Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਹੁਸ਼ਿਆਰਪੁਰ ‘ਚ ਵਾਪਰਿਆ ਭਿਆਨਕ ਸੜਕ ਹਾਦਸਾ

ਹੁਸ਼ਿਆਰਪੁਰ ਦੇ ਟਾਂਡਾ ‘ਚ ਤੇਜ਼ ਰਫਤਾਰ ਕਾਰ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਦੂਜੀ ਲੇਨ ‘ਚ ਜਾ ਕੇ ਇਕ ਹੋਰ ਕਾਰ ਅਤੇ ਬਾਈਕ ਨਾਲ ਟਕਰਾ ਗਈ। ਇਸ ਹਾਦਸੇ ‘ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 8 ਲੋਕ ਜ਼ਖਮੀ ਹੋ ਗਏ। ਇਹ ਹਾਦਸਾ ਪਠਾਨਕੋਟ ਹਾਈਵੇ ‘ਤੇ ਦਾਰਾਪੁਰ ਬਾਈਪਾਸ ਨੇੜੇ ਵਾਪਰਿਆ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਉੱਤਰ ਪ੍ਰਦੇਸ਼ ਪੁਲੀਸ ਦੇ ਇੰਸਪੈਕਟਰ ਰਵਿੰਦਰ ਸਿੰਘ ਪੁੱਤਰ ਦਿਲਾਵਰ ਸਿੰਘ ਸੰਗਮ ਵਿਹਾਰ ਮੇਰਠ ਆਪਣੇ ਪਰਿਵਾਰ ਸਮੇਤ ਟਾਟਾ ਗੱਡੀ ਨੰਬਰ ਯੂਪੀ-15ਡੀਐਕਸ-9538 ਵਿੱਚ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾ ਰਹੇ ਸਨ।

ਦੱਸ ਦੇਈਏ ਕਿ ਗੱਡੀਆਂ ਦੀ ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਗੱਡੀਆਂ ਦੇ ਬੁਰੀ ਤਰ੍ਹਾਂ ਨਾਲ ਪਰਖੱਚੇ ਉਡ ਗਏ। ਜਾਣਕਾਰੀ ਮੁਤਾਬਿਕ ਇਕ ਯੂਪੀ ਨੰਬਰੀ ਗੱਡੀ ‘ਚ ਵਿਅਕਤੀ ਸਵਾਰ ਸੀ ਜੋ ਕਿ ਮਾਤਾ ਵੈਸ਼ਨੋ ਦੇਵੀ ਜੀ ਦੇ ਦਰਬਾਰ ਨੂੰ ਜਾ ਰਹੇ ਸੀ ਤੇ ਇਸ ਦੌਰਾਨ ਦਾਰਾਪੁਰ ਬਾਈਪਾਸ ਨਜ਼ਦੀਕ ਉਨ੍ਹਾਂ ਦੀ ਗੱਡੀ ਬੇਕਾਬੂ ਹੋ ਕੇ ਡਿਵਾਈਡਰ ਤੋੜਦੀ ਹੋਈ ਦੂਜੇ ਪਾਸਿਓਂ ਆ ਰਹੀ ਗੱਡੀ ਅਤੇ ਮੋਟਰਸਾਈਕਲ ਨਾਲ ਜਾ ਟਕਰਾਈ ਜਿਸ ਕਾਰਨ ਇਸ ਹਾਦਸੇ ਚ 1 ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਵਿਅਕਤੀ ਦੀ ਪਹਿਚਾਣ ਸਤਨਾਮ ਸਿੰਘ ਵਾਸੀ ਪੁਰਹੀਰਾਂ ਵਜੋਂ ਹੋਈ ਹੈ ਤੇ ਇਸ ਹਾਦਸੇ ਵਿੱਚ ਰਵਿੰਦਰ ਸਿੰਘ, ਵਿਵੇਕ ਪਵਿੱਤਰਾ, ਵੰਦਨਾ ਅਤੇ ਆਂਚਲ ਗੰਭੀਰ ਜ਼ਖਮੀ ਹੋ ਗਏ ਹਨ। ਇਹ ਸਾਰੇ ਵਿਅਕਤੀ ਯੂਪੀ ਦੇ ਰਹਿਣ ਵਾਲੇ ਹਨ ਤੇ ਇਸ ਤੋਂ ਇਲਾਵਾ ਦੂਜੀ ਗੱਡੀ ਵਿੱਚ ਸਵਾਰ ਨੌਜਵਾਨ ਸੰਦੀਪ ਸਿੰਘ ਵਾਸੀ ਸਤੌਰ ਅਤੇ ਚੇਤਨ ਵਾਸੀ ਊਨਾ ਤੇ ਮੋਟਰਸਾਈਕਲ ਸਵਾਰ ਵਿਅਕਤੀ ਸਵਾਰਦੀਨ ਗੰਭੀਰ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਟਾਂਡਾ ਦੇ ਸਰਕਾਰੀ ਹਸਪਤਾਲ ਚ ਭਰਤੀ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪਾਰਟੀ ਵੀ ਮੌਕੇ ਤੇ ਪਹੁੰਚ ਗਈ ਜਿਨ੍ਹਾਂ ਵੱਲੋਂ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ।