੀ ਯੂਨੀਵਰਸਲ ਕਾਲਜ ਦੇ ਨਾਂਅ ਹੇਠ ਆਰੰਭ ਕੀਤੀ। ਉਨ੍ਹਾਂ ਦੀਆਂ ਆਲੋਚਨਾਂ ਅਤੇ ਨਾਟਕਾਂ ਦੀਆਂ ਪੁਸਤਕਾਂ ਵਿਸ਼ੇਸ਼ ਤੌਰ ‘ਤੇ ਚਰਚਿਤ ਹੋਈਆਂ।