Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ

ਭਾਰੀ ਬਰਸਾਤ ਕਾਰਨ ਪਾਣੀ ‘ਚ ਰੁੜ੍ਹੇ ਸੁਨਿਆਰ ਦੇ 2 ਕਰੋੜ ਦੇ ਸੋਨੇ ਦੇ ਗਹਿਣੇ !

ਬੈਂਗਲੁਰੂ ‘ਚ 2 ਦਿਨਾਂ ਤੋਂ ਲਗਾਤਾਰ ਪੈ ਰਿਹਾ ਮੀਂਹ ਕਈ ਲੋਕਾਂ ਉਤੇ ਕਹਿਰ ਬਣਕੇ ਟੁੱਟਿਆ ਹੈ। ਇਸ ਬਰਸਾਤ ਕਾਰਨ ਇੱਕ ਜਿਊਲਰੀ ਦੀ ਦੁਕਾਨ ਵਿੱਚ ਮੀਂਹ ਦਾ ਪਾਣੀ ਭਰ ਜਾਣ ਕਾਰਨ ਕਰੀਬ 2 ਕਰੋੜ ਦੇ ਨੁਕਸਾਨ ਹੋਣ ਦੀ ਖਬਰ ਸਾਹਮਣੇ ਆਈ ਹੈ। ਦੁਕਾਨ ਮਾਲਕ ਦਾ ਦੋਸ਼ ਹੈ ਕਿ ਮੀਂਹ ਦੇ ਤੇਜ਼ ਵਹਾਅ ਵਿੱਚ ਕਰੀਬ 2 ਕਰੋੜ ਰੁਪਏ ਦੇ ਸੋਨੇ ਦੇ ਗਹਿਣੇ ਰੁੜ੍ਹ ਗਏ।ਕਰਨਾਟਕ ‘ਚ ਪਿਛਲੇ ਦੋ ਦਿਨਾਂ ਤੋਂ ਹੋ ਰਹੀ ਬੇਮੌਸਮੀ ਬਾਰਿਸ਼ ਨੇ ਜਨਜੀਵਨ ਹਲਾ ਕੇ ਰੱਖ ਦਿੱਤਾ ਹੈ। ਬੈਂਗਲੁਰੂ ਦੇ ਮੱਲੇਸ਼ਵਰ ‘ਚ ਨਿਹਾਨ ਜਵੈਲਰਜ਼ ਦੀ ਦੁਕਾਨ ‘ਚ ਮੀਂਹ ਕਾਰਨ ਪਾਣੀ ਭਰ ਗਿਆ। ਦੁਕਾਨ ਮਾਲਕ ਮੁਤਾਬਕ ਬਰਸਾਤੀ ਪਾਣੀ ਦੇ ਤੇਜ਼ ਵਹਾਅ ਕਾਰਨ ਕਰੀਬ 2 ਕਰੋੜ ਰੁਪਏ ਦੇ ਸੋਨੇ ਦੇ ਗਹਿਣੇ ਰੁੜ੍ਹ ਗਏ । ਦੁਕਾਨ ਦੇ ਮੁਲਾਜ਼ਮਾਂ ਨੇ ਦੱਸਿਆ ਕਿ ਪਾਣੀ ਦੇ ਨਾਲ-ਨਾਲ ਵੱਡੀ ਮਾਤਰਾ ਵਿੱਚ ਕੂੜਾ ਵੀ ਆ ਗਿਆ ਸੀ, ਜਿਸ ਕਾਰਨ ਮੁਲਾਜ਼ਮ ਦੁਕਾਨ ਦਾ ਸ਼ਟਰ ਵੀ ਬੰਦ ਨਹੀਂ ਕਰ ਸਕੇ।

ਦੁਕਾਨ ਮਾਲਕ ਦਾ ਦੋਸ਼ ਹੈ ਕਿ ਦੁਕਾਨ ਦੇ ਨੇੜੇ ਚੱਲ ਰਿਹਾ ਕੰਮ ਹੀ ਬਰਬਾਦੀ ਦਾ ਮੁੱਖ ਕਾਰਨ ਰਿਹਾ। ਉਨ੍ਹਾਂ ਦੱਸਿਆ ਕਿ ਅਸੀਂ ਨਿਗਮ ਦੇ ਅਧਿਕਾਰੀਆਂ ਤੋਂ ਫੋਨ ‘ਤੇ ਮਦਦ ਮੰਗੀ ਪਰ ਅਧਿਕਾਰੀ ਮਦਦ ਲਈ ਨਹੀਂ ਆਏ। ਉਨ੍ਹਾਂ ਕਿਹਾ ਕਿ ਅਸੀਂ ਆਪਣੇ 80 ਫੀਸਦੀ ਗਹਿਣੇ ਗੁਆ ਚੁੱਕੇ ਹਾਂ। ਕਰੀਬ 2 ਕਰੋੜ ਰੁਪਏ ਦੇ ਗਹਿਣੇ ਪਾਣੀ ‘ਚ ਵਹਿ ਗਏ ਹਨ।