Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਕਈਂ ਸੂਬਿਆਂ ‘ਚ ਤੇਜ਼ ਮੀਂਹ ਤੇ ਗੜੇਮਾਰੀ ਦਾ ਅਲਰਟ

ਪੰਜਾਬ, ਹਰਿਆਣਾ, ਦਿੱਲੀ-ਐਨਸੀਆਰ ਵਿੱਚ ਅੱਜ ਅਸਮਾਨ ਵਿੱਚ ਆਮ ਤੌਰ ‘ਤੇ ਬੱਦਲ ਛਾਏ ਰਹਿਣਗੇ ਅਤੇ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਹੋ ਸਕਦੀ ਹੈ। ਭਾਰਤੀ ਮੌਸਮ ਵਿਭਾਗ ਦੇ ਅਨੁਸਾਰ 4 ਜੂਨ ਨੂੰ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ।3 ਜੂਨ ਨੂੰ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ, ਜੋ ਆਮ ਨਾਲੋਂ 4 ਡਿਗਰੀ ਸੈਲਸੀਅਸ ਘੱਟ ਸੀ। ਆਈਐਮਡੀ ਨੇ ਮੱਧ ਮਹਾਰਾਸ਼ਟਰ ਵਿੱਚ ਵੱਖ-ਵੱਖ ਥਾਵਾਂ ‘ਤੇ ਬਾਰਸ਼ ਦੇ ਨਾਲ ਗੜੇ ਪੈਣ ਦੀ ਭਵਿੱਖਬਾਣੀ ਕੀਤੀ ਹੈ। ਅੱਜ ਦੇਸ਼ ਦੇ 21 ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਆਈਐਮਡੀ ਨੇ 5 ਰਾਜਾਂ ਵਿੱਚ ਗਰਮੀ ਦੀ ਲਹਿਰ ਦੀ ਸੰਭਾਵਨਾ ਜਤਾਈ ਹੈ।

ਆਈਐਮਡੀ ਦੇ ਅਨੁਸਾਰ ਅੱਜ ਪੱਛਮੀ ਰਾਜਸਥਾਨ ਵਿੱਚ ਵੱਖ-ਵੱਖ ਥਾਵਾਂ ‘ਤੇ ਬਿਜਲੀ, ਗਰਜ ਦੇ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਉੜੀਸਾ ਵਿੱਚ ਬਿਜਲੀ ਅਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ) ਨਾਲ ਮੀਂਹ ਪੈ ਸਕਦਾ ਹੈ। ਆਈਐਮਡੀ ਨੇ ਜੰਮੂ-ਕਸ਼ਮੀਰ, ਲੱਦਾਖ, ਛੱਤੀਸਗੜ੍ਹ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਕੇਰਲ ਅਤੇ ਮਹੇ ਵਿੱਚ ਬਿਜਲੀ ਅਤੇ ਤੇਜ਼ ਹਵਾ (ਹਵਾ ਦੀ ਰਫ਼ਤਾਰ 30-40 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਮੀਂਹ ਦੀ ਭਵਿੱਖਬਾਣੀ ਕੀਤੀ ਹੈ।ਇਸ ਤੋਂ ਇਲਾਵਾ ਵਿਦਰਭ, ਗੰਗਾ ਪੱਛਮੀ ਬੰਗਾਲ, ਅਰੁਣਾਚਲ ਪ੍ਰਦੇਸ਼, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਕੋਂਕਣ ਅਤੇ ਗੋਆ, ਮਰਾਠਵਾੜਾ, ਗੁਜਰਾਤ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਯਨਮ, ਤੇਲੰਗਾਨਾ, ਰਾਇਲਸੀਮਾ, ਦੱਖਣੀ ਅੰਦਰੂਨੀ ਕਰਨਾਟਕ ਅਤੇ ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਵਿਚ ਵੀ ਕਈ ਥਾਵਾਂ ‘ਤੇ ਬਿਜਲੀ ਦੇ ਨਾਲ ਮੀਂਹ ਪੈ ਸਕਦਾ ਹੈ। IMD ਨੇ ਬਿਹਾਰ, ਪੱਛਮੀ ਬੰਗਾਲ, ਸਿੱਕਮ, ਤੱਟਵਰਤੀ ਆਂਧਰਾ ਪ੍ਰਦੇਸ਼, ਯਨਮ ਅਤੇ ਵਿਦਰਭ ਦੇ ਅਲੱਗ-ਥਲੱਗ ਖੇਤਰਾਂ ਵਿੱਚ ਗਰਮੀ ਦੀ ਲਹਿਰ ਸ਼ੁਰੂ ਹੋਣ ਦੀ ਭਵਿੱਖਬਾਣੀ ਕੀਤੀ ਹੈ।