Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ

ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ‘ਚ ਭੂਚਾਲ ਦਾ ਅਸਰ ਦੇਖਣ ਨੂੰ ਮਿਲਿਆ

ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ‘ਚ ਐਤਵਾਰ ਦੁਪਹਿਰ ਨੂੰ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4.9 ਮਾਪੀ ਗਈ।ਭੂਚਾਲ ਦਾ ਝਟਕਾ ਇੰਨਾ ਜ਼ਬਰਦਸਤ ਸੀ ਕਿ ਲੋਕ ਡਰ ਦੇ ਮਾਰੇ ਘਰਾਂ ਤੋਂ ਬਾਹਰ ਨਿਕਲ ਕੇ ਗਲੀਆਂ ਅਤੇ ਖੁੱਲ੍ਹੇ ਇਲਾਕਿਆਂ ਵੱਲ ਭੱਜੇ। ਭੂਚਾਲ ਦਾ ਕੇਂਦਰ ਜ਼ਮੀਨ ਤੋਂ 220 ਕਿਲੋਮੀਟਰ ਦੀ ਡੂੰਘਾਈ ‘ਤੇ ਅਫਗਾਨਿਸਤਾਨ-ਤਜ਼ਾਕਿਸਤਾਨ ਸਰਹੱਦੀ ਖੇਤਰ ਦੇ 71.17 ਡਿਗਰੀ ਪੂਰਬ ਅਤੇ 36.64 ਡਿਗਰੀ ਉੱਤਰ ਵਿੱਚ ਸੀ।

ਯੂਰਪੀ-ਭੂਮੱਧ ਭੂਚਾਲ ਵਿਗਿਆਨ ਕੇਂਦਰ ਨੇ ਦੱਸਿਆ ਕਿ ਅਫਗਾਨਿਸਤਾਨ ਦੇ ਫੈਜ਼ਾਬਾਦ ਤੋਂ 70 ਕਿਲੋਮੀਟਰ ਦੱਖਣ-ਪੂਰਬ ‘ਚ ਸਵੇਰੇ 10.19 ਵਜੇ 5.9 ਤੀਬਰਤਾ ਦਾ ਭੂਚਾਲ ਆਇਆ। ਇਸ ਦਾ ਅਸਰ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਦੇਖਣ ਨੂੰ ਮਿਲਿਆ।ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਵੀ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ‘ਚ ਵੀ ਭੂਚਾਲ ਦਾ ਅਸਰ ਦੇਖਣ ਨੂੰ ਮਿਲਿਆ। ਇੱਥੇ ਹਲਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨੀਆਂ ਮੁਤਾਬਕ ਭੂਚਾਲ ਸਵੇਰੇ ਕਰੀਬ 11.23 ਵਜੇ ਆਇਆ, ਜਿਸ ਦੇ ਝਟਕੇ ਕੁਝ ਸਕਿੰਟਾਂ ਲਈ ਮਹਿਸੂਸ ਕੀਤੇ ਗਏ।